ਹੁਸ਼ਿਆਰਪੁਰ- ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ ਅੱਜ ਹੁਸ਼ਿਆਰਪੁਰ ਪੁੱਜੇ। ਇਥੇ ਉਨ੍ਹਾਂ ਨੇ ਕੇਂਦਰ ਵਿੱਚ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਸ਼ਕਤੀ ਪ੍ਰਦਰਸ਼ਨ ਵਜੋਂ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਨੱਡਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੂੰ ਪੰਜਾਬ ਹਿਤੈਸ਼ੀ ਦੱਸਿਆ। ਕੇਂਦਰੀ ਮੰਤਰੀ ਜੇ. ਪੀ. ਨੱਡਾ ਨੇ ਕਿਹਾ ਕਿ ਸਿੱਖ ਕੌਮ 'ਤੇ ਅੱਤਿਆਚਾਰ ਕਰਨ ਵਾਲਿਆਂ ਨੂੰ ਜੇਲ੍ਹ 'ਚ ਡੱਕਣਾ ਹੋਵੇ, ਕਰਤਾਰਪੁਰ ਲਾਂਘਾ ਖੋਲ੍ਹਣਾ ਹੋਵੇ ਜਾਂ ਲੰਗਰ 'ਤੇ ਟੈਕਸ ਹਟਾਉਣਾ ਹੋਵੇ, ਸਭ ਕੁਝ ਕੇਂਦਰ ਦੀ ਮੋਦੀ ਸਰਕਾਰ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਫਸੇ ਭਾਰਤੀ ਨੌਜਵਾਨਾਂ ਅਤੇ ਹੋਰ ਲੋਕਾਂ ਨੂੰ ਸੁਰੱਖਿਅਤ ਭਾਰਤ ਵਾਪਸ ਲਿਆਂਦਾ ਜਾਣਾ ਚਾਹੀਦਾ ਹੈ। ਇਸ ਦੌਰਾਨ ਨੱਡਾ ਨੇ ਭਾਰਤ 'ਚ ਐਮਰਜੈਂਸੀ ਲਗਾਉਣ ਲਈ ਕਾਂਗਰਸ ਸਰਕਾਰ 'ਤੇ ਵੀ ਵਰ੍ਹਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ 'ਚ ਦੁਨੀਆ ਦੇ ਵੱਖ-ਵੱਖ ਦੇਸ਼ਾਂ ਦੇ ਪ੍ਰਧਾਨ ਮੰਤਰੀ ਭਾਰਤ ਨੂੰ ਸਨਮਾਨ ਦੀ ਨਜ਼ਰ ਨਾਲ ਵੇਖਦੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਹੁਣ ਇਨ੍ਹਾਂ ਲੋਕਾਂ ਨੂੰ 2 ਰੁਪਏ ਕਿਲੋ ਦੀ ਬਜਾਏ ਮੁਫ਼ਤ ਮਿਲੇਗੀ ਕਣਕ, ਸਰਕਾਰ ਵੱਲੋਂ ਕੋਟਾ ਜਾਰੀ
ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ 'ਤੇ ਹਰ ਸੂਬੇ 'ਚ ਪ੍ਰੋਗਰਾਮ ਆਯੋਜਿਤ ਕਰਕੇ ਭਾਜਪਾ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਯੋਜਨਾਵਾਂ ਗਿਣਵਾਉਂਦੇ ਹੋਏ ਉਨ੍ਹਾਂ ਨੂੰ ਹਰ ਘਰ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਲਈ ਸਾਰੇ ਰਾਜਾਂ ਵਿੱਚ ਕਲੱਸਟਰ ਬਣਾਏ ਗਏ ਹਨ। ਇਨ੍ਹਾਂ ਵਿੱਚ ਸਥਾਨਕ ਆਗੂਆਂ ਸਮੇਤ 3-4 ਕੇਂਦਰੀ ਮੰਤਰੀ ਵੀ ਸ਼ਾਮਲ ਹਨ। ਦਰਅਸਲ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਭਾਜਪਾ ਵੱਲੋਂ ਪਹਿਲਾਂ ਹੀ ਜਨ ਸੰਪਰਕ ਸ਼ੁਰੂ ਕਰ ਦਿੱਤਾ ਗਿਆ ਹੈ।
ਪੰਜਾਬ ਕਲੱਸਟਰ ਵਿੱਚ ਕੇਂਦਰੀ ਮੰਤਰੀ
ਪੰਜਾਬ ਵਿੱਚ 4 ਕਲੱਸਟਰ ਬਣਾਏ ਗਏ ਹਨ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਮਨਸੁਖ ਮਾਂਡਵੀਆ ਅਤੇ ਅਰਜੁਨ ਮੇਘਵਾਲ ਇਸ ਕਲੱਸਟਰ ਵਿੱਚ ਸ਼ਾਮਲ ਹਨ। ਭਾਜਪਾ ਦਾ ਮੰਨਣਾ ਹੈ ਕਿ ਨਵਭਾਰਤ ਦੀ ਵਿਕਾਸ ਯਾਤਰਾ ਦੇ ਰੂਪ 'ਚ 9 ਸਾਲ ਪੂਰੇ ਹੋ ਗਏ ਹਨ।
ਭਾਜਪਾ 13 ਲੋਕ ਸਭਾ ਸੀਟਾਂ 'ਤੇ ਉਮੀਦਵਾਰ ਖੜ੍ਹੇ ਕਰੇਗੀ
