ਚੰਡੀਗੜ੍ਹ: ਪੰਜਾਬ ਭਾਜਪਾ ਦੇ ਜਨਰਲ ਸਕੱਤਰ (ਸੰਗਠਨ) ਮੰਤਰੀ ਸ੍ਰੀਨਿਵਾਸੂਲੂ ਨੇ ਅੱਜ ਫੋਰਟਿਸ ਹਸਪਤਾਲ ਪਹੁੰਚ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਦਾ ਹਾਲ-ਚਾਲ ਜਾਣਿਆ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦਾ ਹਾਲ ਹੀ ਵਿੱਚ ਗੋਡੇ ਬਦਲਣ ਦਾ ਸਫਲ ਆਪ੍ਰੇਸ਼ਨ (knee replacement) ਹੋਇਆ ਹੈ, ਜਿਸ ਤੋਂ ਬਾਅਦ ਉਹ ਹਸਪਤਾਲ 'ਚ ਸਿਹਤ ਲਾਭ ਲੈ ਰਹੇ ਹਨ।
ਮੁਲਾਕਾਤ ਦੌਰਾਨ ਸ੍ਰੀਨਿਵਾਸੂਲੂ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਿਹਤਯਾਬੀ ਬਾਰੇ ਪੁੱਛਿਆ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਕੈਪਟਨ ਅਮਰਿੰਦਰ ਸਿੰਘ ਦੇ ਗੋਡੇ ਦਾ ਆਪ੍ਰੇਸ਼ਨ ਸਫਲ ਰਿਹਾ ਹੈ ਅਤੇ ਉਹ ਹੁਣ ਸਿਹਤ ਵਿੱਚ ਸੁਧਾਰ ਮਹਿਸੂਸ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸੁਖਪਾਲ ਸਿੰਘ ਖਹਿਰਾ ਦਾ ‘ਆਪ’ ਸਰਕਾਰ ‘ਤੇ ਵੱਡਾ ਹਮਲਾ, ਦਿੱਲੀ ਦੇ ਦਖਲ ਨੂੰ ਲੈ ਕੇ ਚੁੱਕੇ ਸਵਾਲ
NEXT STORY