Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    7:09:54 AM

  • trump furious over us army intelligence leak

    US Army ਦੀ ਗੁਪਤ ਜਾਣਕਾਰੀ ਲੀਕ ਹੋਣ 'ਤੇ ਭੜਕੇ...

  • sachin pilot will be in charge of the punjab

    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ...

  • india  s stunning win over pakistan

    IND W vs PAK W: ਭਾਰਤ ਦੀ ਪਾਕਿ 'ਤੇ ਸ਼ਾਨਦਾਰ...

  • harmanpreet kaur creates history

    ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ, ਪਾਕਿਸਤਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਦੀ ਸਿਆਸਤ 'ਚ ਹਲਚਲ! ਵਿਧਾਨ ਸਭਾ ਚੋਣਾਂ ਲਈ ਟੀਚਾ ਵਿੰਨ੍ਹਣ ਦੀ ਤਿਆਰੀ ’ਚ ਭਾਜਪਾ

PUNJAB News Punjabi(ਪੰਜਾਬ)

ਪੰਜਾਬ ਦੀ ਸਿਆਸਤ 'ਚ ਹਲਚਲ! ਵਿਧਾਨ ਸਭਾ ਚੋਣਾਂ ਲਈ ਟੀਚਾ ਵਿੰਨ੍ਹਣ ਦੀ ਤਿਆਰੀ ’ਚ ਭਾਜਪਾ

  • Edited By Shivani Attri,
  • Updated: 06 Dec, 2025 11:41 AM
Jalandhar
bjp s grand entry in zila parishad and block committee elections
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਅਨਿਲ ਪਾਹਵਾ)–ਪੰਜਾਬ ’ਚ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਇਸ ਵਾਰ ਮੁਕਾਬਲਾ ਕਾਫ਼ੀ ਦਿਲਚਸਪ ਵੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਦਿਹਾਤੀ ਇਲਾਕਿਆਂ ਨਾਲ ਸਬੰਧਤ ਇਨ੍ਹਾਂ ਚੋਣਾਂ ਵਿਚ ਆਮ ਤੌਰ ’ਤੇ ਸੱਤਾਧਾਰੀ ਪਾਰਟੀ ਦੇ ਨਾਲ-ਨਾਲ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮੈਦਾਨ ਵਿਚ ਉਤਰਦੇ ਹੋਏ ਵੇਖਿਆ ਗਿਆ ਹੈ ਪਰ ਇਸ ਵਾਰ ਇਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਟੱਕਰ ਦੇਣ ਲਈ ਭਾਰਤੀ ਜਨਤਾ ਪਾਰਟੀ ਵੀ ਮੁਸਤੈਦੀ ਨਾਲ ਮੈਦਾਨ ਵਿਚ ਉਤਰ ਰਹੀ ਹੈ। ਜਿਹੜੀਆਂ ਵੋਟਾਂ ਪਹਿਲਾਂ 2-3 ਪਾਰਟੀਆਂ ਵਿਚਕਾਰ ਵੰਡੀਆਂ ਜਾਂਦੀਆਂ ਸਨ ਅਤੇ ਜਿਨ੍ਹਾਂ ਦੇ ਆਧਾਰ ’ਤੇ ਜਿੱਤ-ਹਾਰ ਦਾ ਫ਼ੈਸਲਾ ਹੁੰਦਾ ਸੀ, ਉਨ੍ਹਾਂ ਵੋਟਾਂ ਵਿਚ ਹੁਣ ਭਾਜਪਾ ਵੀ ਸੰਨ੍ਹ ਲਾਉਣ ’ਚ ਲੱਗ ਗਈ ਹੈ। ਇਸ ਦਾ ਨੁਕਸਾਨ ਕਿਸ ਨੂੰ ਹੋਵੇਗਾ, ਇਹ ਚੋਣ ਨਤੀਜਿਆਂ ਵਿਚ ਸਪਸ਼ਟ ਹੋ ਜਾਵੇਗਾ ਪਰ ਜਿਸ ਤਰ੍ਹਾਂ ਭਾਜਪਾ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਕਮੇਟੀ ਦੀਆਂ ਚੋਣਾਂ ਲਈ ਕਮਰ ਕੱਸੀ ਹੈ, ਉਸ ਨਾਲ ਪਾਰਟੀ ਦੇ ਵਰਕਰ ਤਾਂ ਉਤਸ਼ਾਹਿਤ ਹਨ ਹੀ, ਆਮ ਜਨਤਾ ਵਿਚ ਵੀ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ।

