ਲੁਧਿਆਣਾ (ਹਿਤੇਸ਼)- ਲੋਕਸਭਾ ਚੋਣ ਹਾਰਨ ਦੇ ਬਾਅਦ ਵੀ ਰਵਨੀਤ ਬਿੱਟੂ ਨੂੰ ਕੇਂਦਰ ਵਿਚ ਮੰਤਰੀ ਬਣਾ ਕੇ ਭਾਜਪਾ ਨੇ ਪੰਜਾਬ ਵਿਚ ਕੱਟੜਵਾਦ ਦੇ ਖਿਲਾਫ ਆਪਣਾ ਸਟੈਂਡ ਸਾਫ਼ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਵਿਚ ਰਹਿੰਦੇ ਸਮੇਂ ਬਲੂ ਸਟਾਰ ਅਪਰੇਸ਼ਨ ਜਾਂ 1984 ਦੇ ਦੰਗਿਆਂ ਨੂੰ ਲੈ ਕੇ ਬਿੱਟੂ ਨੂੰ ਲੰਮੇ ਸਮੇਂ ਤੋਂ ਜਿਸ ਅਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਇਸ ਸਮੱਸਿਆ ਤੋਂ ਤਾਂ ਛੁਟਕਾਰਾ ਮਿਲ ਗਿਆ ਹੈ।
ਬਿੱਟੂ ਵਲੋਂ ਇੰਦਰਾ ਗਾਂਧੀ ਦੀ ਫੋਟੋ ਵਾਲੀ ਟੀ ਸ਼ਰਟ ਪਾਉਣ ਤੋਂ ਇਨਕਾਰ ਕਰਨ ਦੀ ਵਜ੍ਹਾ ਨਾਲ ਰਾਹੁਲ ਗਾਂਧੀ ਦੀ ਨਾਰਾਜ਼ਗੀ ਮੁੱਲ ਲੈਣ ਦਾ ਬਿਆਨ ਦਿੱਤਾ ਗਿਆ ਅਤੇ ਦਰਬਾਰ ਸਾਹਿਬ ਦੇ ਹਮਲੇ ਦੇ ਬਾਅਦ ਇੰਦਰਾ ਗਾਂਧੀ ਦਾ ਧੰਨਵਾਦ ਕਰਨ ਦੇ ਲਈ ਦਿੱਲੀ ਗਏ ਕਾਂਗਰਸ ਨੇਤਾਵਾਂ ਵਿਚ ਆਪਣੇ ਦਾਦਾ ਬੇਅੰਤ ਸਿੰਘ ਦੇ ਸ਼ਾਮਲ ਨਾ ਹੋਣ ਦਾ ਦਾਅਵਾ ਕੀਤਾ ਗਿਆ।
ਜਿਥੋਂ ਤੱਕ ਆਪਣੇ ਦਾਦਾ ਬੇਅੰਤ ਸਿੰਘ ਤੋਂ ਲੈ ਕੇ ਹੁਣ ਤੱਕ ਅੱਤਵਾਦ ਅਤੇ ਖਾਲਿਸਤਾਨ ਦੇ ਖਿਲਾਫ਼ ਵਰਤੇ ਗਏ ਸਟੈਂਡ ਦਾ ਸਵਾਲ ਹੈ ਉਸ ਨੂੰ ਬਿੱਟੂ ਨੇ ਭਾਜਪਾ ਵਿਚ ਸ਼ਾਮਲ ਹੋਣ ਦੇ ਬਾਅਦ ਵੀ ਨਹੀਂ ਛੱਡਿਆ ਹੈ। ਇਥੋਂ ਤੱਕ ਕਿ ਲੋਕਸਭਾ ਚੋਣ ਦੇ ਦੌਰਾਨ ਵੀ ਲੋਕਾਂ ਤੋਂ ਅੰਮ੍ਰਿਤਪਾਲ ਸਿੰਘ ਤੇ ਇੰਦਰਾ ਗਾਂਧੀ ਦੇ ਕਤਲ ਦੇ ਦੋਸ਼ੀ ਦੇ ਬੇਟੇ ਸਰਬਜੀਤ ਸਿੰਘ ਨੂੰ ਵੋਟ ਨਾ ਦੇਣ ਦੀ ਅਪੀਲ ਕੀਤੀ ਗਈ।
ਇਹ ਵੀ ਪੜ੍ਹੋ- ਧਾਰਮਿਕ ਸਥਾਨ ਤੋਂ ਪਰਤਦੇ ਸਮੇਂ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਔਰਤਾਂ ਦੀ ਹੋਈ ਦਰਦਨਾਕ ਮੌਤ
