ਅੰਮ੍ਰਿਤਸਰ (ਸਾਗਰ)- ਸਿੱਖਾਂ ਦੀ ਆਸਥਾ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਰੋਜ਼ਾਨਾ ਹੀ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਪਹੁੰਚਦੀ ਹੈ, ਉਥੇ ਹੀ ਅੱਜ ਭਾਜਪਾ ਦੀ ਨੈਸ਼ਨਲ ਐਗਜੀਕਿਉਟਿਵ ਮੈਂਬਰ ਬਣਨ 'ਤੇ ਅਮਨਜੋਤ ਕੌਰ ਰਾਮੂਵਾਲੀਆ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ।
ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਭਾਜਪਾ ਦੇ ਨੇਤਾਵਾਂ ਵੱਲੋਂ ਅਮਨਜੋਤ ਕੌਰ ਰਾਮੂਵਾਲੀਆ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ।
ਉਹ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਅਤੇ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਨ ਕੀਤਾ, ਜਿਸ ਤੋਂ ਬਾਅਦ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਭਾਰਤੀ ਜਨਤਾ ਪਾਰਟੀ ਦੇ ਨੈਸ਼ਨਲ ਐਗਜ਼ੀਕਿਊਟਿਵ ਮੈਂਬਰ ਚੁਣੇ ਜਾਣ 'ਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਪਾਰਟੀ ਦੇ ਵਿੱਚ ਉਨ੍ਹਾਂ ਦੀਆਂ ਜਿੰਮੇਵਾਰੀਆਂ ਵਧ ਗਈਆਂ ਹਨ, ਜਿਸ ਲਈ ਉਹ ਅੱਜ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਪਹੁੰਚੇ ਹਨ।
ਇਹ ਵੀ ਪੜ੍ਹੋ : ਲੁਧਿਆਣਾ 'ਚ ਵੱਡੀ ਵਾਰਦਾਤ, ਪ੍ਰੇਮੀ ਨੇ ਦੋਸਤਾਂ ਨਾਲ ਮਿਲ ਕੇ ਪ੍ਰੇਮਿਕਾ ਨੂੰ ਦਿੱਤੀ ਰੂਹ ਕੰਬਾਊ ਮੌਤ, ਤਬੇਲੇ 'ਚ ਦਫ਼ਨਾਈ ਲਾਸ਼
ਇਹ ਵੀ ਪੜ੍ਹੋ : ਬੀਬੀ ਜਗੀਰ ਕੌਰ ਦਾ ਵੱਡਾ ਬਿਆਨ, ਸ਼੍ਰੋਮਣੀ ਕਮੇਟੀ ’ਚ ਬਾਦਲਾਂ ਦੀ ਦਖ਼ਲਅੰਦਾਜ਼ੀ ਲੋਕਾਂ ਨੂੰ ਨਹੀਂ ਪਸੰਦ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਸੰਤ ਸੀਚੇਵਾਲ ਦੀ ਮੰਗ ਨੂੰ ਪਿਆ ਬੂਰ, ਹੁਣ ਰਾਜ ਸਭਾ 'ਚ ਗੂੰਜੇਗੀ 'ਮਾਂ ਬੋਲੀ ਪੰਜਾਬੀ'
NEXT STORY