ਇਹ ਵੀ ਪੜ੍ਹੋ: ਹਾਏ ਗ਼ਰੀਬੀ! ਜਲੰਧਰ 'ਚ 5ਵੀਂ ਮੰਜ਼ਿਲ 'ਤੇ ਚੜ੍ਹ ਮਿਹਨਤ ਕਰਦੇ ਦੋ ਮਜ਼ਦੂਰ ਅਚਾਨਕ ਡਿੱਗੇ ਹੇਠਾਂ, ਤੇ ਫਿਰ...

ਜਿੱਥੇ ਕਦੇ ਨਾਮੋ-ਨਿਸ਼ਾਨ ਨਹੀਂ, ਉੱਥੇ ਹੁਣ ਕਈ ਦਾਅਵੇਦਾਰ
ਜ਼ਿਲ੍ਹਾ ਪ੍ਰੀਸ਼ਦ ਦੀਆਂ ਇਨ੍ਹਾਂ ਚੋਣਾਂ ਦਾ ਆਯੋਜਨ ਪੰਜਾਬ ਦੇ 14,653 ਪਿੰਡਾਂ ਵਿਚ ਇਨ੍ਹੀਂ ਦਿਨੀਂ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਜ਼ੋਰ-ਅਜ਼ਮਾਇਸ਼ ਕਰ ਰਹੀਆਂ ਹਨ। ਇਨ੍ਹਾਂ ਵਿਚੋਂ ਬਹੁਤ ਸਾਰੇ ਇਲਾਕੇ ਅਜਿਹੇ ਹਨ, ਜਿੱਥੇ ਭਾਰਤੀ ਜਨਤਾ ਪਾਰਟੀ ਦਾ ਉਮੀਦਵਾਰ ਪਹਿਲੀ ਵਾਰ ਮੈਦਾਨ ਵਿਚ ਉਤਰ ਰਿਹਾ ਹੈ। ਭਾਜਪਾ ਕਿਸ ਪੱਧਰ ’ਤੇ ਤਿਆਰੀ ਵਿਚ ਜੁਟੀ ਹੈ, ਇਸ ਦਾ ਅੰਦਾਜ਼ਾ ਇਸੇ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਇਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਖੇਤਰਾਂ ਵਿਚ ਕੁੱਲ੍ਹ 357 ਜ਼ੋਨ ਹਨ ਅਤੇ ਇਨ੍ਹਾਂ ਵਿਚ 279 ਉਮੀਦਵਾਰਾਂ ਦੇ ਕਾਗਜ਼ ਦਾਖ਼ਲ ਕੀਤੇ ਗਏ ਹਨ। ਇਹ ਸ਼ਾਇਦ ਪਹਿਲੀ ਵਾਰ ਹੈ ਕਿ ਇੰਨੀ ਵੱਡੀ ਗਿਣਤੀ ’ਚ ਕਾਗਜ਼ ਭਰੇ ਗਏ ਹਨ। ਇਸੇ ਤਰ੍ਹਾਂ ਬਲਾਕ ਪੱਧਰ ’ਤੇ ਵੀ ਇਸ ਵਾਰ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। 2,777 ਬਲਾਕ ਜ਼ੋਨਾਂ ਵਿਚ ਭਾਜਪਾ ਦੇ ਲੋਕਾਂ ਨੇ 1569 ਕਾਗਜ਼ ਦਾਖ਼ਲ ਕੀਤੇ ਹਨ। ਕਈ ਇਲਾਕਿਆਂ ਵਿਚ ਪਾਰਟੀ ਦੇ ਉਮੀਦਵਾਰਾਂ ਦੇ ਕਾਗਜ਼ ਰਿਜੈਕਟ ਵੀ ਹੋਏ ਹਨ। ਇਸ ਸਬੰਧੀ ਅੰਤਿਮ ਡਾਟਾ ਅਜੇ ਆਉਣਾ ਹੈ ਪਰ ਵੱਡੀ ਗੱਲ ਇਹ ਹੈ ਕਿ ਜਿਨ੍ਹਾਂ ਇਲਾਕਿਆਂ ਵਿਚ ਕਦੇ ਭਾਜਪਾ ਦਾ ਨਾਮੋ-ਨਿਸ਼ਾਨ ਤਕ ਨਹੀਂ ਸੀ, ਉਨ੍ਹਾਂ ਵਿਚ ਪਾਰਟੀ ਦੇ ਕਾਗਜ਼ ਦਾਖਲ ਕਰਨ ਵਾਲਿਆਂ ਦੀ ਗਿਣਤੀ ਤੇਜ਼ੀ ਨਾਲ ਵਧੀ ਹੈ। ਜਿੱਤ-ਹਾਰ ਬਾਅਦ ਦੀ ਗੱਲ ਹੈ ਪਰ ਖ਼ਾਸ ਗੱਲ ਇਹ ਹੈ ਕਿ ਪਾਰਟੀ ਕੋਸ਼ਿਸ਼ ਕਰ ਰਹੀ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕੁੜੀ ਦਾ ਕਤਲ ਕਰਨ ਵਾਲਾ ਮੁਲਜ਼ਮ ਮੁੜ ਰਿਮਾਂਡ 'ਤੇ

