ਚੰਡੀਗੜ੍ਹ (ਵੈੱਬ ਡੈਸਕ/ਰੌਏ)- ਕੁਝ ਹੀ ਦੇਰ ਵਿਚ ਚੰਡੀਗੜ੍ਹ ਭਾਜਪਾ ਦੇ ਸੂਬਾ ਪ੍ਰਧਾਨ ਦਾ ਐਲਾਨ ਕੀਤਾ ਜਾਵੇਗਾ। ਜਤਿੰਦਰਪਾਲ ਮਲਹੋਤਰਾ ਮੁੜ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਬਣਨਗੇ। ਪ੍ਰਧਾਨਗੀ ਦੇ ਅਹੁਦੇ ਲਈ ਹੋਰ ਕਿਸੇ ਨੇ ਨਾਮਜ਼ਦਗੀ ਦਾਖ਼ਲ ਨਹੀਂ ਕੀਤੀ, ਜਿਸ ਕਾਰਨ ਹੁਣ ਉਨ੍ਹਾਂ ਦੇ ਹੀ ਦੁਬਾਰਾ ਪ੍ਰਧਾਨ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ। ਉਨ੍ਹਾਂ ਦੇ ਐਲਾਨ ਤੋਂ ਪਹਿਲਾਂ ਹੀ ਭਾਰਤੀ ਜਨਤਾ ਪਾਰਟੀ ਦੇ ਸੈਕਟਰ-33 ਸਥਿਤ ਪਾਰਟੀ ਦਫ਼ਤਰ ਕਮਲਮ ਵਿਚ ਢੋਲ ਵੱਜਣੇ ਸ਼ੁਰੂ ਹੋ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਅੱਜ ਬੰਦ ਹੋ ਜਾਵੇਗਾ Internet!
ਇਹ ਖ਼ਬਰ ਵੀ ਪੜ੍ਹੋ - MP ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਬਾਰੇ CM ਮਾਨ ਦਾ ਪਹਿਲਾ ਬਿਆਨ
ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਪ੍ਰਧਾਨ ਤੇ ਕੌਮੀ ਕੌਂਸਲ ਦੇ ਮੈਂਬਰਾਂ ਦੀ ਚੋਣ ਲਈ ਸੈਕਟਰ-33 ਸਥਿਤ ਪਾਰਟੀ ਦਫ਼ਤਰ ਕਮਲਮ ’ਚ ਨਾਮਜ਼ਦਗੀ ਪ੍ਰਕਿਰਿਆ ਕਰਵਾਈ ਗਈ। ਉਨ੍ਹਾਂ ਦੇ ਦੁਬਾਰਾ ਪ੍ਰਧਾਨ ਬਣਨ ਦਾ ਰਸਮੀ ਐਲਾਨ ਕੁਝ ਹੀ ਦੇਰ ਵਿਚ ਕਰ ਦਿੱਤਾ ਜਾਵੇਗਾ। ਉਹ ਅਕਤੂਬਰ 2023 ’ਚ ਪ੍ਰਧਾਨ ਬਣੇ ਸਨ ਤੇ ਉਨ੍ਹਾਂ ਦਾ ਹਾਲੇ ਤਿੰਨ ਸਾਲਾਂ ਦਾ ਕਾਰਜਕਾਲ ਪੂਰਾ ਨਹੀਂ ਹੋਇਆ ਹੈ। ਇਸ ਅਹੁਦੇ ਲਈ ਕਿਸੇ ਹੋਰ ਨੇ ਇਸ ਲਈ ਵੀ ਨਾਮਜ਼ਦਗੀ ਨਹੀਂ ਭਰੀ ਕਿਉਂਕਿ ਪਾਰਟੀ ਹਾਈਕਮਾਨ ਦੇ ਨਿਰਦੇਸ਼ ਸਨ ਕਿ ਜਿਨ੍ਹਾਂ ਥਾਵਾਂ ’ਤੇ ਪ੍ਰਧਾਨ ਦਾ ਕਾਰਜਕਾਲ ਪੂਰਾ ਨਹੀਂ ਹੋਇਆ, ਉਥੇ ਪਹਿਲਾਂ ਵਾਲੇ ਪ੍ਰਧਾਨਾਂ ਨੂੰ ਹੀ ਮੁੜ ਪ੍ਰਧਾਨ ਬਣਾਇਆ ਜਾਵੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ
ਸੂਤਰਾਂ ਅਨੁਸਾਰ ਪਾਰਟੀ ’ਚ ਇਸ ਅਹੁਦੇ ਲਈ ਹੋਰ ਵੀ ਨਾਂ ਚਰਚਾ ’ਚ ਸਨ ਪਰ ਨਾਮਜ਼ਦਗੀ ਵਾਲੇ ਦਿਨ ਉਨ੍ਹਾਂ ਨੂੰ ਨਾਮਜ਼ਦਗੀ ਪੱਤਰ ਹੀ ਨਹੀਂ ਦਿੱਤੇ ਗਏ। ਇਨ੍ਹਾਂ ਚ ਦੇਵੇਸ਼ ਮੌਦਗਿਲ, ਮਨੂ ਭਸੀਨ, ਅਮਿਤ ਜਿੰਦਲ, ਰਵੀਕਾਂਤ ਸ਼ਰਮਾ ਸ਼ਾਮਲ ਸਨ। ਹਾਲਾਂਕਿ ਕਈ ਧੜਿਆਂ ਵਿਚ ਵੰਡੀ ਭਾਜਪਾ ਦੇ ਸੀਨੀਅਰ ਆਗੂ ਚੋਣਾਂ ਤੋਂ ਪਹਿਲਾਂ ਚੱਲ ਰਹੇ ਨਾਵਾਂ ਚੋਂ ਆਪੋ-ਆਪਣੇ ਧੜੇ ਦੇ ਆਗੂਆਂ ਦੀ ਹਮਾਇਤ ਕਰਦੇ ਰਹੇ ਪਰ ਇਸ ਦਰਮਿਆਨ ਪਾਰਟੀ ਦੇ ਸਾਬਕਾ ਪ੍ਰਧਾਨ ਸੰਜੇ ਟੰਡਨ ਦੇ ਧੜੇ ਦਾ ਦਬਦਬਾ ਬਰਕਰਾਰ ਰਿਹਾ। ਮਲਹੋਤਰਾ ਟੰਡਨ ਗਰੁੱਪ ਨਾਲ ਸਬੰਧਤ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੱਲ੍ਹ ਲੱਗੇਗੀ 'ਐਮਰਜੈਂਸੀ', ਪੰਜਾਬ 'ਚ ਵਿਰੋਧ ਸ਼ੁਰੂ
NEXT STORY