ਲੁਧਿਆਣਾ (ਸੁਰਿੰਦਰ ਸੰਨੀ): ਭਾਜਪਾ ਆਗੂ ਜਤਿੰਦਰ ਗੋਰੀਆਨ ਤੇ ਉਸ ਦੇ ਸਾਥੀਆਂ 'ਤੇ ਟ੍ਰੈਫ਼ਿਕ ਮੁਲਾਜ਼ਮਾਂ ਦੀ ਡਿਊਟੀ ਵਿਚ ਅੜਿੱਕਾ ਪਾਉਣ ਦੇ ਦੋਸ਼ ਲੱਗੇ ਹਨ। ਇਸ ਸਬੰਧੀ ਇਕ ਵੀਡੀਓ ਵੀ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਮਗਰੋਂ ਥਾਣਾ ਸਦਰ ਦੀ ਪੁਲਸ ਨੇ ਟ੍ਰੈਫ਼ਿਕ ਜ਼ੋਨ ਇੰਚਾਰਜ ਕੁਲਦੀਪ ਸਿੰਘ ਦੀ ਸ਼ਿਕਾਇਤ ਮਗਰੋਂ ਜਤਿੰਦਰ ਗੋਰੀਆਨ ਤੇ ਉਸ ਦੇ ਸਾਥੀਆਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਜੇ ਅਜੇ ਵੀ ਨਾ ਸੰਭਲੇ ਤਾਂ...
ਹਾਲਾਂਕਿ ਮਾਮਲਾ 5 ਦਿਨ ਪੁਰਾਣਾ ਹੈ, ਪਰ ਇਸ ਦੀ ਵੀਡੀਓ ਬੀਤੇ ਦਿਨ ਹੀ ਵਾਇਰਲ ਹੋਈ ਸੀ। ਇਸ ਮਗਰੋਂ ਅਧਿਕਾਰੀਆਂ ਨੂੰ ਐਕਸ਼ਨ ਲੈਣ ਲਈ ਮਜਬੂਰ ਹੋਣਾ ਪਿਆ। ਬੀਤੀ 17 ਸਤੰਬਰ ਨੂੰ ਟ੍ਰੈਫ਼ਿਕ ਪੁਲਸ ਦੇ ASI ਸ਼ਿੰਗਾਰਾ ਸਿੰਘ ਪੱਖੋਵਾਲ ਰੋਡ ਦੇ ਫੁੱਲਾਂਵਾਲਾ ਚੌਕ ਵਿਚ ਡਿਊਟੀ 'ਤੇ ਤਾਇਨਾਤ ਸਨ। ਉਨ੍ਹਾਂ ਨੇ ਬਿਨਾ ਸੀਟ ਬੈਲਟ ਦੇ ਇਕ ਕਾਰ ਨੂੰ ਰੋਕਿਆ ਤੇ ਕਾਗਜ਼ਾਂ ਦੀ ਮੰਗ ਕੀਤੀ। ਪਰ ਕਾਰ ਚਾਲਕਾਂ ਨੇ ਉੱਥੇ ਹੀ ਧਰਨਾ ਲਗਾਉਣ ਦੀ ਚੇਤਾਵਨੀ ਦੇ ਦਿੱਤੀ ਤੇ ਜਾਮ ਲਗਾ ਦਿੱਤਾ। ਵੀਡੀਓ ਵਿਚ ਸਾਫ਼ ਵੇਖਿਆ ਜਾ ਸਕਦਾ ਹੈ ਕਿ ਕਾਰ ਚਾਲਕ ਡਿਊਟੀ 'ਤੇ ਤਾਇਨਾਤ ਟ੍ਰੈਫ਼ਿਕ ਮੁਲਾਜ਼ਮਾਂ ਨਾਲ ਬਹਿਸਬਾਜ਼ੀ ਕਰਦੇ ਵੀ ਨਜ਼ਰ ਆ ਰਹੇ ਹਨ। ਟ੍ਰੈਫ਼ਿਕ ਪੁਲਸ ਵੱਲੋਂ ਕੀਤੀ ਗਈ ਵੀਡੀਓਗ੍ਰਾਫ਼ੀ ਦੇ ਅਧਾਰ 'ਤੇ ਮੁਲਜ਼ਮਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਿਗਮ ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, 24 ਅਧਿਕਾਰੀਆਂ ਦੇ ਬਦਲੇ ਵਿਭਾਗ
NEXT STORY