ਜਲੰਧਰ (ਵੈੱਬ ਡੈਸਕ)- ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੀਂ ਜਯੰਤੀ ਮੌਕੇ ਅੱਜ ਜਲੰਧਰ ਤੋਂ 'ਸਮਰਸਤਾ ਸੰਕਲਪ ਯਾਤਰਾ' ਦੀ ਸ਼ੁਰੂਆਤ ਕੀਤੀ ਗਈ। ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਉਪਰੰਤ ਪਿੰਡ ਰਾਏਪੁਰ-ਰਸੂਲਪੁਰ ਸਥਿਤ ਰੱਖੇ ਗਏ ਸਮਾਗਮ ਦੌਰਾਨ ਇਸ ਯਾਤਰਾ ਨੂੰ ਨਿਤਿਨ ਨਬੀਨ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਆਪਣੇ ਸੰਬੋਧਨ ਦੌਰਾਨ ਨਿਤਿਨ ਨਬੀਨ ਨੇ ਕਿਹਾ ਕਿ ਇਸ ਯਾਤਰਾ ਨਾਲ ਗੁਰੂ ਜੀ ਦੇ ਵਿਚਾਰਾਂ ਨਾਲ ਜਨਤਾ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਮੇਰੇ ਲਈ ਬੇਹੱਦ ਖ਼ਾਸ ਹੈ। ਇਹ ਯਾਤਰਾ ਗੁਰੂ ਜੀ ਦੀ ਨਗਰੀ ਜਲੰਧਰ ਤੋਂ ਸ਼ੁਰੂ ਹੋ ਰਹੀ ਹੈ।
ਇਹ ਵੀ ਪੜ੍ਹੋ: ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ ਭਾਜਪਾ ਪ੍ਰਧਾਨ ਨਿਤਿਨ ਨਬੀਨ, ਸ਼ੁਰੂ ਹੋਵੇਗੀ ਸਮਰਸਤਾ ਸੰਕਲਪ ਯਾਤਰਾ

ਉਨ੍ਹਾਂ ਕਿਹਾ ਕਿ ਮੈਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਚਰਨਾਂ 'ਚ ਨਮਨ ਕਰਦਾ ਹਾਂ। ਉਨ੍ਹਾਂ ਕਿਹਾ ਕਿ ਸੰਤ ਨਿਰੰਜਨ ਦਾਸ ਜੀ ਦੀ ਪ੍ਰੇਰਣਾ ਸਦਕਾ ਅੱਜ ਇਹ 'ਸਮਰਸਤਾ ਸੰਕਲਪ ਯਾਤਰਾ' ਨਿਕਲਣ ਜਾ ਰਹੀ ਹੈ, ਜੋਕਿ ਵੱਖ-ਵੱਖ ਸੂਬਿਆਂ ਵਿਚੋਂ ਹੋ ਕੇ ਲੰਘੇਗੀ। ਉਨ੍ਹਾਂ ਕਿਹਾ ਕਿ ਗੁਰੂ ਦੀ ਇਸ ਨਗਰੀ ਤੋਂ ਸ਼ੁਰੂ ਹੋਣ ਵਾਲੀ ਇਹ ਯਾਤਰਾ ਹਰ ਖੇਤਰ ਨੂੰ ਜੋੜਨ ਵਿਚ ਕਾਮਯਾਬ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਗੁਰੂ ਪਰੰਪਰਾ ਰਹੀ ਹੈ, ਯਾਤਰਾ ਇਸੇ ਸੰਦੇਸ਼ ਨੂੰ ਲੈ ਕੇ ਦੂਜੇ ਸੂਬਿਆਂ ਵਿਚ ਵੀ ਜਾਵੇਗੀ। ਕੁੱਲ੍ਹ 2,402 ਕਿਲੋਮੀਟਰ ਦੀ ਦੂਰੀ ਤੈਅ ਕਰਨ ਤੋਂ ਬਾਅਦ' ਸਮਰਸਤਾ ਸੰਕਲਪ ਯਾਤਰਾ' 3 ਦਸੰਬਰ ਨੂੰ ਵਾਰਾਣਸੀ ਪਹੁੰਚੇਗੀ, ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯਾਤਰਾ ਦਾ ਸਵਾਗਤ ਕੀਤਾ ਜਾਵੇਗਾ। ਇਸ ਯਾਤਰਾ ਦੌਰਾਨ ਸ੍ਰੀ ਗੁਰੂ ਰਵਿਦਾਸ ਜੀ ਦੇ 'ਬੇਗਮਪੁਰਾ' ਅਤੇ ਸਮਾਜਿਕ ਸਮਾਨਤਾ ਦਾ ਸੰਦੇਸ਼ ਜਨ-ਜਨ ਤਕ ਪਹੁੰਚਾਇਆ ਜਾਵੇਗਾ।
ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਨੂੰ ਅੱਗੇ ਵਧਾ ਰਿਹਾ ਡੇਰਾ ਬੱਲਾਂ
ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਕਿਹਾ ਕਿ ਅੱਜ ਮੈਂ ਸੱਚਖੰਡ ਡੇਰਾ ਬੱਲਾਂ ਵਿਖੇ ਸੇਵਾ ਦੀ ਪਰੰਪਰਾ ਨੂੰ ਉਜਾਗਰ ਕਰਨਾ ਚਾਹੁੰਦਾ ਹਾਂ। ਇਸ ਸਥਾਨ ਨੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਪ੍ਰਚਾਰ 'ਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਇਹ ਯਾਤਰਾ ਗੁਰੂ ਪੂਜਾ ਵਾਲੇ ਦਿਨ ਸ਼ੁਰੂ ਕੀਤੀ ਗਈ ਸੀ।

ਇਹ ਵੀ ਪੜ੍ਹੋ: ਪੰਜਾਬ ਪੁੱਜੇ ਨਿਤਿਨ ਨਬੀਨ, ਆਦਮਪੁਰ ਏਅਰਪੋਰਟ 'ਤੇ ਸੂਬਾ ਪ੍ਰਧਾਨ ਢਿੱਲੋਂ ਨੇ ਕੀਤਾ ਸਵਾਗਤ
ਦੱਸ ਦੇਈਏ ਕਿ ਇਹ ਯਾਤਰਾ ਸਿਰਫ਼ ਪੰਜਾਬ 'ਚ ਨਹੀਂ ਨਿਕਲ ਰਹੀ, ਸਗੋਂ ਪੰਜਾਬ ਤੋਂ ਸ਼ੁਰੂ ਹੋ ਕੇ ਚੰਡੀਗੜ੍ਹ, ਹਿਮਾਚਲ, ਉੱਤਰਾਖੰਡ, ਹਰਿਆਣਾ, ਉੱਤਰ ਪ੍ਰਦੇਸ਼ 'ਚ ਜਾਵੇਗੀ। ਇਹ 16 ਦਿਨਾ ਯਾਤਰਾ 7 ਸੂਬਿਆਂ 'ਚੋਂ ਲੰਘਦੀ ਹੋਈ 2402 ਕਿੱਲੋਮੀਟਰ ਦਾ ਸਫ਼ਰ ਤੈਅ ਕਰੇਗੀ। ਇਸ ਦੌਰਾਨ ਉਨ੍ਹਾਂ ਭਾਜਪਾ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਹਾਲਾਤ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਜਿਸ ਦਿਨ ਪੰਜਾਬ 'ਚ ਭਾਜਪਾ ਦੀ ਸਰਕਾਰ ਬਣੇਗੀ, ਪੰਜਾਬ ਵਿਚੋਂ ਨਸ਼ੇ ਨੂੰ ਖ਼ਤਮ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ ਅਟਕਲਾਂ 'ਤੇ ਜਾਣੋ ਕੀ ਬੋਲੇ ਪਰਨੀਤ ਕੌਰ
ਕੰਮਾਂ ਤੇ ਆਚਰਣ ਨਾਲ ਨਿਰਧਾਰਤ ਹੁੰਦੀ ਹੈ ਮਹਾਨਤਾ
ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਕਿਹਾ ਕਿ ਅਗਲੇ ਸਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਯੰਤੀ ਮਨਾਈ ਜਾਵੇਗੀ। ਗੁਰੂ ਰਵਿਦਾਸ ਜੀ ਨੇ ਛੂਤ-ਛਾਤ ਵਰਗੀਆਂ ਸਮਾਜਿਕ ਬੁਰਾਈਆਂ ਖ਼ਿਲਾਫ਼ ਸਮਾਨਤਾ ਅਤੇ ਭਾਈਚਾਰੇ ਦਾ ਉਪਦੇਸ਼ ਦਿੱਤਾ। ਉਨ੍ਹਾਂ ਨੇ ਸਿਖਾਇਆ ਕਿ ਕਿਸੇ ਵਿਅਕਤੀ ਦੀ ਮਹਾਨਤਾ ਜਨਮ ਦੁਆਰਾ ਨਹੀਂ, ਸਗੋਂ ਉਸ ਦੇ ਕੰਮਾਂ ਅਤੇ ਆਚਰਣ ਦੁਆਰਾ ਨਿਰਧਾਰਤ ਹੁੰਦੀ ਹੈ।

