ਚੰਡੀਗੜ੍ਹ (ਵਿਸ਼ੇਸ਼)– ਭਾਜਪਾ ਨੇ ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਹੋਣ ਜਾ ਰਹੀਆਂ ਉਪ-ਚੋਣਾਂ ਨੂੰ ਵੇਖਦੇ ਹੋਏ 40 ਸਟਾਰ ਕੰਪੇਨਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਸਟਾਰ ਕੰਪੇਨਰ ਲੁਧਿਆਣਾ ਪੱਛਮੀ ਸੀਟ ’ਤੇ ਪ੍ਰਚਾਰ ਕਰਨਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਕੈਬਨਿਟ ਦਾ ਹੋਵੇਗਾ ਵਿਸਥਾਰ! ਅਰਵਿੰਦ ਕੇਜਰੀਵਾਲ ਨੇ ਕੀਤਾ ਵੱਡਾ ਐਲਾਨ
ਸੂਚੀ ਵਿਚ ਸੁਨੀਲ ਜਾਖੜ, ਸੌਦਨ ਸਿੰਘ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਮੁੱਖ ਮੰਤਰੀ ਨਾਇਬ ਸੈਣੀ, ਮੁੱਖ ਮੰਤਰੀ ਰੇਖਾ ਗੁਪਤਾ, ਵਿਜੇ ਰੁਪਾਣੀ, ਡਾ. ਨਰਿੰਦਰ ਸਿੰਘ ਰਾਣਾ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਅਰਜੁਨ ਰਾਮ ਮੇਘਵਾਲ, ਰਵਨੀਤ ਸਿੰਘ ਬਿੱਟੂ, ਅਨੁਰਾਗ ਠਾਕੁਰ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ, ਮਨੋਰੰਜਨ ਕਾਲੀਆ, ਅਵਿਨਾਸ਼ ਰਾਏ ਖੰਨਾ, ਅਸ਼ਵਨੀ ਸ਼ਰਮਾ, ਸਾਬਕਾ ਸੰਸਦ ਮੈਂਬਰ ਸ਼ਵੇਤ ਮਲਿਕ, ਡਾ. ਚਰਨਜੀਤ ਸਿੰਘ ਅਟਵਾਲ, ਹਰਜੀਤ ਸਿੰਘ ਗਰੇਵਾਲ, ਰਾਣਾ ਗੁਰਮੀਤ ਸਿੰਘ ਸੋਢੀ, ਭਾਜਪਾ ਦੇ ਕੌਮੀ ਬੁਲਾਰੇ ਆਰ. ਪੀ. ਸਿੰਘ, ਸੋਮ ਪ੍ਰਕਾਸ਼, ਜੰਗੀ ਲਾਲ ਮਹਾਜਨ, ਹੰਸ ਰਾਜ ਹੰਸ, ਦਿਨੇਸ਼ ਬੱਬੂ, ਮੂਨਾ ਜਾਇਸਵਾਲ, ਜੈਇੰਦਰ ਕੌਰ, ਕੇਵਲ ਸਿੰਘ ਢਿੱਲੋਂ, ਗੇਜਾ ਰਾਮ ਵਾਲਮੀਕਿ, ਸੁਸ਼ੀਲ ਰਿੰਕੂ, ਫਤਹਿਜੰਗ ਸਿੰਘ ਬਾਜਵਾ, ਅਸ਼ਵਨੀ ਸੇਖੜੀ, ਸ਼੍ਰੀਨਿਵਾਸਲੂ, ਰਾਕੇਸ਼ ਰਾਠੌਰ, ਦਿਆਲ ਸੋਢੀ, ਅਨਿਲ ਸਰੀਨ, ਜਗਮੋਹਨ ਸਿੰਘ ਰਾਜੂ ਤੇ ਪਰਮਿੰਦਰ ਸਿੰਘ ਬਰਾੜ ਸ਼ਾਮਲ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਲੂ' ਚੱਲਣ ਦਰਮਿਆਨ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਹਦਾਇਤ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
NEXT STORY