ਜਲੰਧਰ (ਸੋਨੂੰ) : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਭਾਜਪ ਆਗੂ ਮਨੋਰੰਜਨ ਕਾਲੀਆ ਨੇ ਪੰਜਾਬ ਦੀ ‘ਆਪ’ ਸਰਕਾਰ ’ਤੇ ਸਵਾਲ ਚੁੱਕੇ ਹਨ। ਭਾਜਪਾ ਆਗੂ ਕਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 28 ਮਈ ਨੂੰ ਸਿੱਧੂ ਮੂਸੇਵਾਲਾ ਦੀ ਸਕਿਓਰਿਟੀ ’ਚ ਕਟੌਤੀ ਕਰ ਇਹ ਜਾਣਕਾਰੀ ਜਨਤਕ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸਕਿਓਰਿਟੀ ਕਟੌਤੀ ਦੀ ਜਾਣਕਾਰੀ ਜਨਤਕ ਕਰਨ ਦਾ ਖਮਿਆਜ਼ਾ ਸਿੱਧੂ ਮੂਸੇਵਾਲਾ ਨੂੰ ਭੁਗਤਣਾ ਪਿਆ। ਕਾਲੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਨਾਲਾਇਕੀ ਕਾਰਨ ਹੀ ਪੰਜਾਬ ਦਾ ਮਾਹੌਲ ਲਗਾਤਾਰ ਖ਼ਰਾਬ ਹੁੰਦਾ ਜਾ ਰਿਹਾ ਹੈ। ਪੰਜਾਬ ’ਚ ਆਏ ਦਿਨ ਗੈਂਗਵਾਰ ਤੇ ਹੋਰ ਕਈ ਵਾਰਦਾਤਾਂ ਪੰਜਾਬ ’ਚ ਵਧਦੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਸੱਚ ਸਾਬਿਤ ਹੋਇਆ ਮੌਤ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਵੱਲੋਂ ਗਾਇਆ ਇਹ ਗੀਤ, ਜ਼ਿੰਦਗੀ ’ਤੇ ਇਕ ਝਾਤ
ਜ਼ਿਕਰਯੋਗ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸਿੱਧੂ ਮੂਸੇਵਾਲਾ ’ਤੇ ਇਹ ਹਮਲਾ ਪਿੰਡ ਜਵਾਹਰਕੇ ਨੇੜੇ ਹੋਇਆ। ਗੋਲ਼ੀਆਂ ਲੱਗਣ ਕਾਰਣ ਸਿੱਧੂ ਮੂਸੇਵਾਲ ਗੰਭੀਰ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਤੁਰੰਤ ਮਾਨਸਾ ਦੇ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਵਾਰਦਾਤ ਦੌਰਾਨ ਹਮਲਾਵਰਾਂ ਨੇ ਲਗਭਗ 30 ਤੋਂ 35 ਰੌਂਦ ਫਾਇਰ ਕੀਤੇ ਸਨ, ਜਿਸ ’ਚ ਸਿੱਧੂ ਦੇ ਲੱਗਭਗ 20 ਗੋਲ਼ੀਆਂ ਲੱਗੀਆਂ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮੌਤ ਨਾਲ ਬਾਲੀਵੁੱਡ ਵੀ ਸਦਮੇ ’ਚ, ਇਨ੍ਹਾਂ ਕਲਾਕਾਰਾਂ ਨੇ ਪ੍ਰਗਟਾਇਆ ਦੁੱਖ
ਹੁਣ ਸਕੂਲੀ ਬੱਚਿਆਂ ਨੂੰ ਸੜਕ ਪਾਰ ਕਰਵਾਉਣਗੇ ਅਧਿਆਪਕ
NEXT STORY