ਚੰਡੀਗੜ੍ਹ : ਪੰਜਾਬ ਦੇ ਸੀਨੀਅਰ ਨੇਤਾ ਅਤੇ ਭਾਜਪਾ ਕੌਮੀ ਮਹਾ ਮੰਤਰੀ ਤਰੁਣ ਚੁੱਘ ਨੇ ਵੀਰਵਾਰ ਨੂੰ 100 ਕਰੋੜ ਕੋਰੋਨਾ ਟੀਕਾਕਰਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸਿਹਤ ਵਿਭਾਗ ਅਤੇ ਡਾਕਟਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਨੂੰ 100 ਕਰੋੜ ਟੀਕਾਕਰਣ ਦਾ ਸੁਰੱਖਿਆ ਕਵਚ ਦਿੱਤਾ ਹੈ। ਤਰੁਣ ਚੁੱਘ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਸਾਡੇ ਦੇਸ਼ 'ਚ ਵੱਡੀ ਗਿਣਤੀ 'ਚ ਕੀਮਤੀ ਜਾਨਾਂ ਚਲੀਆਂ ਗਈਆਂ।
ਉਨ੍ਹਾਂ ਕਿਹਾ ਕਿ ਜਿਵੇਂ ਮਾਪੇ ਆਪਣੇ ਬੱਚਿਆਂ ਨੂੰ ਸੁਰੱਖਿਆ ਦਿੰਦੇ ਹਨ, ਉਸੇ ਤਰ੍ਹਾਂ ਦੀ ਭੂਮਿਕਾ ਦੇਸ਼ ਵਾਸੀਆਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਿਭਾਈ ਗਈ ਹੈ। ਉਨ੍ਹਾਂ ਕਿਹਾ ਕਿ ਇਕ ਸਮਾਂ ਸੀ, ਜਦੋਂ ਦੂਜੇ ਦੇਸ਼ਾਂ ਤੋਂ ਵੈਕਸੀਨ ਦੀ ਮੰਗ ਕੀਤੀ ਜਾਂਦੀ ਸੀ ਅਤੇ ਕਿੰਨਾ-ਕਿੰਨਾ ਸਮਾਂ ਲੰਘ ਜਾਂਦਾ ਸੀ ਪਰ ਇਹ ਪਹਿਲੀ ਵਾਰ ਹੈ ਕਿ ਮਹਾਮਾਰੀ ਦੇ ਅੰਦਰ ਹੀ ਦੇਸ਼ 'ਚ ਵੈਕਸੀਨ ਤਿਆਰ ਹੋਈ ਅਤੇ ਦੇਸ਼ ਵਾਸੀਆਂ ਦਾ ਟੀਕਾਕਰਣ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਟੀਕਾਕਰਣ ਖ਼ਿਲਾਫ਼ ਵਿਰੋਧੀਆਂ ਵੱਲੋਂ ਬਹੁਤ ਅਫ਼ਵਾਹਾਂ ਫ਼ੈਲਾਈਆਂ ਗਈਆਂ। ਉਨ੍ਹਾਂ ਨੇ ਕਾਂਗਰਸ ਦਾ ਨਾਂ ਲੈਦਿਆਂ ਕਿਹਾ ਕਿ ਉਹ ਕਾਂਗਰਸ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਇਹ ਸਕਾਰਾਤਮਕ ਸੋਚ ਰੱਖਣ। ਉਨ੍ਹਾਂ ਕਿਹਾ ਕਿ ਦੇਸ਼ 100 ਕਰੋੜ ਦੇ ਟੀਕਾਕਰਣ 'ਤੇ ਪੁੱਜਾ ਹੈ, ਇਸ ਦਾ ਸੁਆਗਤ ਕੀਤਾ ਜਾਣਾ ਚਾਹੀਦਾ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ ਜ਼ਿਲ੍ਹਾ ਅੰਮ੍ਰਿਤਸਰ ’ਚ ਸਰਕਾਰੀ ਛੁੱਟੀ ਦਾ ਐਲਾਨ
NEXT STORY