ਸਿਰਫ਼ ‘ਸ਼ਹਿਰਾਂ ਦੀ ਪਾਰਟੀ’ ਟੈਗਲਾਈਨ ਨੂੰ ਪਿੱਛੇ ਛੱਡ ਰਹੀ ਭਾਜਪਾ
ਅੰਗਰੇਜ਼ੀ ਦਾ ਇਕ ਸ਼ਬਦ ਹੈ ‘ਹਿੰਟਰਲੈਂਡ’ ਅਤੇ ਇਹ ਸ਼ਬਦ ਭਾਜਪਾ ਲਈ ਕਾਫ਼ੀ ਚਰਚਾ ਵਿਚ ਹੈ। ਹਿੰਟਰਲੈਂਡ ਦਾ ਮਤਲਬ ਹੁੰਦਾ ਹੈ ਕਿ ਦੂਰ-ਦੁਰਾਡੇ ਦੇ ਪਿੰਡ ਜਾਂ ਇਲਾਕੇ ਅਤੇ ਭਾਜਪਾ ਦਾ ਟਾਰਗੈੱਟ ਅੱਜਕੱਲ ਇਹ ਹਿੰਟਰਲੈਂਡ ਹੀ ਹਨ। ਭਾਜਪਾ ਨੂੰ ਅਕਸਰ ਸ਼ਹਿਰੀ ਪਾਰਟੀ ਦੇ ਤੌਰ ’ਤੇ ਜਾਣਿਆ ਜਾਂਦਾ ਰਿਹਾ ਹੈ ਪਰ ਪਿਛਲੇ ਕੁਝ ਸਮੇਂ ਤੋਂ ਪਾਰਟੀ ਨੇ ਪਿੰਡਾਂ ਵੱਲ ਰੁਖ਼ ਕੀਤਾ ਹੈ ਅਤੇ ਪਾਰਟੀ ਦੀ ਕੋਸ਼ਿਸ਼ ਹੈ ਕਿ ਉਹ ਖ਼ੁਦ ਨੂੰ ਸਿਰਫ਼ ‘ਸ਼ਹਿਰਾਂ ਦੀ ਪਾਰਟੀ’ ਦੀ ਟੈਗਲਾਈਨ ’ਚੋਂ ਬਾਹਰ ਕੱਢ ਸਕੇ। ‘ਪਿੰਡਾਂ ਦੀ ਪਾਰਟੀ’ ਵਾਲੀ ਟੈਗਲਾਈਨ ਇਕਦਮ ਤਾਂ ਨਹੀਂ ਮਿਲੇਗੀ ਪਰ ਪਿੰਡਾਂ ਵਿਚ ਖੁਦ ਨੂੰ ਸਥਾਪਤ ਕਰਨ ਲਈ ਪਾਰਟੀ ਕੋਲ ਕਾਫ਼ੀ ਵੱਡਾ ਮੈਦਾਨ ਹੈ।