ਇਸ ਦੌਰਾਨ ਉਨ੍ਹਾਂ ਯਾਤਰਾ ਦੀ ਅਗਵਾਈ ਕਰਨ ਵਾਲੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ, ਸੁਸ਼ੀਲ ਰਿੰਕੂ, ਸ਼ੀਤਲ ਅੰਗੂਰਾਲ, ਇਕਬਾਲ ਸਿੰਘ ਲਾਲਪੂਰਾ, ਸੰਦੀਪ ਪਾਠਕ, ਸਤੀਸ਼ ਪੁਨੀਆ ਸਮੇਤ ਮਸੂਚੀ ਲੀਡਰਸ਼ਿਪ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਨੇ ਸੂਬੇ 'ਤੇ ਗ੍ਰਹਿਣ ਲਗਾਉਣ ਦਾ ਕੰਮ ਕੀਤਾ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਨਿਤਿਨ ਨਬੀਨ ਨੇ ਰਾਹੁਲ ਗਾਂਧੀ ਦੇ ਅਮਰੀਕਾ ਦੌਰੇ 'ਤੇ ਤੰਜ ਕੱਸਿਆ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵਿਦੇਸ਼ ਜਾ ਕੇ ਭਾਰਤ ਦੀ ਸਾਖ ਨੂੰ ਖ਼ਰਾਬ ਕਰਦੇ ਹਨ। ਉਹ ਭਾਰਤ ਦੀ ਆਰਥਿਕਤਾ ਨੂੰ ਡਿਜਾਸਟਰ ਕਹਿੰਦੇ ਹਨ ਪਰ ਭਾਰਤ ਦੀ ਨਹੀਂ, ਰਾਹੁਲ ਗਾਂਧੀ ਦੀ ਮਾਨਸਿਕਤਾ ਹੀ ਡਿਜਾਸਟਰ ਹੈ। ਧਿਆਨਯੋਗ ਹੈ ਕਿ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਅਮਰੀਕਾ ਦੀ ਕੋਲੰਬੀਆ ਯੂਨੀਵਰਸਿਟੀ 'ਚ ਇਕ ਪ੍ਰੋਗਰਾਮ ਦੌਰਾਨ ਕਿਹਾ ਸੀ ਕਿ ਭਾਰਤ ਆਰਥਿਕ ਆਫ਼ਤ ਜਾਂ ਡਿਜਾਸਟਰ ਦੇ ਕੰਢੇ 'ਤੇ ਹੈ।
ਵਿਕਸਤ ਭਾਰਤ ਲਈ ਵਿਕਸਤ ਪੰਜਾਬ ਬਣਾਉਣਾ ਜ਼ਰੂਰੀ
ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨੇ ਕਿਹਾ ਕਿ ਗੁਰੂ ਰਵਿਦਾਸ ਨੇ ਇਕ ਅਜਿਹੇ ਰਾਜ ਦੀ ਕਲਪਨਾ ਕੀਤੀ ਸੀ, ਜਿੱਥੇ ਹਰ ਕੋਈ ਖ਼ੁਸ਼ ਹੋਵੇ ਅਤੇ ਕੋਈ ਵੀ ਭੁੱਖਾ ਨਾ ਰਹੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ, ਗ਼ਰੀਬ ਕਲਿਆਣ ਅੰਨ ਯੋਜਨਾ ਅਤੇ ਆਯੁਸ਼ਮਾਨ ਭਾਰਤ ਵਰਗੀਆਂ ਯੋਜਨਾਵਾਂ ਰਾਹੀਂ ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਹੈ ਕਿ ਇਨ੍ਹਾਂ ਯੋਜਨਾਵਾਂ ਦੇ ਲਾਭ ਆਖਰੀ ਵਿਅਕਤੀ ਤੱਕ ਪਹੁੰਚੇ। ਸਮਰਸਤਾ ਸੰਕਲਪ ਯਾਤਰਾ ਵਿਕਸਤ ਪੰਜਾਬ ਪ੍ਰਤੀ ਵਚਨਬੱਧਤਾ ਨੂੰ ਦੁਹਰਾ ਰਹੀ ਹੈ, ਇਕ ਵਿਕਸਤ ਭਾਰਤ ਦੇ ਟੀਚੇ ਨੂੰ ਮਜ਼ਬੂਤ ਕਰ ਰਹੀ ਹੈ।
ਇਹ ਵੀ ਪੜ੍ਹੋ: ਅਕਾਲੀ-ਭਾਜਪਾ ਦੇ ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਸਮਰਸਤਾ ਸੰਕਲਪ ਯਾਤਰਾ' ਕੱਢੇ ਜਾਣ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ, ਜਾਣੋ ਕੀ ਕਿਹਾ
NEXT STORY