ਜਲੰਧਰ- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗਿਦੜਬਾਹਾ ਤੋਂ ਕਾਂਗਰਸ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜਨਮ ਦਿਨ 'ਤੇ ਉਨ੍ਹਾਂ ਨੂੰ ਇਕ ਟਵੀਟ ਰਾਹੀਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਲਈ ਪ੍ਰਮਾਤਮਾ ਅੱਗੇ ਲੰਬੀ ਉਮਰ ਦੀ ਅਰਦਾਸ ਵੀ ਕੀਤੀ।
ਕੈਪਟਨ ਦੇ ਜਨਮ ਦਿਨ ਦੀਆਂ ਵਧਾਈਆਂ ਦੇਣ ਤੋਂ ਬਾਅਦ ਅਗਲੇ ਟਵੀਟ 'ਚ ਉਨ੍ਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼੍ਰੀਮਤੀ ਹਰਸਿਮਰਤ ਕੌਰ ਹੁਣ ਭਾਜਪਾ 'ਚ ਮੰਤਰੀ ਨਹੀਂ ਰਹੇ ਹਨ ਤਾਂ ਹਰਦੀਪ ਪੁਰੀ ਵੱਲੋਂ ਹਰਸਿਮਰਤ ਕੌਰ ਨੂੰ ਸਰਕਾਰ ਵੱਲੋਂ ਅਲਾਟ ਬੰਗਲਾ ਖਾਲੀ ਕਰਨ ਲਈ ਨੋਟਿਸ ਭੇਜ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਘਰ ਅਲਾਟ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਪਤਾ ਲਗਦਾ ਹੈ ਬਿਨਾਂ ਸ਼ੱਕ ਸ਼੍ਰੀ ਮਤੀ ਬਾਦਲ ਅਤੇ ਅਕਾਲੀ ਦਲ ਅਜੇ ਵੀ ਭਾਜਪਾ ਦੇ ਹਿੱਸਾ ਹਨ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ 14 ਤੋਂ ਰੈਲੀਆਂ ਸ਼ੁਰੂ
NEXT STORY