ਮੈਂਬਰੀ ਮੁਹਿੰਮ ’ਚ ਵੀ ਪਿੰਡਾਂ ’ਚ ਮਿਲਿਆ ਸੀ ਪਾਜ਼ੇਟਿਵ ਰਿਸਪਾਂਸ
ਪੰਜਾਬ ’ਚ ਭਾਜਪਾ ਪਿੰਡਾਂ ਵਿਚ ਕਾਮਯਾਬ ਹੋ ਰਹੀ ਹੈ ਜਾਂ ਨਹੀਂ, ਇਸ ਗੱਲ ਦਾ ਅੰਦਾਜ਼ਾ ਇਸੇ ਤੋਂ ਲਾਇਆ ਜਾ ਸਕਦਾ ਹੈ ਕਿ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ਮੈਂਬਰੀ ਮੁਹਿੰਮ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿਚ ਵੀ ਚੱਲ ਰਹੀ ਹੈ ਅਤੇ ਪਿਛਲੇ ਸਮੇਂ ਦੇ ਮੁਕਾਬਲੇ ਪਾਰਟੀ ਨੂੰ ਇਸ ਵਾਰ ਦੀ ਮੈਂਬਰੀ ਮੁਹਿੰਮ ਵਿਚ ਪਿੰਡਾਂ ’ਚ ਕਾਫੀ ਪਾਜ਼ੇਟਿਵ ਰਿਸਪਾਂਸ ਮਿਲ ਰਿਹਾ ਹੈ। 2 ਸਤੰਬਰ 2024 ਨੂੰ ਦੇਸ਼ ਭਰ ਵਿਚ ਭਾਜਪਾ ਨੇ ਮੈਂਬਰੀ ਮੁਹਿੰਮ ਸ਼ੁਰੂ ਕੀਤੀ ਸੀ। ਇਸ ਮੁਹਿੰਮ ਵਿਚ ਭਾਜਪਾ ਨੂੰ ਪਿੰਡਾਂ ਤੋਂ ਪਾਜ਼ੇਟਿਵ ਰਿਸਪਾਂਸ ਮਿਲਿਆ ਅਤੇ ਪਾਰਟੀ ਨੇ ਉਨ੍ਹਾਂ ਇਲਾਕਿਆਂ ਵਿਚ ਵੀ ਨਵੇਂ ਮੈਂਬਰ ਬਣਾਏ ਜਿੱਥੇ ਕਦੇ ਭਾਜਪਾ ਦਾ ਝੰਡਾ ਤਕ ਨਹੀਂ ਵੇਖਿਆ ਜਾਂਦਾ ਸੀ। ਜਾਣਕਾਰੀ ਅਨੁਸਾਰ ਉਕਤ ਮੈਂਬਰੀ ਮੁਹਿੰਮ ਵਿਚ ਵੀ ਭਾਜਪਾ ਦੇ ਕੁਲ ਮੈਂਬਰਾਂ ਤੋਂ ਇਲਾਵਾ ਲੱਗਭਗ ਡੇਢ ਲੱਖ ਨਵੇਂ ਮੈਂਬਰ ਪਿੰਡਾਂ ਨਾਲ ਹੀ ਜੁ਼ੜੇ ਸਨ। ਪਿਛਲੀਆਂ ਬਲਾਕ ਕਮੇਟੀ ਚੋਣਾਂ ਵਿਚ ਵੀ ਜੇ ਵੇਖਿਆ ਜਾਵੇ ਤਾਂ ਪੰਜਾਬ ਵਿਚ ਭਾਜਪਾ ਨੇ 12,738 ਬਲਾਕਾਂ ਵਿਚ 3,391 ਉਮੀਦਵਾਰਾਂ ਨੂੰ ਸਰਪੰਚ ਦੇ ਅਹੁਦੇ ਲਈ ਮੈਦਾਨ ਵਿਚ ਉਤਾਰਿਆ ਸੀ, ਜਿਨ੍ਹਾਂ ਵਿਚ 1,040 ਉਮੀਦਵਾਰ ਜੇਤੂ ਰਹੇ।

