ਮਲੋਟ (ਜੁਨੇਜਾ) : ਭਾਜਪਾ ਵਿਧਾਇਕ ’ਤੇ ਹੋਏ ਹਮਲੇ ਤੋਂ ਬਾਅਦ ਪੁਲਸ ਵੱਲੋਂ ਜਿਥੇ ਕਿਸਾਨਾਂ ਨੂੰ ਸੀ. ਸੀ. ਟੀ. ਵੀ. ਫੁਟੇਜ ਦੇ ਆਧਾਰ ’ਤੇ ਨਾਮਜ਼ਦ ਕੀਤਾ ਜਾ ਰਿਹਾ ਹੈ, ਉਥੇ ਹੀ ਪਿੰਡਾਂ ਵਿਚ ਧੜਾ-ਧੜ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਨੂੰ ਲੈ ਕੇ ਕਿਸਾਨਾਂ ਵਿਚ ਰੋਸ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪੁਲਸ ਨੇ ਭਾਵੇਂ ਸਿਰਫ 4 ਵਿਅਕਤੀਆਂ ਦੀ ਗ੍ਰਿਫ਼ਤਾਰੀ ਦਾ ਦਾਅਵਾ ਕੀਤਾ ਹੈ ਪਰ ਅਸਲ ਵਿਚ ਗ੍ਰਿਫ਼ਤਾਰ ਕਿਸਾਨਾਂ ਦੀ ਗਿਣਤੀ ਜ਼ਿਆਦਾ ਹੈ। ਕਿਸਾਨ ਆਗੂ ਸਰਪੰਚ ਭੁਪਿੰਦਰ ਸਿੰਘ ਰਾਮ ਨਗਰ ਦਾ ਕਹਿਣਾ ਹੈ ਪੁਲਸ ਦੀ ਇਸ ਕਾਰਵਾਈ ਦਾ ਕਿਸਾਨਾਂ ਵਿਚ ਰੋਸ ਹੈ ਜਿਸ ਕਰਕੇ ਆਪ ਮੁਹਾਰੇ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨਾਂ ਵੱਲੋਂ ਬਠਿੰਡਾ ਚੌਂਕ ਵਿਚ ਪੁੱਜ ਕੇ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਮਲੋਟ ’ਚ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ’ਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ
ਕਿਸਾਨਾਂ ਦੀ ਗਿਣਤੀ ਨੂੰ ਵੇਖਦਿਆਂ ਪੁਲਸ ਨੇ ਵੱਡੇ ਸੁਰੱਖਿਆ ਪ੍ਰਬੰਧ ਕੀਤੇ ਹਨ । ਜਿਸ ਕਰਕੇ ਮਲੋਟ ਨੂੰ ਪੁਲਸ ਦੀ ਛਾਉਣੀ ਵਿਚ ਤਬਦੀਲ ਕਰ ਦਿੱਤਾ ਹੈ। ਵਿਭਾਗ ਦੇ ਸੂਤਰਾਂ ਅਨੁਸਾਰ ਸ਼ੁਰੂਆਤੀ ਸਟੇਜ ਵਿਚ ਮਲੋਟ ਵਿਖੇ 700 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਸਨ ਪਰ ਬਾਅਦ ਵਿਚ ਇਹ ਗਿਣਤੀ ਹੋਰ ਵਧਾ ਦਿੱਤੀ। ਇਸ ਕਾਰਨ ਤਨਾਅ ਦੀ ਸਥਿਤੀ ਬਣੀ ਹੋਈ ਹੈ।
ਇਹ ਵੀ ਪੜ੍ਹੋ : ਭਾਜਪਾ ਵਿਧਾਇਕ ਨਾਲ ਕੁੱਟਮਾਰ ਦੇ ਮਾਮਲੇ ’ਚ ਰਾਜਪਾਲ ਸਖ਼ਤ, ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ
ਪੰਜਾਬ ਕਿਸਾਨ ਸਭਾ ਦੇ ਆਗੂ ਅਲਬੇਲ ਸਿੰਘ ਘੁਮਿਆਰਾ ਨੇ ਕਿਹਾ ਕਿ ਜਿੰਨਾ ਦੇਰ ਸਰਕਾਰ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ ਅਤੇ ਪੁਲਸ ਬਿਨਾਂ ਕਾਰਨ ਕਿਸਾਨਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਲਾਉਣ ਦਾ ਭਰੋਸਾ ਨਹੀਂ ਦਿੰਦੀ, ਉਨੀ ਦੇਰ ਸੰਘਰਸ਼ ਨੂੰ ਖ਼ਤਮ ਨਹੀਂ ਕਰਨਗੇ। ਉਨ੍ਹਾਂ ਭਾਜਪਾ ਦੇ ਚੰਦ ਕੁ ਬੰਦਿਆਂ ਵੱਲੋਂ ਜ਼ਬਰੀ ਦੁਕਾਨਾਂ ਬੰਦ ਕਰਾਉਣ ਦੀ ਵੀ ਨਿੰਦਾ ਕੀਤੀ।
ਇਹ ਵੀ ਪੜ੍ਹੋ : ਭਾਜਪਾ ਵਿਧਾਇਕ ਦੀ ਕੁੱਟਮਾਰ ਤੋਂ ਬਾਅਦ ਪੰਜਾਬ ਪੁਲਸ ਦੀ ਵੱਡੀ ਕਾਰਵਾਈ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
14 ਸਾਲਾ ਦੋਹਤੀ ਨੇ ਖੋਲ੍ਹੀ ਨਾਨੇ ਦੀ ਕਰਤੂਤ, ਸੁਣ ਹੈਰਾਨ ਰਹਿ ਗਈ ਮਾਂ
NEXT STORY