ਅਬੋਹਰ (ਵੈੱਬ ਡੈਸਕ)- ਭਾਜਪਾ ਵੱਲੋਂ ਅੱਜ ਅਬੋਹਰ ਵਿਖੇ ਇਕ ਵਿਸ਼ਾਲ ਰੈਲੀ ਕੀਤੀ ਗਈ। ਰੈਲੀ 'ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੁਨੀਲ ਜਾਖੜ ਅਤੇ ਵਿਧਾਇਕ ਸੰਦੀਪ ਜਾਖੜ ਸਣੇ ਵੱਡੀ ਗਿਣਤੀ 'ਚ ਭਾਜਪਾ ਆਗੂ ਅਤੇ ਵਰਕਰ ਮੌਜੂਦ ਰਹੇ। ਰੈਲੀ ਨੂੰ ਸੰਬੋਧਨ ਕਰਦੇ ਹੋਏ ਸੁਨੀਲ ਜਾਖੜ ਨੇ ਜਿੱਥੇ ਭਾਜਪਾ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਜ਼ਿਕਰ ਕੀਤਾ, ਉਥੇ ਹੀ ਉਨ੍ਹਾਂ ਆਮ ਆਦਮੀ ਪਾਰਟੀ 'ਤੇ ਤੰਜ ਵੀ ਕੱਸੇ। ਪਾਰਟੀ ਦੀ ਮਜ਼ਬੂਤੀ 'ਤੇ ਜ਼ੋਰ ਦਿੰਦੇ ਸੁਨੀਲ ਜਾਖੜ ਨੇ ਸਮੂਹ ਪਾਰਟੀ ਵਰਕਰਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਖੇਤਾਂ ਤੋਂ ਪਰਤ ਰਹੇ ਨੌਜਵਾਨ ਨੂੰ ਰਾਹ 'ਚ ਘੇਰ ਕੇ ਮਾਰੀਆਂ ਗੋਲ਼ੀਆਂ

ਸੀਨੀਅਰ ਆਗੂ ਸੁਨੀਲ ਜਾਖੜ ਨੇ ਮੌਜੂਦਾ ਸਰਕਾਰ ਖ਼ਿਲਾਫ਼ ਸਖ਼ਤ ਰੁਖ਼ ਅਖਤਿਆਰ ਕਰਦਿਆਂ ਇਕ ਵੱਡਾ ਬਿਆਨ ਦਿੱਤਾ। ਉਨ੍ਹਾਂ ਸਪੱਸ਼ਟ ਸ਼ਬਦਾਂ 'ਚ ਚਿਤਾਵਨੀ ਦਿੱਤੀ ਕਿ ਸੂਬੇ 'ਚ ਅਗਲੀ ਸਰਕਾਰ ਬਣਨ 'ਤੇ ਪੰਜਾਬ ਦੀ ਭਲਾਈ ਅਤੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਅਨਸਰਾਂ ਕੋਲੋਂ ਚੁਣ-ਚੁਣ ਕੇ ਹਿਸਾਬ ਲਿਆ ਜਾਵੇਗਾ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਪੰਜਾਬ 'ਚ ਸੜਕ ਹਾਦਸੇ ਦੌਰਾਨ 2 ਜਿਗਰੀ ਦੋਸਤਾਂ ਦੀ ਮੌਤ, ਇਕ ਸੀ ਮੇਕਅਪ ਆਰਟਿਸਟ
ਦੱਸ ਦਈਏ ਕਿ ਸੁਨੀਲ ਜਾਖੜ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਵਿਚ ਮੌਜੂਦਾ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਕਾਰਨ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਨਤਾ ਮੌਜੂਦਾ ਪ੍ਰਸ਼ਾਸਨ ਦੇ ਕੰਮਕਾਜ ਤੋਂ ਤੰਗ ਆ ਚੁੱਕੀ ਹੈ ਅਤੇ ਆਉਣ ਵਾਲੇ ਸਮੇਂ 'ਚ ਚੋਣਾਂ ਰਾਹੀਂ ਇਸ ਦਾ ਕਰਾਰਾ ਜਵਾਬ ਦੇਵੇਗੀ। ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦਰਮਿਆਨ ਜਾਣ ਅਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਤਾਂ ਜੋ ਇਕ ਮਜ਼ਬੂਤ ਬਦਲਾਅ ਲਿਆਂਦਾ ਜਾ ਸਕੇ।
ਇਹ ਵੀ ਪੜ੍ਹੋ: ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ, ਪਰਿਵਾਰ 'ਚ ਖ਼ੁਸ਼ੀ ਦੀ ਲਹਿਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
230 ਰੁਪਏ ਕਿੱਲੋ ਦੇ ਹਿਸਾਬ ਨਾਲ 'ਪਨੀਰ' ਵੇਚਣ ਵਾਲੇ 'ਤੇ ਪੈ ਗਈ RAID! 180 ਕਿੱਲੋ ਨਕਲੀ ਪਨੀਰ ਜ਼ਬਤ
NEXT STORY