ਭਾਦਸੋਂ (ਅਵਤਾਰ): ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੇ ਮੱਦੇਨਜ਼ਰ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਭਾਜਪਾ ਵਰਕਰਾਂ ਦਾ ਵਿਰੋਧ ਦੇਖਣ ਨੂੰ ਮਿਲ ਰਿਹਾ ਹੈ ਅਤੇ ਕਈ ਥਾਵਾਂ ਤੇ ਭਾਜਪਾ ਵਰਕਰਾਂ ਦਾ ਬਾਈਕਾਟ ਵੀ ਕੀਤਾ ਜਾ ਰਿਹਾ ਹੈ। ਇਸੇ ਤਹਿਤ ਭਾਦਸੋਂ ਬਲਾਕ ਦੇ ਪਿੰਡ ਕਾਲਸਨਾਂ ਵਿਖੇ ਵੀ ਭਾਜਪਾ ਵਰਕਰਾਂ ਤੇ ਉਨ੍ਹਾਂ ਨਾਲ ਸੰਬੰਧ ਰੱਖਣ ਵਾਲੇ ਵਿਅਕਤੀਆਂ ਦਾ ਪਿੰਡ ਵਿੱਚ ਪੂਰਨ ਤੌਰ ’ਤੇ ਬਾਈਕਾਟ ਕਰਨ ਦੇ ਸਾਰੇ ਮੇਨ ਚੌਂਕਾਂ ਵਿੱਚ ਬੋਰਡ ਲਗਾਏ ਗਏ ਹਨ।
ਇਹ ਵੀ ਪੜ੍ਹੋ: ਫਿਰ ਤੁਰਿਆ ਖਨੌਰੀ ਬਾਰਡਰ ਤੋਂ 3000 ਟਰੈਕਟਰਾਂ ਦਾ ਕਾਫਲਾ, ਕਿਸਾਨਾਂ ਦੀ ਕੇਂਦਰ ਨੂੰ ਵੱਡੀ ਚੇਤਾਵਨੀ (ਵੀਡੀਓ)
ਇਸ ਤੋਂ ਇਲਾਵਾ ਪਿੰਡ ਵਿੱਚ ਭਾਜਪਾ ਲੀਡਰ ਜਾਂ ਵਰਕਰਾਂ ਦੇ ਪਿੰਡ ਵਿੱਚ ਵੜਨ ਤੋਂ ਰੋਕ ਵੀ ਲਗਾਈ ਗਈ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਦਿੱਲੀ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਪਿੰਡ ਵਾਸੀਆਂ ਵੱਲੋਂ ਪੂਰਨ ਹਮਾਇਤ ਦਿੱਤੀ ਗਈ ਹੈ ਅਤੇ ਪਿੰਡ ਦਾ ਹਰ ਇੱਕ ਨਿਵਾਸੀ ਕਿਸਾਨਾਂ ਦੇ ਨਾਲ ਡਟ ਕੇ ਖੜਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਬੀ.ਜੇ.ਪੀ ਵਰਕਰਾਂ ਦੀ ਐਂਟਰੀ ਪੂਰਨ ਤੌਰ ’ਤੇ ਬੰਦ ਹੈ ਤੇ ਪਿੰਡ ਵਿੱਚ ਬੀ.ਜੇ.ਪੀ ਲੀਡਰ ਜਾਂ ਵਰਕਰ ਦਾ ਵਿਰੋਧ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਨੌਜਵਾਨ ਨੇ ਦਿੱਲੀ ਟਰੈਕਟਰ ਪਰੇਡ ’ਚ ਲਿਜਾਣ ਲਈ ਸ਼ਿੰਗਾਰੀ ਕਾਰ, ਵੇਖ ਲੋਕਾਂ ’ਚ ਆਵੇਗਾ ਜੋਸ਼(ਤਸਵੀਰਾਂ)
ਲਾੜੇ ਨੇ ਇੰਝ ਕੀਤਾ ਕਿਸਾਨਾਂ ਦਾ ਸਮਰਥਨ ਦੇਖਦੇ ਰਹਿ ਗਏ ਲੋਕ, ਅੱਗੋਂ ਪਰਿਵਾਰ ਨੇ ਵੀ ਕਰ 'ਤਾ ਵੱਡਾ ਐਲਾਨ
NEXT STORY