ਜਲੰਧਰ (ਗੁਲਸ਼ਨ)–ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹੁਣ 'ਪੰਜਾਬ ਕੇਸਰੀ ਗਰੁੱਪ' ’ਤੇ ਕਰਵਾਈ ਗਈ ਜੀ. ਐੱਸ. ਟੀ. ਵਿਭਾਗ ਦੀ ਰੇਡ ’ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦੇ ਹੋਏ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੇ ਮੈਂਬਰ ਮਨੋਰੰਜਨ ਕਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਤੰਤਰ ਦੇ ਚੌਥੇ ਥੰਮ੍ਹ ਮੀਡੀਆ ਦੀ ਆਵਾਜ਼ ਨੂੰ ਦਬਾਉਣ ਦਾ ਯਤਨ ਕਰਨ ਵਿਚ ਲੱਗੀ ਹੋਈ ਹੈ ਪਰ ਸਰਕਾਰ ਨੂੰ 'ਪੰਜਾਬ ਕੇਸਰੀ ਗਰੁੱਪ' ’ਤੇ ਈਰਖਾ ਦੀ ਭਾਵਨਾ ਨਾਲ ਕਾਰਵਾਈ ਕਰਨ ਦੀ ਬਜਾਏ ਪੰਜਾਬ ਦੀ ਨਾਜ਼ੁਕ ਹੋ ਚੁੱਕੀ ਕਾਨੂੰਨ ਵਿਵਸਥਾ ਨੂੰ ਸੰਭਾਲਣ ’ਤੇ ਧਿਆਨ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਲੱਕੀ ਓਬਰਾਏ ਕਤਲ ਕਾਂਡ 'ਚ DGP ਦਾ ਵੱਡਾ ਬਿਆਨ! ISI ਨਾਲ ਜੁੜੇ ਤਾਰ
ਮਨੋਰੰਜਨ ਕਾਲੀਆ ਨੇ ਕਿਹਾ ਕਿ ਪ੍ਰੈੱਸ ਦਾ ਕੰਮ ਸਰਕਾਰ ਦੀਆਂ ਕਮੀਆਂ ਨੂੰ ਉਜਾਗਰ ਕਰ ਕੇ ਹਾਕਮਾਂ ਨੂੰ ਚਿਤਾਵਨੀ ਦੇਣਾ ਅਤੇ ਆਮ ਜਨਤਾ ਨੂੰ ਸੁਚੇਤ ਕਰਨਾ ਹੁੰਦਾ ਹੈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਆਲੋਚਨਾ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀ। ਇਸੇ ਕਾਰਨ 'ਪੰਜਾਬ ਕੇਸਰੀ ਗਰੁੱਪ' ਨੂੰ ਦਬਾਉਣ ਲਈ ਕਥਿਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਵਿਚ ਗੱਠਜੋੜ ਦੀ ਸਰਕਾਰ ਸੀ, ਉਦੋਂ 'ਪੰਜਾਬ ਕੇਸਰੀ ਗਰੁੱਪ' ਸਾਡੇ ਖ਼ਿਲਾਫ਼ ਵੀ ਲਿਖਦਾ ਰਹਿੰਦਾ ਸੀ ਪਰ ਕਿਸੇ ਵੀ ਆਗੂ ਨੇ ਇਸ ਦਾ ਬੁਰਾ ਨਹੀਂ ਮਨਾਇਆ ਸਗੋਂ ਇਸ ਤੋਂ ਪ੍ਰੇਰਨਾ ਲੈਂਦੇ ਹੋਏ ਆਪਣੀ ਕਾਰਜਸ਼ੈਲੀ ਵਿਚ ਸੁਧਾਰ ਕਰਕੇ ਇਸ ਨੂੰ ਜਨਤਾ ਦੇ ਹਿੱਤ ਵਿਚ ਬਣਾਇਆ। ਉਨ੍ਹਾਂ ਕਿਹਾ ਕਿ 'ਪੰਜਾਬ ਕੇਸਰੀ ਗਰੁੱਪ' ਮਾਨ ਸਰਕਾਰ ਦੀ ਕਾਰਵਾਈ ਅੱਗੇ ਝੁਕਣ ਵਾਲਾ ਨਹੀਂ।
ਇਹ ਵੀ ਪੜ੍ਹੋ: ਪੰਜਾਬ 'ਚ ਠੰਡੀਆਂ ਹਵਾਵਾਂ ਦਾ ਦੌਰ ਸ਼ੁਰੂ! ਮੌਸਮ ਦੀ 10 ਫਰਵਰੀ ਤੱਕ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬੈਂਕਿੰਗ ਸੈਕਟਰ 'ਚ ਨੌਕਰੀ ਕਰਨ ਦੇ ਚਾਹਵਾਨਾਂ ਲਈ Good News ! PNB 'ਚ ਨਿਕਲੀ ਭਰਤੀ, ਇੰਝ ਕਰੋ ਅਪਲਾਈ
NEXT STORY