ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਬਠਿੰਡਾ ਜ਼ਿਲ੍ਹੇ ਦੇ ਰਾਏਕੇ ਵਿਖੇ ਕਿਸਾਨਾਂ 'ਤੇ ਲਾਠੀਚਾਰਜ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਫਸਲ ਖਰੀਦਣ ਵਿਚ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਕਿਸਾਨਾਂ ਤੇ ਹੁਣ ਲਾਠੀਚਾਰਜ ਕੀਤਾ ਜਾ ਰਿਹਾ ਹੈ।
ਸੂਬਾ ਭਾਜਪਾ ਪ੍ਰਧਾਨ ਨੇ ਕਿਹਾ ਕਿ ਆਪਣੀ ਫਸਲ ਵੇਚਣ ਲਈ ਕਿਸਾਨ ਮੰਡੀਆਂ ਵਿਚ ਰੁਲ ਰਹੇ ਹਨ। ਸਥਿਤੀ ਇਹ ਬਣ ਗਈ ਹੈ ਕਿ ਕਿਸਾਨ ਨੂੰ ਆਤਮ ਹੱਤਿਆ ਤੱਕ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅਜਿਹੇ ਵਿਚ ਸਰਕਾਰ ਦੀ ਦਮਨਕਾਰੀ ਨੀਤੀ ਤਹਿਤ ਸਰਕਾਰ ਦੀ ਨਾਕਾਮੀ ਖਿਲਾਫ ਆਵਾਜ਼ ਚੁੱਕਣ ਵਾਲੇ ਲੋਕਾਂ ਨੂੰ ਪੁਲਸ ਦੀਆਂ ਲਾਠੀਆਂ ਤੇ ਪਰਚਿਆਂ ਨਾਲ ਚੁੱਪ ਕਰਵਾਇਆ ਜਾ ਰਿਹਾ ਹੈ।
ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦਾ ਵੇਲਾ ਚੇਤਾ ਕਰਦਿਆਂ ਸੁਨੀਲ ਜਾਖੜ ਨੇ ਕਿ ਉਸ ਸਮੇਂ ਕਰੋਨਾ ਕਾਲ ਵਰਗੇ ਔਖੇ ਸਮੇਂ ਵਿੱਚ ਵੀ ਫਸਲਾਂ ਦੀ ਨਿਰਵਿਘਨ ਖਰੀਦ ਕੀਤੀ ਗਈ ਜਦਕਿ ਹੁਣ ਪੰਜਾਬ ਵਿੱਚ ਵਰਿਆਂ ਤੋਂ ਸਥਾਪਤ ਅਤੇ ਪੁਖਤਾ ਖਰੀਦ ਢਾਂਚਾ ਹੋਣ ਦੇ ਬਾਵਜੂਦ ਵੀ ਆਮ ਆਦਮੀ ਪਾਰਟੀ ਦੀ ਅਨਾੜੀ ਸਰਕਾਰ ਝੋਨੇ ਨੂੰ ਖਰੀਦਣ ਵਿੱਚ ਅਸਫਲ ਸਿੱਧ ਹੋ ਰਹੀ ਹੈ। ਮੰਡੀਆਂ ਵਿੱਚ ਰੁਲਦੇ ਕਿਸਾਨ ਆਤਮ ਹੱਤਿਆ ਕਰ ਰਹੇ ਹਨ ਅਤੇ ਸਰਕਾਰ ਆਪਣੀਆਂ ਨਕਾਮੀਆਂ ਛੁਪਾਉਣ ਲਈ ਮੰਡੀਆਂ ਵਿੱਚ ਬੈਠੇ ਕਿਸਾਨਾਂ ਤੇ ਲਾਠੀਚਾਰਜ ਤੱਕ ਕਰ ਰਹੀ ਹੈ। ਰਾਇਕੇ ਮੰਡੀ ਦੀ ਤਾਜਾ ਘਟਨਾ ਇਸਦੀ ਗਵਾਹੀ ਭਰਦੀ ਹੈ। ਵਿਰੋਧੀ ਧਿਰ ਦੀ ਚੁੱਪ ਹੋਰ ਵੀ ਦੁਖਦਾਈ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਕੋਲ ਰੱਤੀ ਭਰ ਵੀ ਨੈਤਿਕਤਾ ਬਚੀ ਹੈ ਤਾਂ ਓਹਨਾ ਨੂੰ ਆਪਣੀ ਅਸਫਲਤਾ ਸਵੀਕਾਰ ਕਰਦਿਆਂ ਕੁਰਸੀ ਛੱਡ ਦੇਣੀ ਚਾਹੀਦੀ ਹੈ ਜਾਂ ਫਿਰ ਬਿਨਾਂ ਦੇਰੀ ਕੀਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਚਾਹੀਦਾ ਹੈ।
ਸੁਨੀਲ ਜਾਖੜ ਨੇ ਕਿਹਾ ਕਿ ਅਨਾਜ ਖਰੀਦ ਦਾ ਵਰਿਆ ਪੁਰਾਣਾ ਇਕ ਸਿਸਟਮ ਬਣਿਆ ਹੋਇਆ ਹੈ ਤੇ ਇਸ ਵਿਚ ਕੁਝ ਵੀ ਨਵਾਂ ਨਹੀਂ ਸੀ ਪਰ ਪ੍ਰਸ਼ਾਸਨਿਕ ਯੋਗਤਾ ਦੀ ਘਾਟ ਕਾਰਨ ਸਰਕਾਰ ਇਹ ਕੰਮ ਕਰਨ ਵਿਚ ਅਸਫਲ ਸਿੱਧ ਹੋਈ ਹੈ।
ਇੰਡੀਗੋ ਦੀ ਟੀਮ ਨੇ ਆਦਮਪੁਰ ਹਵਾਈ ਅੱਡੇ ਦਾ ਕੀਤਾ ਦੌਰਾ, ਜਨਵਰੀ ਤੋਂ ਉਡਾਣਾਂ ਦੀ ਯੋਜਨਾ
NEXT STORY