ਚੰਡੀਗੜ੍ਹ : ਰਾਜਪਾਲ ਵੀ. ਪੀ. ਸਿੰਘ ਬਦਨੌਰ ਨੇ ਬੀਤੇ ਦਿਨੀਂ ਮਲੋਟ ਵਿਖੇ ਭਾਜਪਾ ਵਿਧਾਇਕ ਅਰੁਣ ਨਾਰੰਗ ਨਾਲ ਹੋਈ ਕੁੱਟਮਾਰ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਇਸ ਤੋਂ ਇਲਾਵਾ ਰਾਜਪਾਲ ਨੇ ਮੁੱਖ ਮੰਤਰੀ, ਜੋ ਗ੍ਰਹਿ ਮੰਤਰੀ ਵੀ ਹਨ, ਨਾਲ ਗੱਲ ਕੀਤੀ ਅਤੇ ਇਸ ਮਾਮਲੇ ‘ਤੇ ਆਪਣੀ ਗੰਭੀਰ ਚਿੰਤਾ ਜ਼ਾਹਰ ਕੀਤੀ। ਰਾਜਪਾਲ ਨੇ ਭਾਜਪਾ ਦੇ ਵਿਧਾਇਕ ਅਰੁਣ ਨਾਰੰਗ ’ਤੇ ਹੋਏ ਹਮਲੇ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਅਥਾਰਟੀਆਂ ਕਿਸੇ ਉੱਤੇ ਵੀ ਇਸ ਤਰ੍ਹਾਂ ਦੇ ਗੈਰਕਾਨੂੰਨੀ ਅਤੇ ਹਿੰਸਕ ਹਮਲਿਆਂ ਦੀ ਇਜਾਜ਼ਤ ਨਹੀਂ ਦੇ ਸਕਦੀਆਂ।
ਇਹ ਵੀ ਪੜ੍ਹੋ : ਮਲੋਟ ’ਚ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ’ਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ
ਰਾਜਪਾਲ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਦੁਬਾਰਾ ਨਹੀਂ ਹੋਣੀਆਂ ਚਾਹੀਦੀਆਂ ਅਤੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨਾਂ ਸੂਬਾ ਸਰਕਾਰ ਤੋਂ ਇਨ੍ਹਾਂ ਮਾਮਲਿਆਂ ਵਿਚ ਕੀਤੀ ਜਾ ਰਹੀ ਕਾਰਵਾਈ ਸਬੰਧੀ ਰਿਪੋਰਟ ਵੀ ਮੰਗੀ ਹੈ। ਇਸ ਤੋਂ ਪਹਿਲਾਂ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਅਗਵਾਈ ਵਿਚ ਭਾਜਪਾ ਆਗੂਆਂ ਦੇ ਵਫ਼ਦ ਨੇ ਰਾਜਪਾਲ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ।
ਇਹ ਵੀ ਪੜ੍ਹੋ : ਮਲੋਟ ਘਟਨਾ ਤੋਂ ਬਾਅਦ ਐਕਸ਼ਨ ’ਚ ਪੰਜਾਬ ਭਾਜਪਾ, ਕੈਪਟਨ ਦੀ ਰਿਹਾਇਸ਼ ’ਤੇ ਬੋਲਿਆ ਧਾਵਾ
![PunjabKesari](https://static.jagbani.com/multimedia/16_41_210997796badnoure sss-ll.jpg)
ਮੰਗ ਪੱਤਰ ਵਿਚ ਕਾਂਗਰਸ ਦੇ ਇਸ਼ਾਰੇ ’ਤੇ ਭਾਜਪਾ ਦੇ ਵਰਕਰਾਂ ਅਤੇ ਆਗੂਆਂ ’ਤੇ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਢੰਗ ਨਾਲ ਵੱਧ ਰਹੇ ਹਮਲਿਆਂ ਦਾ ਜ਼ਿਕਰ ਕੀਤਾ ਗਿਆ ਹੈ।ਵਫ਼ਦ ਨੇ ਰਾਜਪਾਲ ਦੇ ਧਿਆਨ ਵਿਚ ਲਿਆਂਦਾ ਕਿ ਭਾਜਪਾ ਵਿਧਾਇਕ ਅਰੁਣ ਨਾਰੰਗ ’ਤੇ ਹੋਇਆ ਹਿੰਸਕ ਹਮਲਾ ਸੱਤਾਧਾਰੀ ਪਾਰਟੀ ਦੀ ਸ਼ਹਿ ਪ੍ਰਾਪਤ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੀਤਾ ਗਿਆ ਜੋ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਸੀ। ਵਫ਼ਦ ਨੇ ਕਾਂਗਰਸ ਸਰਕਾਰ ਨੂੰ ਬਰਖਾਸਤ ਕਰਨ ਅਤੇ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬਹਾਲ ਕਰਨ ਦੀ ਮੰਗ ਕੀਤੀ।
ਇਹ ਵੀ ਪੜ੍ਹੋ : ਕੈਪਟਨ ਨਾਲ ਮੁਲਾਕਾਤ ਤੋਂ ਬਾਅਦ ਸਿੱਧੂ ਚੁੱਪ, ਕਾਂਗਰਸ ’ਚ ਭਵਿੱਖ ਨੂੰ ਲੈ ਕੇ ਉੱਠੇ ਵੱਡੇ ਸਵਾਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਮਲੋਟ ਘਟਨਾ ਤੋਂ ਬਾਅਦ ਐਕਸ਼ਨ ’ਚ ਪੰਜਾਬ ਭਾਜਪਾ, ਕੈਪਟਨ ਦੀ ਰਿਹਾਇਸ਼ ’ਤੇ ਬੋਲਿਆ ਧਾਵਾ
NEXT STORY