ਜਲੰਧਰ (ਸੋਨੂੰ)— ਕਾਂਗਰਸ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਦਿੱਤੇ ਗਏ ਬਿਆਨ ਦੇ ਬਾਅਦ ਸਿਆਸਤ ਗਰਮਾ ਗਈ ਹੈ। ਬੁੱਧਵਾਰ ਨੂੰ ਬਿੱਟੂ ਖ਼ਿਲਾਫ਼ ਜਲੰਧਰ ਦੇ ਸ਼੍ਰੀ ਰਾਮ ਚੌਕ ’ਚ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਹ ਵੀ ਪੜ੍ਹੋ : ਖੰਡੇ ਅਤੇ ੧ਓ ਵਾਲੀ ਲੋਈ ਵਾਲੇ ਵਿਵਾਦ ’ਤੇ ਨਵਜੋਤ ਸਿੱਧੂ ਨੇ ਮੰਗੀ ਮੁਆਫ਼ੀ
ਦਰਅਸਲ ਕਿਸਾਨ ਅੰਦੋਲਨ ’ਤੇ ਮੋਦੀ ਸਰਕਾਰ ਨੂੰ ਧਮਕਾਉਂਦੇ ਹੋਏ ਬਿੱਟੂ ਨੇ ਕਿਹਾ ਸੀ ਕਿ 1 ਜਨਵਰੀ 2021 ਤੋਂ ਬਾਅਦ ਅਸੀਂ ਲਾਸ਼ਾਂ ਦੇ ਢੇਰ ਲਗਾਵਾਂਗੇ। ਅਸੀਂ ਆਪਣਾ ਖੂਨ ਵੀ ਵਹਾ ਦੇਵਾਂਗੇ। ਇਥੋਂ ਤੱਕ ਕਿ ਉਹ ਨਵੀਂ ਪਲਾਨਿੰਗ ਦੇ ਨਾਲ ਆਉਣਗੇ।
ਇਹ ਵੀ ਪੜ੍ਹੋ : ਹੌਂਸਲੇ ਨੂੰ ਸਲਾਮ: ਸਰੀਰ ਨੇ ਛੱਡ ਦਿੱਤੀ ਸੀ ਉਮੀਦ ਪਰ ਨਹੀਂ ਹਾਰੀ ਹਿੰਮਤ
ਉਥੇ ਹੀ ਇਸ ਤੋਂ ਪਹਿਲਾਂ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਦੇ ਡੀ. ਜੀ. ਪੀ. ਨੂੰ ਹਰਵੀਨ ਬਿੱਟੂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ 2 ਜਨਵਰੀ ਤੋਂ ਭਾਜਪਾ ਲੁਧਿਆਣਾ ’ਚ ਪ੍ਰਦਰਸ਼ਨ ’ਤੇ ਬੈਠੇਗੀ ਅਤੇ ਇਹ ਪ੍ਰਦਰਸ਼ਨ ਉਸ ਸਮੇਂ ਤੱਕ ਚੱਲੇਗਾ, ਜਦੋਂ ਤੱਕ ਬਿੱਟੂ ਖ਼ਿਲਾਫ਼ ਮਾਮਲਾ ਦਰਜ ਨਹੀਂ ਹੋ ਜਾਂਦਾ।
ਇਹ ਵੀ ਪੜ੍ਹੋ : ਦੋਆਬਾ ਵਾਸੀਆਂ ਨੂੰ ਲੋਹੜੀ ਦਾ ਤੋਹਫ਼ਾ, ਇਸ ਤਾਰੀਖ਼ ਤੋਂ ਰੋਜ਼ਾਨਾ ਦਿੱਲੀ ਲਈ ਉਡਾਣ ਭਰੇਗੀ ਫਲਾਈਟ
ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਖੰਡੇ ਅਤੇ ੧ਓ ਵਾਲੀ ਲੋਈ ਵਾਲੇ ਵਿਵਾਦ ’ਤੇ ਨਵਜੋਤ ਸਿੱਧੂ ਨੇ ਮੰਗੀ ਮੁਆਫ਼ੀ
NEXT STORY