ਇਹ ਦੋਵੇਂ ਹੀ ਜਿੱਤ ਕੇ ਲੋਕਸਭਾ ਵਿਚ ਪੁੱਜ ਗਏ ਤਾਂ ਵੀ ਭਾਜਪਾ ਨੇ ਬਿੱਟੂ ਨੂੰ ਮੰਤਰੀ ਬਣਾ ਕੇ ਪੰਜਾਬ ਵਿਚ ਕੱਟੜਵਾਦ ਦੇ ਖਿਲਾਫ ਆਪਣਾ ਸਟੈਂਡ ਇਕ ਵਾਰ ਫਿਰ ਸਾਫ ਕਰ ਦਿੱਤਾ ਹੈ, ਜਿਸ ਦੇ ਸੰਕੇਤ ਗ੍ਰਹਿ ਮੰਤਰੀ ਅਮਿਤ ਸ਼ਾਹ ਲੋਕਸਭਾ ਚੋਣ ਦੇ ਦੌਰਾਨ ਲੁਧਿਆਣਾ ਵਿਚ ਬਿੱਟੂ ਦੇ ਹੱਕ ਵਿਚ ਕੀਤੀ ਗਈ ਰੈਲੀ ਵਿਚ ਇਹ ਕਹਿ ਕੇ ਦੇ ਗਏ ਸੀ ਕਿ ਬਿੱਟੂ ਮੇਰਾ ਪੁਰਾਣਾ ਦੋਸਤ ਹੈ ਅਤੇ ਅਸੀਂ ਉਸ ਦੇ ਦਾਦਾ ਦੇ ਕਤਲ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਮੁਲਜ਼ਮਾਂ ਨੂੰ ਛੱਡਣ ਦਾ ਫੈਸਲਾ ਨਹੀਂ ਕਰਾਂਗੇ।
ਕਿਸਾਨਾਂ ਦੇ ਪ੍ਰਤੀ ਰੁਖ਼ ’ਤੇ ਲੱਗੀਆਂ ਨਜ਼ਰਾਂ
ਕੇਂਦਰ ਵਿਚ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਦੇ ਬਾਅਦ ਭਾਜਪਾ ਨੇ ਪੰਜਾਬ ਵਿਚ ਕੱਟੜਪੰਥੀ ਵਿਚਾਰਧਾਰਾ ਦੇ ਖਿਲਾਫ ਤਾਂ ਆਪਣਾ ਸਟੈਂਡ ਸਾਫ ਕਰ ਦਿੱਤਾ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ ਭਾਜਪਾ ਦੇ ਰੁਖ਼ ’ਤੇ ਲੱਗੀਆਂ ਹੋਈਆਂ ਹਨ ਕਿਉਂਕਿ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਕਿਸਾਨਾਂ ਨੇ ਲੰਮੇ ਸਮੇਂ ਤੋਂ ਭਾਜਪਾ ਦੇ ਖਿਲਾਫ਼ ਮੋਰਚਾ ਖੋਲ੍ਹਿਆ ਹੋਇਆ ਹੈ। ਭਾਂਵੇਕਿ ਪੀ.ਐੱਮ. ਨਰਿੰਦਰ ਮੋਦੀ ਨੇ ਭਾਰੀ ਵਿਰੋਧ ਦੇ ਚੱਲਦੇ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਲਿਆ ਸੀ ਪਰ ਆਪਣੀਆਂ ਬਾਕੀ ਮੰਗਾਂ ਨੂੰ ਲੈ ਕੇ ਕਿਸਾਨ ਲਗਾਤਾਰ ਆਵਾਜ਼ ਚੁੱਕ ਰਹੇ ਹਨ।
ਇਹ ਵੀ ਪੜ੍ਹੋ- ਮੋਦੀ ਕੈਬਨਿਟ ਦੇ ਮੰਤਰੀਆਂ ਦਾ ਐਲਾਨ, ਜਾਣੋ ਕੌਣ ਸੰਭਾਲੇਗਾ ਕਿਹੜੀ ਜ਼ਿੰਮੇਵਾਰੀ ?
