ਚੰਡੀਗੜ੍ਹ (ਅੰਕੁਰ)- ਭਾਜਪਾ ਪੰਜਾਬ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਤੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਡੇਰਾ ਰਾਧਾ ਸਵਾਮੀ ਸਤਿਸੰਗ ਬਿਆਸ ਦਾ ਦੌਰਾ ਕੀਤਾ ਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਕੋਲੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਵੀ ਮੌਜੂਦ ਸਨ। ਮੀਟਿੰਗ ਦੌਰਾਨ ਵਾਤਾਵਰਨ ਸੁਰੱਖਿਆ ਤੇ ਪੰਜਾਬ ’ਚ ਨਸ਼ਾਮੁਕਤ ਸਮਾਜ ਦੀ ਸਿਰਜਣਾ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਮੀਟਿੰਗ ਦਾ ਮਕਸਦ ਸੂਬੇ ’ਚ ਚੱਲ ਰਹੀਆਂ ਸਮਾਜਿਕ ਸੁਧਾਰ ਮੁਹਿੰਮਾਂ ਨੂੰ ਤੇਜ਼ ਕਰਨਾ ਅਤੇ ਸਕਾਰਾਤਮਕ ਸਮਰਥਨ ਯਕੀਨੀ ਬਣਾਉਣਾ ਸੀ। ਪੰਜਾਬ ਨੂੰ ਸਾਫ਼, ਸਿਹਤਮੰਦ ਤੇ ਨਸ਼ਾਮੁਕਤ ਬਣਾਉਣ ਲਈ ਸਮਾਜ ਦੇ ਸਾਰੇ ਵਰਗਾਂ ਦਾ ਸਾਂਝਾ ਯਤਨ ਜ਼ਰੂਰੀ ਹੈ। ਡਾ. ਸ਼ਰਮਾ ਨੇ ਲੋਕਾਂ ਨੂੰ ਨਸ਼ਾਮੁਕਤ ਜੀਵਨ ਜਿਊਣ ਤੇ ਵਾਤਾਵਰਨ ਦੀ ਸਫਾਈ ਅਤੇ ਸੰਭਾਲ ਬਣਾਈ ਰੱਖਣ ਲਈ ਪ੍ਰੇਰਿਤ ਕਰਨ ਦੇ ਡੇਰੇ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਰਗੀਆਂ ਅਧਿਆਤਮਿਕ ਸ਼ਖ਼ਸੀਅਤਾਂ ਦਾ ਮਾਰਗਦਰਸ਼ਨ ਸਮਾਜ ’ਚ ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ ਅਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਦਾ ਹੈ, ਜੋ ਕਿ ਪੰਜਾਬ ਦੀ ਤਰੱਕੀ ਲਈ ਜ਼ਰੂਰੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਜਦ ਸਮਾਜ ’ਚ ਕਦਰਾਂ-ਕੀਮਤਾਂ, ਸੰਜਮ ਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕੀਤਾ ਜਾਂਦਾ ਹੈ ਤਾਂ ਹੀ ਨਸ਼ੇ ਵਰਗੀਆਂ ਬੁਰਾਈਆਂ ’ਤੇ ਪ੍ਰਭਾਵਸ਼ਾਲੀ ਕੰਟਰੋਲ ਸੰਭਵ ਹੈ। ਅਜਿਹੇ ਭਲਾਈ ਯਤਨਾਂ ਰਾਹੀਂ ਪੰਜਾਬ ਨੂੰ ਨਵੀਂ ਊਰਜਾ ਤੇ ਵਿਕਾਸ ਲਈ ਦਿਸ਼ਾ ਦਿੱਤੀ ਜਾ ਸਕਦੀ ਹੈ।
ਪੰਜਾਬ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ! ਰਾਜਸਥਾਨ ਵਾਲੀ ਨਹਿਰ 'ਚ ਸੁੱਟੀ ਲਾਸ਼
NEXT STORY