ਲੁਧਿਆਣਾ (ਰਾਜ): ਭਾਰਤੀ ਜਨਤਾ ਪਾਰਟੀ ਵੱਲੋਂ ਸ਼ਹਿਰ ਵਿਚ ਵਿਗੜਦੀ ਕਾਨੂੰਨ ਵਿਵਸਥਾ, ਵੱਧਦੇ ਅਪਰਾਧਿਕ ਮਾਮਲਿਆਂ ਤੇ ਪੁਲਸ ਪ੍ਰਸ਼ਾਸਨ ਦੀ ਨਾਕਾਮੀ ਦੇ ਵਿਰੋਧ ਵਿਚ ਪੁਲਸ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ ਤੇ ਪ੍ਰਸ਼ਾਸਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਦਫ਼ਤਰ ਦੇ ਚਾਰੋ ਪਾਸੇ ਬੈਰੀਕੇਡਿੰਗ ਕਰ ਕੇ ਪੁਲਸ ਫ਼ੋਰਸ ਤਾਇਨਾਤ ਕੀਤਾ ਗਿਆ।
ਸੋਮਵਾਰ ਸਵੇਰ ਤੋਂ ਹੀ ਵੱਖ-ਵੱਖ ਮੰਡਲਾਂ ਤੋਂ ਸੈਂਕੜੇ ਵਰਕਰ ਕਮਿਸ਼ਨਰ ਦਫ਼ਤਰ ਦੇ ਬਾਹਰ ਇਕੱਠੇ ਹੋਣਾ ਸ਼ੁਰੂ ਹੋ ਗਏ ਸਨ। ਇਸ ਰੋਸ ਪ੍ਰਦਰਸ਼ਨ ਤੇ ਘਿਰਾਓ ਦੀ ਅਗਵਾਈ ਭਾਜਪਾ ਲੁਧਿਆਣਾ ਦੇਹਾਤੀ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਕੈਂਥ ਨੇ ਕੀਤੀ। ਵਰਕਰਾਂ ਨੇ ਹੱਥਾਂ ਵਿਚ ਤਖ਼ਤੀਆਂ ਤੇ ਪਾਰਟੀ ਦੇ ਝੰਡੇ ਲੈ ਕੇ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਤੇ ਹੋਰ ਆਗੂਆਂ ਨੇ ਪੁਲਸ ਪ੍ਰਸ਼ਾਸਨ 'ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇਹਾਤੀ ਦੇ ਇਲਾਕਿਆਂ ਵਿਚ ਚੋਰੀ, ਡਕੈਤੀ, ਲੁੱਟ-ਖੋਹ, ਨਸ਼ਾ ਤਸਕਰੀ ਤੇ ਗੁੰਡਾਗਰਦੀ ਦੀਆਂ ਘਟਨਾਵਾਂ ਬਹੁਤ ਵੱਧ ਚੁੱਕੀਆਂ ਹਨ। ਆਮ ਜਨਤਾ, ਵਪਾਰੀ ਤੇ ਮਹਿਲਾਵਾਂ ਆਪਣੇ ਘਰਾਂ ਤੇ ਸੜਕਾਂ 'ਤੇ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ। ਉਨ੍ਹਾਂ ਦਾ ਦੋਸ਼ ਹੈ ਕਿ ਪੁਲਸ ਪ੍ਰਸ਼ਾਸਨ ਇਨ੍ਹਾਂ ਅਪਰਾਧਾਂ ਨੂੰ ਨੱਥ ਪਾਉਣ ਵਿਚ ਪੂਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋ ਰਿਹਾ ਹੈ।
ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ
NEXT STORY