ਇਹ ਵੀ ਪੜ੍ਹੋ: ਜਲੰਧਰ ਤੋਂ ਬਾਅਦ ਹੁਣ ਪਟਿਆਲਾ 'ਚ ਸ਼ਰਮਨਾਕ ਕਾਂਡ! ਕੁੜੀ ਨਾਲ ਨੌਜਵਾਨ ਨੇ ਕੀਤਾ ਜਬਰ-ਜ਼ਿਨਾਹ

ਕਾਰਪੋਰੇਸ਼ਨ ਚੋਣਾਂ ’ਚ ਵੀ ਮਜ਼ਬੂਤ ਨਜ਼ਰ ਆਈ ਸੀ ਭਾਜਪਾ
ਪਿਛਲੇ ਸਾਲ ਪੰਜਾਬ ’ਚ ਹੋਈਆਂ ਕਾਰਪੋਰੇਸ਼ਨ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਦੀ ਸਫਲਤਾ ਬਾਰੇ ਇਸ ਗੱਲ ਤੋਂ ਪਤਾ ਲਾਇਆ ਜਾ ਸਕਦਾ ਹੈ ਕਿ ਪਾਰਟੀ ਨੂੰ 2017 ਦੇ ਮੁਕਾਬਲੇ 2024 ’ਚ ਨਾ ਸਿਰਫ਼ ਬਿਹਤਰ ਵੋਟਾਂ ਮਿਲੀਆਂ, ਸਗੋਂ ਪਾਰਟੀ ਦੀ ਟਿਕਟ ’ਤੇ ਜਿੱਤਣ ਵਾਲਿਆਂ ਦੀ ਗਿਣਤੀ ਵੀ ਵਧ ਗਈ। ਜਲੰਧਰ ਨਗਰ ਨਿਗਮ ’ਚ 85 ਸੀਟਾਂ ’ਤੇ ਹੋਈਆਂ ਚੋਣਾਂ ਵਿਚ ਭਾਜਪਾ ਨੇ 2017 ’ਚ 7 ਸੀਟਾਂ ਜਿੱਤੀਆਂ ਸਨ। ਉਸ ਵੇਲੇ ਕੁੱਲ੍ਹ 80 ਸੀਟਾਂ ਸਨ। ਇਸ ਵਾਰ ਦਸੰਬਰ 2024 ’ਚ ਹੋਈਆਂ ਚੋਣਾਂ ਵਿਚ ਪਾਰਟੀ ਨੇ 19 ਸੀਟਾਂ ਜਿੱਤੀਆਂ, ਜੋਕਿ ਪਹਿਲਾਂ ਨਾਲੋਂ ਕਾਫ਼ੀ ਬਿਹਤਰ ਰਿਹਾ। ਇਥੇ ਇਕ ਖ਼ਾਸ ਗੱਲ ਇਹ ਹੈ ਕਿ ਕਿਸੇ ਵੇਲੇ ਭਾਜਪਾ ਦੇ ਨਾਲ ਮਿਲ ਕੇ ਚੋਣ ਲੜਨ ਵਾਲੀ ਸ਼੍ਰੋਮਣੀ ਅਕਾਲੀ ਦਲ ਨੂੰ 5 ਸੀਟਾਂ ਦਾ ਨੁਕਸਾਨ ਹੋਇਆ ਸੀ ਅਤੇ ਕਾਂਗਰਸ ਵਰਗੀ ਪਾਰਟੀ ਨੂੰ ਵੀ 43 ਸੀਟਾਂ ਦਾ ਨੁਕਸਾਨ ਝੱਲਣਾ ਪਿਆ ਸੀ। ਇੰਝ ਲੁਧਿਆਣਾ ਵਿਚ 2018 ਦੇ ਮੁਕਾਬਲੇ 2024 ਵਿਚ ਭਾਜਪਾ ਨੂੰ 9 ਵਾਧੂ ਸੀਟਾਂ ਮਿਲੀਆਂ। ਅੰਮ੍ਰਿਤਸਰ ਵਿਚ ਵੀ 2017 ’ਚ 6 ਸੀਟਾਂ ’ਤੇ ਸਿਮਟੀ ਭਾਜਪਾ ਨੂੰ 2024 ਦੀਆਂ ਕਾਰਪੋਰੇਸ਼ਨ ਚੋਣਾਂ ਵਿਚ 9 ਸੀਟਾਂ ਮਿਲੀਆਂ ਸਨ। ਪਟਿਆਲਾ ਵਰਗੇ ਇਲਾਕੇ ਜਿੱਥੇ ਭਾਜਪਾ ਨੇ ਖਾਤਾ ਵੀ ਨਹੀਂ ਖੋਲ੍ਹਿਆ ਸੀ, ਉੱਥੇ ਵੀ ਪਾਰਟੀ ਨੂੰ ਇਸ ਵਾਰ 4 ਸੀਟਾਂ ਮਿਲੀਆਂ ਸਨ।

