ਜਲੰਧਰ/ਚੰਡੀਗੜ੍ਹ, (ਵਿਸ਼ੇਸ਼)– ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਦੁਨੀਆ ਵਿਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਭਾਰਤ ਬਹੁਤ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ ਅਤੇ ਮੋਦੀ ਇਸ ਵੇਲੇ ਦੁਨੀਆ ਦੇ ਸਭ ਤੋਂ ਲੋਕਪ੍ਰਿਯ ਆਗੂ ਤੇ ਵਿਸ਼ਵ ਮਿੱਤਰ ਦੇ ਰੂਪ ’ਚ ਉਭਰ ਕੇ ਸਾਹਮਣੇ ਆਏ ਹਨ। ਦੇਸ਼ ਨੂੰ ਉਨ੍ਹਾਂ ’ਤੇ ਮਾਣ ਹੈ।
ਭਾਜਪਾ ਆਗੂ ਨੇ ਕਿਹਾ ਕਿ ਜਨਤਾ ਸਪਸ਼ਟ ਸੁਨੇਹਾ ਦੇ ਰਹੀ ਹੈ ਕਿ ‘ਏਕ ਹੈ ਤੋ ਸੇਫ ਹੈ’। ਦੇਸ਼ ਨੂੰ ਭ੍ਰਿਸ਼ਟਾਚਾਰੀ ਤੇ ਪਰਿਵਾਰਵਾਦੀ ਪਾਰਟੀਆਂ ਨਹੀਂ ਚਾਹੀਦੀਆਂ। ਅੱਜ ਦੇਸ਼ ਕਿਸਾਨਾਂ, ਨੌਜਵਾਨਾਂ ਤੇ ਔਰਤਾਂ ਦੇ ਸਸ਼ਕਤੀਕਰਨ ਲਈ ਆਪਣਾ ਪਲ-ਪਲ ਲਾਉਣ ਵਾਲੇ ਮੋਦੀ ਨੂੰ ਆਸ਼ੀਰਵਾਦ ਦੇ ਰਿਹਾ ਹੈ। ਝਾਰਖੰਡ ਤੇ ਮਹਾਰਾਸ਼ਟਰ ਵਿਚ ਭਾਜਪਾ ਦੀ ਅਗਵਾਈ ਵਾਲੀ ਐੱਨ. ਡੀ. ਏ. ਦੀ ਸਰਕਾਰ ਬਣਨ ਜਾ ਰਹੀ ਹੈ।
ਚੁੱਘ ਨੇ ਕਿਹਾ ਕਿ ਪੀ. ਐੱਮ. ਮੋਦੀ ਦੀ ਅਗਵਾਈ ’ਚ ਭਾਰਤ ਦੀਆਂ ਸਰਹੱਦਾਂ ’ਚ ਕੋਈ ਘੁਸਪੈਠ ਨਹੀਂ ਕਰ ਸਕਦਾ। ਸਦੀਆਂ ਤੋਂ ਭਾਰਤ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਮਜ਼ਬੂਤ ਰਹੇਗਾ। ਉਨ੍ਹਾਂ ਕਿਹਾ ਕਿ ਭਾਰਤ ਦੀਆਂ ਬੇਟੀਆਂ ਅੱਗੇ ਵਧ ਰਹੀਆਂ ਹਨ, ਭਾਵੇਂ ਉਹ ਪੁਲਾੜ ਹੋਵੇ, ਫੌਜ ਹੋਵੇ ਜਾਂ ਵਿਗਿਆਨ ਦਾ ਕੋਈ ਵੀ ਖੇਤਰ। ਪ੍ਰਧਾਨ ਮੰਤਰੀ ਨੇ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਮੁਹਿੰਮ ਚਲਾ ਕੇ ਬੇਟੀਆਂ ਨੂੰ ਅੱਗੇ ਵਧਣ ਦਾ ਮੌਕਾ ਦਿੱਤਾ ਹੈ।
ਪੰਚਾਇਤੀ ਚੋਣਾਂ 'ਚ ਲੈ ਲਈ 15,00,000 ਦੀ ਰਿਸ਼ਵਤ, ਫ਼ਿਰ ਰੱਦ ਹੋ ਗਏ ਕਾਗਜ਼, ਹੁਣ ਚੜ੍ਹਿਆ ਵਿਜੀਲੈਂਸ ਦੇ ਅੜਿੱਕੇ
NEXT STORY