ਲੁਧਿਆਣਾ (ਗੁਪਤਾ): ਭਾਰਤੀ ਜਨਤਾ ਪਾਰਟੀ ਦੇ ਆਗੂ ਵਿਨੋਦ ਕਾਲੀ ਦੀ ਸੜਕ ਹਾਦਸੇ ਮਗਰੋਂ ਇਲਾਜ ਦੌਰਾਨ ਮੌਤ ਹੋ ਗਈ ਹੈ। ਉਹ ਭਾਜਪਾ ਦੀ ਮਾਨਸਾ ਇਕਾਈ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਸਨ। ਭਾਜਪਾ ਆਗੂਆਂ ਵੱਲੋਂ ਉਨ੍ਹਾਂ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ, ਕੁਝ ਦਿਨ ਪਹਿਲਾਂ ਮਾਨਸਾ ਵਿਚ ਭਾਜਪਾ ਦੇ ਵਰਕਰਾਂ ਦੀ ਗੱਡੀ ਇਕ ਟਰੱਕ ਨਾਲ ਟਕਰਾ ਗਈ ਸੀ। ਇਸ ਹਾਦਸੇ ਵਿਚ ਕੁੱਲ ਪੰਜ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਵਿਨੋਦ ਕਾਲੀ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਡੀ.ਐੱਮ.ਸੀ. ਲੁਧਿਆਣਾ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ ਤੇ ਅੱਜ ਉਨ੍ਹਾਂ ਨੇ ਦਮ ਤੋੜ ਦਿੱਤਾ।
ਵਿਨੋਦ ਕਾਲੀ ਦੇ ਦੇਹਾਂਤ ਦੀ ਖ਼ਬਰ ਨਾਲ ਸਿਆਸਤ ਜਗਤ ਵਿਚ ਸੋਗ ਦੀ ਲਹਿਰ ਹੈ। ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੇ ਸੂਬਾਈ ਜਨਰਲ ਸਕੱਤਰ ਅਨਿਲ ਸਰੀਨ ਨੇ ਵੀ ਉਨ੍ਹਾਂ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਨੋਦ ਕਾਲੀ ਪਾਰਟੀ ਦੇ ਬੜੇ ਹੀ ਮਿਹਨਤੀ ਵਰਕਰ ਸਨ। ਹਾਦਸੇ ਵੇਲੇ ਵੀ ਉਹ ਪਾਰਟੀ ਦਾ ਕੰਮ ਕਰ ਕੇ ਹੀ ਪਰਤ ਰਹੇ ਸਨ। ਉਨ੍ਹਾਂ ਨੇ ਪਰਮਾਤਮਾ ਅੱਗੇ ਵਿਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਬਖਸ਼ਣ ਦੀ ਅਰਦਾਸ ਕੀਤੀ ਹੈ।
ਸੜਕ ਹਾਦਸੇ ਦੌਰਾਨ ਐਕਟਿਵਾ ਸਵਾਰ ਔਰਤ ਦੀ ਮੌਤ
NEXT STORY