2027 ਦੇ ਰੋਡਮੈਪ ਲਈ ਰੂਰਲ ਵੋਟ ਬੈਂਕ ’ਤੇ ਨਜ਼ਰ
ਪੰਜਾਬ ਦੇ ਦਿਹਾਤੀ ਇਲਾਕਿਆਂ ਵਿਚ ਜਿਸ ਤਰ੍ਹਾਂ ਭਾਜਪਾ ਤੇਜ਼ੀ ਨਾਲ ਅੱਗ ਵਧ ਰਹੀ ਹੈ, ਜੇ ਇਹੀ ਰਫ਼ਤਾਰ ਬਣੀ ਰਹੀ ਅਤੇ ਪਾਰਟੀ ਨੂੰ ਸਫ਼ਲਤਾ ਮਿਲੀ ਤਾਂ ਸ਼ਾਇਦ 2027 ਦੀਆਂ ਵਿਧਾਨ ਸਭਾ ਚੋਣਾਂ ਤਕ ਪਾਰਟੀ ਖ਼ੁਦ ਨੂੰ ਕਾਫ਼ੀ ਹੱਦ ਤਕ ਸਥਾਪਤ ਕਰ ਲਵੇਗੀ। ਭਾਜਪਾ ਨੇ ਹਮੇਸ਼ਾ ਹੀ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਮਿਲ ਕੇ ਪੰਜਾਬ ਵਿਚ ਚੋਣ ਲੜੀ ਹੈ ਪਰ 2022 ਦੀਆਂ ਚੋਣਾਂ ਵਿਚ ਪਾਰਟੀ ਇਕੱਲਿਆਂ ਹੀ ਮੈਦਾਨ ਵਿਚ ਉਤਰੀ ਅਤੇ 62 ਸੀਟਾਂ ’ਤੇ ਚੋਣ ਲੜੀ। ਪਹਿਲਾਂ ਪਾਰਟੀ ਅਕਾਲੀ ਦਲ ਦੇ ਨਾਲ 23 ਸੀਟਾਂ ’ਤੇ ਚੋਣ ਲੜਦੀ ਸੀ। 2027 ਦੇ ਰੋਡਮੈਪ ਲਈ ਭਾਜਪਾ ਦੀ ਨਜ਼ਰ ਹੁਣ ਦਿਹਾਤੀ ਵੋਟ ਬੈਂਕ ’ਤੇ ਹੈ ਅਤੇ ਵੋਟ ਸ਼ੇਅਰ ਵਧਾਉਣ ਲਈ ਪਾਰਟੀ ਵੱਲੋਂ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਸੁਖਬੀਰ ਬਾਦਲ ਦਾ ਵੱਡਾ ਬਿਆਨ, ਐੱਸ. ਐੱਸ. ਪੀ. ਪਟਿਆਲਾ 'ਤੇ ਕਾਰਵਾਈ ਕਰਨ DGP (ਵੀਡੀਓ)

