ਮੋਹਾਲੀ (ਨਿਆਮੀਆਂ) : ਮੋਹਾਲੀ ਦੇ ਸੈਕਟਰ-79 'ਚ ਅੱਜ ਆਪਣਾ ਚੋਣ ਘੋਸ਼ਣਾ ਪੱਤਰ ਜਾਰੀ ਕਰਨ ਲਈ ਪਹੁੰਚੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੂੰ ਉਸ ਸਮੇਂ ਭਾਰੀ ਮੁਸੀਬਤ ਦਾ ਸਾਹਮਣਾ ਕਰਨਾ ਪਿਆ, ਜਦੋਂ ਕੁੱਝ ਕਿਸਾਨ ਉੱਥੇ ਉਨ੍ਹਾਂ ਦਾ ਵਿਰੋਧ ਕਰਨ ਲਈ ਆ ਪਹੁੰਚੇ। ਇਨ੍ਹਾਂ ਕਿਸਾਨਾਂ ਨੇ ਆਪਣੇ ਹੱਥਾਂ 'ਚ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਝੰਡੇ ਫੜ੍ਹੇ ਹੋਏ ਸਨ ਅਤੇ ਉਹ ਭਾਜਪਾ ਦੇ ਆਗੂਆਂ ਅਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਡਟ ਕੇ ਨਾਅਰੇਬਾਜ਼ੀ ਕਰ ਰਹੇ ਸਨ। ਇਸ ਦੀ ਸੂਚਨਾ ਮਿਲਦੇ ਹੀ ਮੋਹਾਲੀ ਪੁਲਸ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਬੜੀ ਮੁਸ਼ਕਿਲ ਨਾਲ ਮਾਮਲਾ ਸ਼ਾਂਤ ਕੀਤਾ ਪਰ ਕਿਸਾਨ ਫਿਰ ਵੀ ਸ਼ਾਂਤ ਨਹੀਂ ਹੋਏ ਅਤੇ ਉਹ ਆਪਣੀ ਨਾਅਰੇਬਾਜ਼ੀ ਉਸੇ ਤਰ੍ਹਾਂ ਕਰਦੇ ਰਹੇ।
ਇਹ ਵੀ ਪੜ੍ਹੋ : ਲੁਧਿਆਣਾ 'ਚ ਗੁੰਡਾਗਰਦੀ ਕਰਦਿਆਂ ਵਿਅਕਤੀ ਨੂੰ ਚਾਕੂਆਂ ਨਾਲ ਵਿੰਨ੍ਹਿਆ , CCTV 'ਚ ਕੈਦ ਹੋਇਆ ਖ਼ੌਫਨਾਕ ਮੰਜ਼ਰ
ਇਸੇ ਦੌਰਾਨ ਪੁਲਸ ਨੇ ਕਿਸੇ ਨਾ ਕਿਸੇ ਤਰੀਕੇ ਨਾਲ ਭਾਜਪਾ ਦੇ ਆਗੂਆਂ ਨੂੰ ਗੱਡੀਆਂ 'ਚ ਬਿਠਾ ਕੇ ਉੱਥੋਂ ਬਾਹਰ ਕੱਢਿਆ। ਇਸ ਦੌਰਾਨ ਭਾਜਪਾ ਨੇਤਾਵਾਂ ਦਾ ਕਹਿਣਾ ਸੀ ਕਿ ਕਿਸਾਨ ਅਜਿਹਾ ਕਰ ਹੀ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁੱਝ ਕਾਂਗਰਸ ਪਾਰਟੀ ਆਪਣੇ ਗੁੰਡਿਆਂ ਤੋਂ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਆਪਣੇ ਕਾਰਜਕਾਲ ਦੌਰਾਨ ਕੁੱਝ ਵੀ ਨਹੀਂ ਕੀਤਾ, ਜਿਸ ਕਰਕੇ ਉਨ੍ਹਾਂ ਨੂੰ ਆਪਣੇ ਪੈਰਾਂ ਹੇਠੋਂ ਜ਼ਮੀਨ ਖਿਸਕਦੀ ਵਿਖਾਈ ਦੇ ਰਹੀ ਹੈ, ਜਿਸ ਕਰਕੇ ਉਹ ਅਜਿਹੇ ਹੱਥਕੰਡੇ ਅਪਣਾ ਰਹੇ ਹਨ।