ਇਸ ਤਹਿਤ ਦਿੱਲੀ ਜਾਣ ਤੋਂ ਰੋਕਣ ’ਤੇ ਸ਼ੰਭੂ ਬਾਰਡਰ ’ਤੇ ਪੱਕਾ ਧਰਨਾ ਲਗਾਇਆ ਗਿਆ ਅਤੇ ਲੋਕਸਭਾ ਚੋਣ ਚੋਣ ਦੇ ਦੌਰਾਨ ਭਾਜਪਾ ਦੇ ਉਮੀਦਵਾਰਾਂ ਨੂੰ ਪਿੰਡਾਂ ਵਿਚ ਵੜਨ ਨਹੀਂ ਦਿੱਤਾ ਗਿਆ। ਇਸ ਮੁੱਦੇ ’ਤੇ ਭਲਾ ਹੀ ਭਾਜਪਾ ਦੇ ਕੁਝ ਉਮੀਦਵਾਰਾਂ ਨੇ ਕਿਸਾਨਾਂ ਦੇ ਖਿਲਾਫ਼ ਸਖ਼ਤ ਲਹਿਜਾ ਵਰਤਿਆ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਪੰਜਾਬ ਵਿਚ ਚੋਣ ਪ੍ਰਚਾਰ ਦੇ ਲਈ ਆਏ ਕਈ ਕੇਂਦਰੀ ਮੰਤਰੀਆਂ ਅਤੇ ਭਾਜਪਾ ਦੇ ਵੱਡੇ ਨੇਤਾਵਾਂ ਨੇ ਇਸ ਬਾਰੇ ਵਿਚ ਕੁਝ ਬੋਲਣ ਤੋਂ ਪਰਹੇਜ ਹੀ ਕੀਤਾ।
ਹੁਣ ਬਿੱਟੂ ਦੇ ਮੰਤਰੀ ਬਣਨ ’ਤੇ ਇਕ ਵਾਰ ਫਿਰ ਸਭ ਦੀਆਂ ਨਜ਼ਰਾਂ ਕਿਸਾਨਾਂ ਦੇ ਪ੍ਰਤੀ ਭਾਜਪਾ ਦਾ ਰੁਖ ’ਤੇ ਲੱਗ ਗਈਆਂ ਹਨ ਕਿਉਂਕਿ ਬਿੱਟੂ ਭਾਜਪਾ ਵਿਚ ਸ਼ਾਮਲ ਹੋਣ ਦੇ ਬਾਅਦ ਪਹਿਲੇ ਹੀ ਦਿਨ ਤੋਂ ਕਹਿ ਰਹੇ ਸਨ ਕਿ ਉਹ ਵਕੀਲ ਬਣ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਗੇ ਅਤੇ ਇਸ ਦੌਰਾਨ ਪੀ.ਐੱਮ. ਹਾਊਸ ਵਿਚ ਕਿਸਾਨਾਂ ਦਾ ਰੈਡ ਕਾਰਪੇਟ ਵੈਲਕਮ ਹੋਵੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੁਣ ਨਹੀਂ ਰੁਕਣਗੇ ਆਮ ਜਨਤਾ ਦੇ ਕੰਮ, ਸਰਕਾਰ ਨੇ ਤਿਆਰ ਕੀਤੀ ਹਰ ਜ਼ਿਲ੍ਹੇ ’ਚ CM ਆਫਿਸ ਬਣਾਉਣ ਦੀ ਯੋਜਨਾ
NEXT STORY