ਖਰੜ (ਸ਼ਸ਼ੀ) : ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦਰਮਿਆਨ ਭਾਜਪਾ ਜ਼ਿਲ੍ਹਾ ਮੋਹਾਲੀ ਦੇ ਜਰਨਲ ਸਕੱਤਰ ਨਰਿੰਦਰ ਰਾਣਾ ਵੱਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਇਸ ਸਬੰਧੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਨਰਿੰਦਰ ਸਿੰਘ ਰਾਣਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜੋ ਖੇਤੀ ਕਾਨੂੰਨ ਪਾਸ ਕੀਤੇ ਗਏ ਹਨ, ਉਹ ਕਿਸਾਨਾਂ ਨੂੰ ਮਨਜ਼ੂਰ ਨਹੀਂ ਹਨ।
ਇਹ ਵੀ ਪੜ੍ਹੋ : ਲੁਧਿਆਣਾ 'ਚ ਹੈਵਾਨੀਅਤ, LKG 'ਚ ਪੜ੍ਹਦੀ ਮਾਸੂਮ ਬੱਚੀ ਨਾਲ ਹੋਇਆ ਜਬਰ-ਜ਼ਿਨਾਹ
ਉਨ੍ਹਾਂ ਕਿਹਾ ਕਿ ਕਿਸਾਨ ਕਈ ਮਹੀਨਿਆਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਪਰ ਕੇਂਦਰ ਸਰਕਾਰ ਮਸਲੇ ਦਾ ਹੱਲ ਕੱਢਣ ’ਚ ਨਾਕਾਮ ਰਹੀ ਹੈ ਅਤੇ ਆਪਣੀ ਜ਼ਿੱਦ ’ਤੇ ਅੜੀ ਹੋਈ ਹੈ, ਜਿਸ ਨੂੰ ਵੇਖਦਿਆਂ ਉਹ ਆਪਣੇ ਅਹੁਦੇ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ।
ਇਹ ਵੀ ਪੜ੍ਹੋ : ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਪ੍ਰਧਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਉਨ੍ਹਾਂ ਨੇ ਕਿਹਾ ਕਿ ਉਹ ਕਿਸਾਨੀ ਸੰਘਰਸ਼ ਦੇ ਨਾਲ-ਨਾਲ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਲਗਾਤਾਰ ਸੰਘਰਸ਼ ਕਰ ਰਹੇ ਹਨ ਪਰ ਮੋਦੀ ਸਰਕਾਰ ਆਪਣੇ ਅੜੀਅਲ ਰਵੱਈਏ ਕਾਰਨ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਤਿਆਰ ਨਹੀਂ ਹੈ।
ਇਹ ਵੀ ਪੜ੍ਹੋ : 'ਸੁਨੀਲ ਜਾਖੜ' ਦੀ ਪੰਜਾਬ ਦੇ ਲੋਕਾਂ ਨੂੰ ਅਪੀਲ, 'ਮਰਿਆਦਾ 'ਚ ਰਹਿ ਕੇ ਕਰੋ ਭਾਜਪਾ ਦਾ ਵਿਰੋਧ'
ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਹ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ, ਉਹ ਆਪਣੇ ਘਰਾਂ ਨੂੰ ਵਾਪਸ ਨਹੀਂ ਮੁੜਨਗੇ।
ਨੋਟ : ਕਿਸਾਨੀ ਅੰਦੋਲਨ ਦੇ ਹੱਕ 'ਚ ਭਾਜਪਾ ਆਗੂਆਂ ਵੱਲੋਂ ਪਾਰਟੀ ਛੱਡੇ ਜਾਣ ਬਾਰੇ ਤੁਹਾਡੀ ਕੀ ਹੈ ਰਾਏ
ਲੁਧਿਆਣਾ 'ਚ ਹੈਵਾਨੀਅਤ, LKG 'ਚ ਪੜ੍ਹਦੀ ਮਾਸੂਮ ਬੱਚੀ ਨਾਲ ਹੋਇਆ ਜਬਰ-ਜ਼ਿਨਾਹ
NEXT STORY