ਗੁਰਦਾਸਪੁਰ (ਸਰਬਜੀਤ) : ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਪੰਜਾਬ ਮਾਸਟਰ ਮੋਹਨ ਲਾਲ ਦੀ ਆਪਣੀ ਹੀ ਭਾਜਪਾ ਸਰਕਾਰ ਖ਼ਿਲਾਫ਼ ਤੇਵਰ ਗਰਮ ਹੋਣ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ। ਇਸ ਵਿੱਚ ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇੰਨਾ ਵੱਡਾ ਇਕੱਠ ਹੈ। ਆਪਣੀਆਂ ਹੱਕੀ ਮੰਗਾਂ ਲਈ ਉਹ ਇਕੱਤਰ ਹੋਏ ਹਨ ਪਰ ਭਾਜਪਾ ਸਰਕਾਰ ਵੱਲੋਂ ਇਹ ਕਹਿ ਦੇਣਾ ਕਿ ਇਹ ਕਮਿਊਨਿਸਟ ਹਨ ਜਾਂ ਨਕਸਲਵਾਦੀ ਹਨ, ਇਸ ਨਾਲ ਕਿਸਾਨਾਂ ਦਾ ਮਸਲਾ ਹੱਲ ਨਹੀਂ ਹੁੰਦਾ।
ਇਸ ਸਮੇਂ ਭਾਜਪਾ ਦਾ ਕੋਈ ਵੀ ਆਗੂ ਕਿਸੇ ਵੀ ਪਿੰਡ ਵਿੱਚ ਜਾ ਕੇ ਪਾਰਟੀ ਲਈ ਪ੍ਰਚਾਰ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਹੁਣ ਤੱਕ 500-600 ਦੇ ਕਰੀਬ ਕਿਸਾਨ ਇਸ ਅੰਦੋਲਨ ਵਿੱਚ ਸ਼ਹੀਦੀ ਦਾ ਜਾਮ ਪੀ ਗਏ ਹਨ। ਮਾਸਟਰ ਮੋਹਨ ਲਾਲ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਕਹਿ ਰਹੇ ਹਨ ਕਿ ਮੈਂ ਕਿਸਾਨਾਂ ਦੀ ਹਰ ਗੱਲ ਮੰਨਣ ਨੂੰ ਤਿਆਰ ਹਾਂ ਪਰ ਕਿਸਾਨ ਅਜੇ ਵੀ ਅੰਦੋਲਨ 'ਤੇ ਬੈਠੇ ਹੋਏ ਹਨ। ਉਨ੍ਹਾਂ ਨੇ ਦੇਸ਼ ਦੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਨੂੰ ਆਪਣੇ ਕੋਲ ਬੁਲਾਉਣ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਦੇਸ਼ ਦੇ ਖੇਤੀਬਾੜੀ ਮੰਤਰੀ ਕੋਲ ਆਪਣਾ ਪੱਖ ਰੱਖਣ ਤਾਂ ਜੋ ਕਿਸਾਨਾਂ ਦੇ ਹਿੱਤ ਵਿੱਚ ਉਹ ਫ਼ੈਸਲਾ ਲੈ ਸਕਣ।
105 ਸਾਲਾ ਐਥਲੀਟ ਮਾਨ ਕੌਰ ਨੂੰ ਇਲਾਜ ਲਈ ਇਸ ਕਲੱਬ ਵੱਲੋਂ ਦਿੱਤੀ ਗਈ 51 ਹਜ਼ਾਰ ਦੀ ਰਾਸ਼ੀ
NEXT STORY