ਜਲੰਧਰ (ਵੈੱਬ ਡੈਸਕ)- ਭਾਜਪਾ ਆਗੂ ਅਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਆਮ ਆਦਮੀ ਪਾਰਟੀ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ 'ਆਪ' ਵੱਲੋਂ ਲਗਾਏ ਜਾ ਰਹੇ 'ਆਪ੍ਰੇਸ਼ਨ ਲੋਟਸ' ਦੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਇਸ ਨੂੰ ਇਕ ਸਿਆਸੀ ਡਰਾਮਾ ਕਰਾਰ ਦਿੱਤਾ ਹੈ। ਜਲੰਧਰ ਵਿਖੇ ਕੀਤੀ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਅੰਗੁਰਾਲ ਨੇ ਦਾਅਵਾ ਕੀਤਾ ਕਿ 'ਆਪ' ਸਰਕਾਰ ਆਪਣੀਆਂ ਨਾਕਾਮੀਆਂ ਅਤੇ ਡਿੱਗਦੇ ਗ੍ਰਾਫ਼ ਨੂੰ ਛੁਪਾਉਣ ਲਈ ਵਾਰ-ਵਾਰ ਇਸ ਝੂਠੇ ਮਿਸ਼ਨ ਦਾ ਸਹਾਰਾ ਲੈਂਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਸ਼ੀਤਲ ਅੰਗੁਰਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਵਾਅਦੇ ਕਰਕੇ ਗਾਰੰਟੀਆਂ ਦੇ ਕੇ ਸਾਲ 2022 ਵਿਚ ਸਰਕਾਰ ਬਣੀ ਸੀ। ਅੱਜ ਹਰ ਇਕ ਵਾਅਦੇ 'ਤੇ ਆਮ ਆਦਮੀ ਪਾਰਟੀ ਦੀ ਸਰਕਾਰ ਫੇਲ੍ਹ ਵਿਖਾਈ ਦੇ ਰਹੀ ਹੈ।
ਇਹ ਵੀ ਪੜ੍ਹੋ: ਹੋਲਾ-ਮਹੱਲਾ ਮੌਕੇ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਅਹਿਮ ਖ਼ਬਰ! SGPC ਨੇ ਕੀਤੇ ਖ਼ਾਸ ਪ੍ਰਬੰਧ
ਕੋਠੀ ਨੰਬਰ 50 ਵਿੱਚ ਬਣੀ ਸੀ ਸਾਜ਼ਿਸ਼
ਸ਼ੀਤਲ ਅੰਗੁਰਾਲ ਨੇ ਮਿਸ਼ਨ ਲੋਟਸ 'ਤੇ 14 ਸਤੰਬਰ 2022 ਦੀ ਘਟਨਾ ਦਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਚੰਡੀਗੜ੍ਹ ਸਥਿਤ ਕੋਠੀ ਨੰਬਰ 50 ਵਿੱਚ 14 ਵਿਧਾਇਕਾਂ ਨੂੰ ਨਾਸ਼ਤੇ 'ਤੇ ਬੁਲਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਉਸ ਸਮੇਂ ਦੇ ਪਾਰਟੀ ਇੰਚਾਰਜ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਅਗਵਾਈ ਹੇਠ ਇਹ ਪਲਾਨ ਤਿਆਰ ਕੀਤਾ ਗਿਆ ਸੀ ਕਿ ਭਾਜਪਾ ਖ਼ਿਲਾਫ਼ ਖ਼ਰੀਦੋ-ਫਰੋਖਤ ਦੇ ਦੋਸ਼ ਲਗਾ ਕੇ ਡੀ. ਜੀ. ਪੀ. ਨੂੰ ਸ਼ਿਕਾਇਤ ਦਿੱਤੀ ਜਾਵੇ। ਅੰਗੁਰਾਲ ਅਨੁਸਾਰ ਉਸ ਸਮੇਂ ਸਿਰਫ਼ ਉਨ੍ਹਾਂ ਸਮੇਤ ਤਿੰਨ ਵਿਧਾਇਕਾਂ ਨੂੰ ਹੀ ਕਥਿਤ ਫੋਨ ਕਾਲਾਂ ਆਈਆਂ ਸਨ, ਜਿਨ੍ਹਾਂ ਵਿਚ ਸਾਨੂੰ 25-25 ਕਰੋੜ ਰੁਪਏ ਦੇਣ ਦੀਆਂ ਆਫ਼ਰਾਂ ਦਿੱਤੀਆਂ ਗਈਆਂ ਸਨ, ਉਨ੍ਹਾਂ ਨੰਬਰਾਂ ਵਿਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਂ ਦੀ ਵਰਤੋਂ ਕੀਤੀ ਗਈ ਸੀ ਜਦਕਿ ਬਾਕੀ ਵਿਧਾਇਕਾਂ ਤੋਂ ਜ਼ਬਰਦਸਤੀ ਦਸਤਖ਼ਤ ਕਰਵਾਏ ਗਏ ਸਨ।