ਇਸ ਵਾਰ ਭਾਜਪਾ ਪਹਿਲੀ ਵਾਰ ਪੰਜਾਬ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਤੋਂ ਬਿਨਾਂ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰੇਗੀ। ਪੰਜਾਬ ਭਾਜਪਾ ਸਾਰੀਆਂ 13 ਸੀਟਾਂ 'ਤੇ ਇਕੱਲਿਆਂ ਹੀ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਜਦਕਿ ਪਹਿਲਾਂ ਭਾਜਪਾ ਨੇ ਅਕਾਲੀ ਦਲ ਨਾਲ ਗਠਜੋੜ ਕਰਕੇ ਉਮੀਦਵਾਰ ਖੜ੍ਹੇ ਕੀਤੇ ਸਨ। ਇਹੀ ਕਾਰਨ ਹੈ ਕਿ ਇਸ ਵਾਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਪਹਿਲਾਂ ਹੀ ਵੱਖ-ਵੱਖ ਮਾਧਿਅਮਾਂ ਰਾਹੀਂ ਜਨ-ਸੰਪਰਕ ਕਰਨ ਵਿਚ ਜੋਰ-ਸ਼ੋਰ ਨਾਲ ਲੱਗੀ ਹੋਈ ਹੈ। ਇਸ ਦੇ ਲਈ ਘਰ-ਘਰ ਜਾ ਕੇ ਪ੍ਰਾਪਤੀਆਂ ਗਿਣਨ ਲਈ ਰੈਲੀ, ਪਾਵਰ ਸ਼ੋਅ, ਡਿਜੀਟਲ, ਵਰਚੁਅਲ ਅਤੇ ਸੋਸ਼ਲ ਮੀਡੀਆ ਸਮੇਤ ਸਾਰੇ ਪਲੇਟਫਾਰਮਾਂ ਦੀ ਵਰਤੋਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ CM ਮਾਨ ਨੇ ਇਸ ਦਿਨ ਸੱਦੀ ਪੰਜਾਬ ਕੈਬਨਿਟ ਦੀ ਮੀਟਿੰਗ
ਇਹ ਮੁਹਿੰਮ 30 ਜੂਨ ਤੱਕ ਚਲਾਈ ਜਾਵੇਗੀ
ਕੇਂਦਰ ਸਰਕਾਰ ਦੇ ਪਿਛਲੇ 9 ਸਾਲਾਂ ਦੇ ਵਿਕਾਸ, ਯੋਜਨਾਵਾਂ ਅਤੇ ਪ੍ਰਾਪਤੀਆਂ ਗਿਣਵਾਉਣ ਲਈ ਭਾਜਪਾ ਵੱਲੋਂ ਇਹ ਮੁਹਿੰਮ 31 ਮਈ ਤੋਂ ਸ਼ੁਰੂ ਕੀਤੀ ਗਈ ਸੀ ਅਤੇ 30 ਜੂਨ ਤੱਕ ਜਾਰੀ ਰਹੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅਜਮੇਰ (ਰਾਜਸਥਾਨ) ਵਿੱਚ ਇਕ ਵਿਸ਼ਾਲ ਰੈਲੀ ਨਾਲ ਇਸ ਵਿਸ਼ਾਲ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਮਿਸਡ ਕਾਲ ਨੰਬਰ ਕੀਤਾ ਗਿਆ ਜਾਰੀ
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਇਸ ਮਹਾ ਮੁਹਿੰਮ ਦੇ ਸਮਰਥਨ ਲਈ ਇਕ ਮਿਸਡ ਕਾਲ ਨੰਬਰ ਜਾਰੀ 9090902024 ਵੀ ਜਾਰੀ ਕੀਤਾ ਗਿਆ ਹੈ। ਇਸ ਸਬੰਧੀ 1 ਜੂਨ ਤੋਂ ਭਾਜਪਾ ਵੱਲੋਂ ਬਣਾਏ ਗਏ 144 ਕਲੱਸਟਰਾਂ ਰਾਹੀਂ ਸਾਰੀਆਂ 543 ਸੰਸਦਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ 500 ਤੋਂ ਵੱਧ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿੱਚ 4 ਹਜ਼ਾਰ ਜਨ ਸਭਾਵਾਂ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ- CM ਮਾਨ ਨੇ ‘ਆਪ’ ਦੇ ਨਵੇਂ ਅਹੁਦੇਦਾਰਾਂ ਨੂੰ ਦਿੱਤਾ ਚੋਣਾਂ ਲਈ ਡਟਣ ਦਾ ਸੱਦਾ, ਲਾਈ ਇਹ ਜ਼ਿੰਮੇਵਾਰੀ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਭਾਰਤ-ਪਾਕਿ ਸਰਹੱਦ 'ਤੇ NRI ਔਰਤ ਵੱਲੋਂ ਘੁਸਪੈਠ ਦੀ ਕੋਸ਼ਿਸ਼, Uzbekistan ਦਾ ਪਾਸਪੋਰਟ ਬਰਾਮਦ
NEXT STORY