ਚੰਡੀਗੜ੍ਹ : ਭਾਜਪਾ ਨੇਤ ਤਰੁਣ ਚੁੱਘ ਨੇ ਅੱਜ ਪ੍ਰੈਸ ਕਾਨਫਰੰਸ ਕੀਤੀ। ਇ ਮੌਕੇ ਉਨ੍ਹਾਂ ਨੇ ਪੰਜਾਬ ਤੇ ਦਿੱਲੀ ਸਰਕਾਰ ਤੇ ਖ਼ੂਬ ਤੰਜ ਕਸੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਰੇਸ਼ਨ ਲੋਟਸ ਦੇ ਨਾਂ ਤੇ ਡਰਾਮੇਬਾਜ਼ੀ ਕਰ ਰਹੀ ਹੈ। ਚੁੱਘ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਦੇ ਵਿਧਾਇਕਾਂ ਨੂੰ ਕੋਈ ਧਮਕੀਆਂ ਜਾਂ ਖ਼ਰੀਦਣ ਸਬੰਧੀ ਕੋਈ ਫੋਨ ਆਇਆ ਹੈ ਤਾਂ ਉਸ ਨੂੰ ਲੋਕਾਂ ਸਾਹਮਣੇ ਜਨਤਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਆਪਣੀਆਂ ਨਾਕਾਮਿਆਂ ਛੁਪਾਉਣ ਲਈ ਭਾਜਪਾ ਤੇ ਝੂਠਾ ਇਲਜ਼ਾਮ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਕਦੇ ਵੀ ਖ਼ਰੀਦੋ-ਫਰੋਖ਼ਤ ਵਾਲਾ ਕੰਮ ਨਹੀਂ ਕਰ ਸਕਦੀ। ਚੁੱਘ ਨੇ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਪੰਜਾਬ ਸਰਕਾਰ ਨੇ ਆਪਣਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ।
ਇਹ ਵੀ ਪੜ੍ਹੋ : ਢੋਆ-ਢੁਆਈ ਦੇ ਟੈਂਡਰ ਵਾਹਨਾਂ ਦੇ ਫ਼ਰਜ਼ੀ ਰਜਿਸਟ੍ਰੇਸ਼ਨ ਨੰਬਰਾਂ ’ਤੇ ਅਲਾਟ ਕਰਨ ਵਾਲੇ 5 ਠੇਕੇਦਾਰਾਂ ’ਤੇ ਮੁਕੱਦਮਾ ਦਰਜ
ਮਾਈਨਿੰਗ ਨੂੰ ਲੈ ਕੇ ਪੰਜਾਬ ਸਰਕਾਰ ਫੇਲ੍ਹ ਹੋ ਗਈ ਹੈ। ਉਨ੍ਹਾਂ ਕਿਹਾ ਸੂਬੇ ਚ ਮਾਈਨਿੰਗ ਮਾਫ਼ੀਆ, ਕੇਬਲ ਮਾਫ਼ੀਆ, ਟਰਾਂਸਪੋਰਟ ਮਾਫ਼ੀਆ ਵੱਧ ਚੁਕਿਆ ਹੈ। ਤਰੁਣ ਚੁੱਘ ਨੇ ਕਿਹਾ ਕਿ ਸਰਕਾਰੀ ਕਾਮਿਆਂ ਨੂੰ ਤਨਖ਼ਾਹਾਂ ਨਹੀਂ ਮਿਲ ਰਹੀਆਂ। ਉਨ੍ਹਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸੂਬੇ ਦੀ ਅਫ਼ਸਰਸ਼ਾਹੀ ਅਸਤੀਫ਼ੇ ਦੇ ਰਹੀ ਹੈ। ਕੇਜਰੀਵਾਲ ਬਾਰੇ ਬੋਲਦਿਆਂ ਚੁੱਘ ਨੇ ਕਿਹਾ ਕਿ ਕੇਜਰੀਵਾਲ ਸਿਰਫ਼ ਵੋਟਾਂ ਦੇ ਲਈ ਗੁਜਰਾਤ ਚ ਡਰਾਮੇਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਦਿੱਲੀ ਦੇ ਲੋਕਾਂ ਦਾ ਹਾਲ ਨਹੀਂ ਪੁੱਛਦੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸਰਕਾਰ ਬਣਾਉਣਾ ਚਾਹੁੰਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਜਰਮਨੀ ਦੌਰੇ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਲੋਕਾਂ ਦੇ ਪੈਸੇ ਨਾਲ ਜਰਮਨੀ ਘੁੰਮਣ ਗਏ ਹਨ ਤੇ BMW ਵਾਲਾ ਝੂਠ ਬੋਲ ਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ। ਆਬਕਾਰੀ ਨੀਤੀ ਤੇ ਗੱਲ ਕਰਦਿਆਂ ਚੁੱਘ ਨੇ ਕਿਹਾ ਕਿ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਮਾਮੂਲੀ ਤਕਰਾਰ ਨੂੰ ਲੈ ਕੇ ਦੋ ਧਿਰਾਂ 'ਚ ਹੋਈ ਖ਼ੂਨੀ ਝੜਪ, ਪੁਲਸ ਵੱਲੋਂ ਜਾਂਚ ਜਾਰੀ
ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਚ ਆਉਣ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਵੀ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਕੈਪਟਨ ਤੇ ਢੀਂਡਸਾ ਦੀਆਂ ਪਾਰਟੀਆਂ ਨਾਲ ਮਿਲ ਕੇ ਲੜੀਆਂ ਸਨ ਤੇ ਆਉਣ ਵਾਲੇ ਸਮੇਂ ਚ ਵੀ ਉਨ੍ਹਾਂ ਦਾ ਗਠਬੰਧਨ ਜਾਰੀ ਰਹੇਗਾ। ਤਰੁਣ ਚੁੱਘ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਰਤੀ ਜਨਤਾ ਪਾਰਟੀ ਪੂਰੇ ਦੇਸ਼ 'ਚ ਸੇਵਾ ਪੰਦਰਵਾੜਾ ਪ੍ਰੋਗਰਾਮ ਚਲਾਉਣ ਜਾ ਰਹੀ ਹੈ, ਜਿਸ ਤਹਿਤ ਖ਼ੂਨਦਾਨ ਕੈਂਪ 17 ਸਤੰਬਰ ਤੋਂ 2 ਅਕਤੂਬਰ ਤਕ ਲਾਏ ਜਾਣਗੇ।
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲਈ ਪਰਿਵਾਰ ਵਲੋਂ ਸਰਕਾਰ ਕੋਲੋਂ ਮੰਗ, ਸਿਆਸੀ ਆਗੂਆਂ ਨੂੰ ਵੀ ਕੀਤੀ ਇਹ ਅਪੀਲ
NEXT STORY