ਇਹ ਵੀ ਪੜ੍ਹੋ : ਲੁਧਿਆਣਾ 'ਚ ਹੈਵਾਨੀਅਤ, LKG 'ਚ ਪੜ੍ਹਦੀ ਮਾਸੂਮ ਬੱਚੀ ਨਾਲ ਹੋਇਆ ਜਬਰ-ਜ਼ਿਨਾਹ
ਉਨ੍ਹਾਂ ਕਿਹਾ ਕਿ ਛੇਤੀ ਹੀ ਭਾਜਪਾ ਦਾ ਇਕ ਵਫ਼ਦ ਚੋਣ ਕਮਿਸ਼ਨ ਅਤੇ ਡੀ. ਜੀ. ਪੀ. ਪੰਜਾਬ ਨੂੰ ਮਿਲੇਗਾ ਅਤੇ ਸਾਰੀ ਜਾਣਕਾਰੀ ਦੇ ਕੇ ਗ਼ਲਤ ਅਨਸਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕਰੇਗਾ। ਇਸ ਮੌਕੇ ਭਾਜਪਾ ਦੇ ਸੀਨੀਅਰ ਨੇਤਾ ਕੇ. ਡੀ. ਭੰਡਾਰੀ, ਸੁਖਵਿੰਦਰ ਸਿੰਘ ਗੋਲਡੀ, ਸੰਜੀਵ ਵਸ਼ਿਸ਼ਟ ਆਦਿ ਉੱਥੇ ਹਾਜ਼ਰ ਸਨ।
ਇਹ ਵੀ ਪੜ੍ਹੋ : ਕਿਸਾਨੀ ਅੰਦੋਲਨ ਦਰਮਿਆਨ 'ਭਾਜਪਾ' ਲਈ ਬੁਰੀ ਖ਼ਬਰ, ਹੁਣ ਇਸ ਆਗੂ ਨੇ ਦਿੱਤਾ ਅਸਤੀਫ਼ਾ
ਉਨ੍ਹਾਂ ਕਿਹਾ ਕਿ ਇਹ ਸੱਚਮੁੱਚ ਹੀ ਬਹੁਤ ਗੰਭੀਰ ਮਸਲਾ ਹੈ ਅਤੇ ਸੱਤਾਧਾਰੀ ਪਾਰਟੀ ਅਜਿਹਾ ਕਰਕੇ ਭਾਜਪਾ ਦੇ ਉਮੀਦਵਾਰਾਂ ਦਾ ਮਨੋਬਲ ਤੋੜ ਰਹੀ ਹੈ ਅਤੇ ਪੰਜਾਬ 'ਚ ਅਸ਼ਾਂਤੀ ਫੈਲਾ ਰਹੀ ਹੈ। ਉਨ੍ਹਾਂ ਡੀ. ਜੀ. ਪੀ. ਅਤੇ ਚੋਣ ਕਮਿਸ਼ਨਰ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ 'ਚ ਤੁਰੰਤ ਦਖ਼ਲ ਦੇ ਕੇ ਮਾਮਲਾ ਸ਼ਾਂਤ ਕੀਤਾ ਜਾਵੇ ਤਾਂ ਜੋ ਨਿਰਪੱਖ ਚੋਣਾਂ ਕਰਵਾਈਆਂ ਜਾ ਸਕਣ।
ਨੋਟ : ਪੰਜਾਬ 'ਚ ਕਿਸਾਨੀ ਅੰਦੋਲਨ ਦੌਰਾਨ ਭਾਜਪਾ ਆਗੂਆਂ ਦੇ ਹੋ ਰਹੇ ਵਿਰੋਧ ਬਾਰੇ ਦਿਓ ਰਾਏ
ਤਰਨਤਾਰਨ 'ਚ CIA ਸਟਾਫ਼ ਨੂੰ ਵੱਡੀ ਸਫ਼ਲਤਾ, ਕਰੋੜਾਂ ਦੀ ਹੈਰੋਇਨ ਤੇ ਭਾਰਤੀ ਕਰੰਸੀ ਸਣੇ 2 ਗ੍ਰਿਫ਼ਤਾਰ
NEXT STORY