ਚੰਡੀਗੜ੍ਹ : 2027 ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਵਨੀਤ ਬਿੱਟੂ ਨੇ ਮੁੱਖ ਮੰਤਰੀ ਅਹੁਦੇ ਦੀ ਦਾਅਵੇਦਾਰੀ ਠੋਕੀ ਹੈ। ਬਿੱਟੂ ਨੇ ਆਖਿਆ ਹੈ ਕਿ ਉਨ੍ਹਾਂ ਦਾ ਇਹੋ ਟੀਚਾ ਹੈ ਕਿ 2027 ਵਿਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣੇ ਅਤੇ ਇਸ ਲਈ ਉਹ ਖੁਦ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਦੇਖਦੇ ਹਨ। ਬਿੱਟੂ ਫਰੀਦਕੋਟ ਵਿਚ ਭਾਜਪਾ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਪਹੁੰਚੇ ਹੋਏ ਸਨ।
ਇਹ ਵੀ ਪੜ੍ਹੋ : ਪੰਜਾਬ ਵਿਚ 7 ਨਵੰਬਰ ਦੀ ਛੁੱਟੀ !
ਇਸ ਦੌਰਾਨ ਬਿੱਟੂ ਨੇ ਕਿਹਾ ਕਿ ਜਿਹੜੀ ਡਬਲ ਇੰਜਣ ਦੀ ਸਰਕਾਰ ਆਖੀ ਜਾਂਦੀ ਹੈ, ਇਹ ਦੋਵੇਂ ਇੰਜਣ ਮੇਰੇ ਕੋਲ ਹਨ। ਉਹ ਖੁਦ ਰੇਲ ਮੰਤਰੀ ਹਨ ਅਤੇ ਇਸੇ ਇੰਜਣ ਨਾਲ ਉਹ 2027 ਵਿਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਨਾਉਣਗੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਗੈਂਗਸਟਰਵਾਦ ਫੈਲਿਆ ਹੋਇਆ ਹੈ, ਕਤਲ ਹੋ ਰਹੇ ਹਨ, ਧਰਨੇ ਲੱਗ ਰਹੇ ਹਨ। ਸਾਡੀ ਸਰਕਾਰ ਆਉਣ 'ਤੇ ਕਿਸੇ ਨੂੰ ਕੁਸਕਣ ਤਕ ਨਹੀਂ ਦਿੱਤਾ ਜਾਵੇਗਾ। ਅਸੀਂ ਕਿਸਾਨ ਨੂੰ ਕਦੇ ਸੜਕਾਂ 'ਤੇ ਨਹੀਂ ਬੈਠਣ ਦੇਵਾਂਗੇ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ, ਪਿਛਲੇ ਕਈ ਸਾਲਾਂ ਦੇ ਰਿਕਾਰਡ ਟੁੱਟੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਾਲ ਬਣ ਕੇ ਟੱਕਰੀ ਗੁੱਜਰਾਂ ਦੀ ਮੱਝ, ਮੁੰਡੇ ਦੀ ਹੋਈ ਦਰਦਨਾਕ ਮੌਤ
NEXT STORY