ਮੈਨੂੰ 'ਮੋਹਰਾ' ਬਣਾਇਆ ਗਿਆ
ਅੰਗੁਰਾਲ ਸਾਬਕਾ ਵਿਧਾਇਕ ਨੇ ਕਿਹਾ ਕਿ ਉਸ ਸਮੇਂ ਉਹ ਨਵੇਂ-ਨਵੇਂ ਵਿਧਾਇਕ ਬਣੇ ਸਨ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ "ਕਾਲੀਆਂ ਕਰਤੂਤਾਂ" ਬਾਰੇ ਪਤਾ ਨਹੀਂ ਸੀ, ਜਿਸ ਕਾਰਨ ਉਨ੍ਹਾਂ ਨੂੰ ਮੋਹਰਾ ਬਣਾਇਆ ਗਿਆ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਉਹ ਸ਼ਿਕਾਇਤ ਸੱਚੀ ਸੀ ਤਾਂ ਪਿਛਲੇ ਲੰਬੇ ਸਮੇਂ 'ਚ ਪੁਲਸ ਨੇ ਇਕ ਵੀ ਦੋਸ਼ੀ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ?। ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਦਾ ਆਈਫੋਨ (iPhone) ਅਜੇ ਵੀ ਵਿਜੀਲੈਂਸ ਕੋਲ ਪਿਆ ਹੈ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਆਪਣਾ ਮੋਬਾਇਲ ਵਾਪਸ ਕਰਨ ਦੀ ਮੰਗ ਕੀਤੀ ਹੈ।
ਸੰਗਰੂਰ ਵਿਧਾਇਕਾ ਦੇ ਬਿਆਨਾਂ 'ਤੇ ਚੁੱਕੇ ਸਵਾਲ
ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਲਗਾਏ ਤਾਜ਼ਾ ਦੋਸ਼ਾਂ 'ਤੇ ਟਿੱਪਣੀ ਕਰਦਿਆਂ ਅੰਗੁਰਾਲ ਨੇ ਕਿਹਾ ਕਿ ਜਿਵੇਂ ਉਨ੍ਹਾਂ ਨੂੰ ਗੁੰਮਰਾਹ ਕੀਤਾ ਗਿਆ ਸੀ, ਉਸੇ ਤਰ੍ਹਾਂ ਹੁਣ ਹੋਰਾਂ ਨੂੰ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਸਰਕਾਰ ਰੁਜ਼ਗਾਰ ਅਤੇ ਵਿਕਾਸ ਦੇ ਮੁੱਦਿਆਂ 'ਤੇ ਫੇਲ ਹੁੰਦੀ ਹੈ, ਤਾਂ ਉਹ 'ਮਿਸ਼ਨ ਲੋਟਸ' ਲਾਂਚ ਕਰ ਦਿੰਦੀ ਹੈ। ਅੰਗੁਰਾਲ ਨੇ ਅਖ਼ੀਰ ਵਿੱਚ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਸੁਚੇਤ ਕਰਨਾ ਚਾਹੁੰਦੇ ਹਨ ਕਿ ਆਮ ਆਦਮੀ ਪਾਰਟੀ ਇੱਕ "ਪ੍ਰਾਈਵੇਟ ਲਿਮਿਟਡ ਕੰਪਨੀ" ਵਾਂਗ ਚੱਲ ਰਹੀ ਹੈ ਅਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।
ਇਹ ਵੀ ਪੜ੍ਹੋ: ਗੁਰੂਘਰਾਂ 'ਚ ਅਚਾਨਕ ਹੋ ਗਈ ਅਨਾਊਂਸਮੈਂਟ! ਧਿਆਨ ਦੇਣ ਪੰਜਾਬੀ, ਅਗਲੇ 10 ਦਿਨਾਂ ਤੱਕ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੂਰੀ ਤਰ੍ਹਾਂ ਫੇਲ੍ਹ, 9 ਨੌਜਵਾਨਾਂ ਦੀ ਮੌਤ ਮਗਰੋਂ ਵੀ ਪ੍ਰਸ਼ਾਸਨ ਸੁੱਤਾ
NEXT STORY