ਮੋਗਾ: ਭਾਜਪਾ ਮਹਿਲਾ ਮੋਰਚਾ ਵੱਲੋਂ ਅੱਜ ਇੱਥੇ ਕਾਂਗਰਸ ਆਗੂ ਰਾਹੁਲ ਗਾਂਧੀ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਭਾਜਪਾ ਮਹਿਲਾ ਮੋਰਚਾ ਦੇ ਸੂਬਾ ਉਪ ਪ੍ਰਧਾਨ ਬੀਬਾ ਮਨਿੰਦਰ ਕੌਰ ਦੀ ਅਗਵਾਈ ਹੇਠ ਅਤੇ ਜ਼ਿਲ੍ਹਾ ਪ੍ਰਧਾਨ ਡਾਕਟਰ ਹਰਜੋਤ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੀਤਾ ਗਿਆ।

ਇਸ ਮੌਕੇ ਇਕੱਠੀਆਂ ਹੋਈਆਂ ਮਹਿਲਾ ਕਾਰਜਕਰਤਾਵਾਂ ਨੇ ਰਾਹੁਲ ਗਾਂਧੀ ਦਾ ਪੁਤਲਾ ਫੂਕਿਆ ਅਤੇ ਕਾਂਗਰਸ ਪਾਰਟੀ ਦੇ ਖਿਲਾਫ ਜੰਮਕੇ ਨਾਅਰੇਬਾਜੀ ਕੀਤੀ। ਮਹਿਲਾ ਮੋਰਚਾ ਦੇ ਆਗੂਆਂ ਨੇ AI ਸੱਮਿਟ ਦੌਰਾਨ ਕਾਂਗਰਸ ਵੱਲੋਂ ਕੀਤੇ ਗਏ ਕਥਿਤ ਹੰਗਾਮੇ ਦੀ ਸਖ਼ਤ ਸ਼ਬਦਾਂ ਵਿੱਚ ਆਲੋਚਨਾ ਕੀਤੀ।
ਇਸ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਮਹਿਲਾ ਆਗੂਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਕਮਲਜੀਤ ਕੌਰ ਧੱਲੇ ਕੇ, ਅਮਨਦੀਪ ਕੌਰ ਲੰਢੇ ਕੇ, ਸੰਦੀਪ ਕੌਰ, ਚਰਨਜੀਤ ਕੌਰ, ਲਖਵਿੰਦਰ ਕੌਰ ਰਾਣੀ, ਪ੍ਰੀਤੀ ਕੌਰ, ਕਿਰਨ, ਮੁਸਕਾਨ, ਸੁਖਜੀਤ ਕੌਰ, ਤਜਿੰਦਰ ਕੌਰ, ਮਲਕੀਤ ਕੌਰ, ਪਰਮਜੀਤ ਕੌਰ, ਸਵਰਨ ਕੌਰ, ਗੁਰਮੀਤ ਕੌਰ, ਹਰਪ੍ਰੀਤ ਕੌਰ, ਰੂਬੀ, ਬਲਜਿੰਦਰ ਕੌਰ, ਸਰਬਜੀਤ ਕੌਰ, ਰਾਜਵਿੰਦਰ ਕੌਰ, ਰਣਜੀਤ ਕੌਰ, ਰਜਨੀ, ਕਾਜਲ, ਮਨਪ੍ਰੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਮਹਿਲਾ ਮੋਰਚਾ ਦੀਆਂ ਆਗੂ ਸ਼ਾਮਲ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵੱਡਾ ਪ੍ਰਸ਼ਾਸਨਿਕ ਫੇਰਬਦਲ! 2 IAS ਤੇ 40 PCS ਅਧਿਕਾਰੀਆਂ ਦੇ ਤਬਾਦਲੇ
NEXT STORY