ਪਹਿਲੀ ਵਾਰ ਨਹੀਂ ਲੱਭਣੇ ਪਏ ਕੈਂਡੀਡੇਟ
ਪੰਜਾਬ ’ਚ ਭਾਜਪਾ ਪਿੰਡਾਂ ਵਿਚ ਮੈਦਾਨ ’ਚ ਉਤਰਨਾ ਤਾਂ ਦੂਰ ਦੀ ਗੱਲ, ਪਾਰਟੀ ਆਪਣੇ ਸਿੰਬਲ ਦੀ ਵੀ ਵਰਤੋਂ ਨਹੀਂ ਕਰਦੀ ਸੀ ਪਰ ਇਸ ਵਾਰ ਉਹ ਭਾਜਪਾ ਸਿੰਬਲ ’ਤੇ ਜ਼ਿਲਾ ਪ੍ਰੀਸ਼ਦ ਤੇ ਬਲਾਕ ਕਮੇਟੀ ਦੀ ਚੋਣ ਲੜ ਰਹੀ ਹੈ। ਇਸ ਵਾਰ ਇਨ੍ਹਾਂ ਚੋਣਾਂ ਵਿਚ ਕੈਂਡੀਡੇਟ ਲੱਭਣੇ ਨਹੀਂ ਪਏ, ਸਗੋਂ ਇਕ-ਇਕ ਸੀਟ ਤੋਂ ਕਈ-ਕਈ ਲੋਕਾਂ ਨੇ ਪਾਰਟੀ ਕੋਲ ਚੋਣ ਲੜਨ ਦੀ ਇੱਛਾ ਜ਼ਾਹਿਰ ਕੀਤੀ ਅਤੇ ਦਾਅਵਾ ਪੇਸ਼ ਕੀਤਾ। ਇਹ ਪਹਿਲੀ ਵਾਰ ਹੋਇਆ ਹੈ ਜਦੋਂ ਜ਼ਿਲਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਪਾਰਟੀ ਨੂੰ ਬਾਕਾਇਦਾ ਸਟੇਟ ਇਲੈਕਸ਼ਨ ਕਮੇਟੀ ਦੀਆਂ ਸੇਵਾਵਾਂ ਲੈਣੀਆਂ ਪਈਆਂ।

ਇਹ ਵੀ ਪੜ੍ਹੋ: ਜਲੰਧਰ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! NRI ਦੇ ਘਰੋਂ 50 ਲੱਖ ਦੀ ਚੋਰੀ

  • grand entry
  • Zila Parishad
  • Block Committee elections
  • ਪੰਜਾਬ
  • ਸਿਆਸਤ
  • ਹਲਚਲ
  • ਭਾਜਪਾ 
  • ਵਿਧਾਨ ਸਭਾ ਚੋਣਾਂ
  • ਜ਼ਿਲ੍ਹਾ ਪ੍ਰੀਸ਼ਦ ਚੋਣਾਂ

ਪੰਜਾਬ 'ਚ ਤੇਜ਼ੀ ਨਾਲ ਡਿੱਗਿਆ ਤਾਪਮਾਨ, ਇਨ੍ਹਾਂ ਜ਼ਿਲ੍ਹਿਆਂ 'ਚ...

