ਚੰਡੀਗੜ੍ਹ : ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ ਦਾ ਅੰਮ੍ਰਿਤਸਰ ਵਿਖੇ ਪ੍ਰਦਰਸ਼ਨ ਦੌਰਾਨ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ 'ਤੇ ਪੰਜਾਬ ਸਰਕਾਰ 'ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਵਿਗੜਦੀ ਜਾ ਰਹੀ ਹੈ ਪਰ ਸੂਬਾ ਸਰਕਾਰ ਇਸ 'ਤੇ ਕੁੱਝ ਨਹੀਂ ਕਰ ਪਾ ਰਹੀ।
ਇਹ ਖ਼ਬਰ ਵੀ ਪੜ੍ਹੋ - ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਦੇ ਵਿਰੋਧ ਵਿਚ ਕੱਲ੍ਹ ਪੰਜਾਬ ਬੰਦ ਦਾ ਐਲਾਨ
ਪੰਜਾਬ 'ਚ ਪਿਛਲੇ 6 ਮਹੀਨਿਆਂ ਅੰਦਰ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ, ਪਰ ਸੂਬਾ ਸਰਕਾਰ ਬਿਆਨਬਾਜ਼ੀ ਤੋਂ ਇਲਾਵਾ ਕੁੱਝ ਨਹੀਂ ਕਰ ਸਕੀ। ਸਿੱਧੂ ਮੂਸੇਵਾਲਾ ਕਤਲਕਾਂਡ ਤੋਂ ਬਾਅਦ ਵੀ ਸਿਰਫ਼ ਬਿਆਨਬਾਜ਼ੀ ਹੀ ਕੀਤੀ ਗਈ, ਲਾਅ ਐਂਡ ਆਰਡਰ ਦੀ ਸਥਿਤੀ ਵਿਚ ਸੁਧਾਰ ਲਈ ਕੋਈ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋ ਰਹੀ ਹੈ ,ਪਰ ਮੁੱਖ ਮੰਤਰੀ ਭਗਵੰਤ ਮਾਨ ਸਿਆਸੀ ਸੈਰਸਪਾਟਾ ਕਰ ਰਹੇ ਹਨ। ਸੂਬਾ ਸਰਕਾਰ ਪੰਜਾਬ ਤੋਂ ਨਹੀਂ ਸਗੋਂ ਦਿੱਲੀ ਤੋਂ ਰਿਮੋਟ ਕੰਟਰੋਲ ਰਾਹੀਂ ਚੱਲ ਰਹੀ ਹੈ।
ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਲਈ ਨਿਮਿਸ਼ਾ ਮਹਿਤਾ ਨੇ ਮਾਨ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ
NEXT STORY