NEXT STORY

Stories You May Like

  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
  • preparations for major layoffs in uber
    Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ
  • akali bjp alliance
    ਪੰਜਾਬ ’ਚ ਭਾਜਪਾ-ਅਕਾਲੀ ਗੱਠਜੋੜ ਦੀ ਬਿੜਕ
  • morgan stanley positive outlook on indian stock market  target for sensex
    ਭਾਰਤੀ ਸਟਾਕ ਮਾਰਕੀਟ 'ਤੇ Morgan Stanley ਸਕਾਰਾਤਮਕ ਨਜ਼ਰੀਆ, ਸੈਂਸੈਕਸ ਲਈ ਮਜ਼ਬੂਤ ​​ਟੀਚਾ ਕੀਤਾ ਨਿਰਧਾਰਤ
  • corruption game in tehsils punjab
    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ ਉਡਾਏ ਹੋਸ਼
  • pu student elections  victory  amit shah
    ਪੰਜਾਬ ਯੂਨੀਵਰਸਿਟੀ ਚੋਣਾਂ 'ਚ ABVP ਦੀ ਸ਼ਾਨਦਾਰ ਜਿੱਤ ! ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਦਿੱਤੀਆਂ ਵਧਾਈਆਂ
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ ਭਾਜਪਾ ਦੀ ਅਹਿਮ ਬੈਠਕ
  • oracle preparing for another big layoff  india impact
    ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
  • important on punjab weather
    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
  • jalandhar cp satinder singh appeal to public be careful of digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
  • thieves target farm house in jalandhar
    ਜਲੰਧਰ 'ਚ ਚੋਰਾਂ ਨੇ ਫਾਰਮ ਹਾਊਸ-ਭੱਠੇ ਨੂੰ ਬਣਾਇਆ ਨਿਸ਼ਾਨਾ: 10 ਦਿਨਾਂ 'ਚ 5ਵੀਂ...
Trending
Ek Nazar
hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • high court gives two thirds majority to punjab police personnel
      ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਹਾਈਕੋਰਟ ਦੀ ਦੋ-ਟੁੱਕ! ਪੜ੍ਹੋ ਅਦਾਲਤ ਨੇ ਕਿਉਂ...
    • mohanjit sheron punjab government dsp
      ਮੋਹਨਜੀਤ ਸ਼ੇਰੋਂ ਮਾਮਲੇ 'ਚ ਵੱਡਾ ਐਕਸ਼ਨ, DSP ਦਾ ਤਬਾਦਲਾ, 3 ਮੁਲਾਜ਼ਮ ਲਾਈਨ ਹਾਜ਼ਰ
    • rahul gandhi spoke on phone with mohanjit singh sheron
      ਰਾਹੁਲ ਗਾਂਧੀ ਨੇ ਮੋਹਨਜੀਤ ਸਿੰਘ ਸ਼ੇਰੋਂ ਨਾਲ ਕੀਤੀ ਫੋਨ 'ਤੇ ਗੱਲ
    • discussion about changing the president before rahul gandhi  s punjab visit
      ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪ੍ਰਧਾਨ ਬਦਲਣ ਦੀ ਚਰਚਾ, ਵੜਿੰਗ ਬੋਲੇ,...
    • civil hospital s emergency ward two parties clashed
      ਪੰਜਾਬ: ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ ਦਾ ਐਮਰਜੈਂਸੀ ਵਾਰਡ! ਪਈਆਂ ਭਾਜੜਾਂ
    • missing alive boy kapurthala
      ਪੰਜਾਬ: ਮੁੰਡੇ ਨੂੰ ਮਰਿਆ ਸਮਝ ਪਰਿਵਾਰ ਨੇ ਕਰ 'ਤਾ ਸਸਕਾਰ, ਭੋਗ ਮਗਰੋਂ ਨਿਕਲਿਆ...
    • dera beas dera sangat
      ਡੇਰਾ ਬਿਆਸ ਆਉਣ ਵਾਲੀ ਸੰਗਤ ਲਈ ਚੰਗੀ ਖ਼ਬਰ, ਹੁਣ ਮਿਲੇਗੀ ਇਹ ਵੱਡੀ ਸਹੂਲਤ
    • akali dal waris punjab de punjab politics
      ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
    • harsimrat badal  ganiv kaur majithia  demonstration
      ਪੁਲਸ ਨੇ ਹਰਸਿਮਰਤ ਬਾਦਲ ਅਤੇ ਗਨੀਵ ਕੌਰ ਮਜੀਠੀਆ ਨੂੰ ਲਿਆ ਹਿਰਾਸਤ 'ਚ
    • important on punjab weather
      ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +