ਪਟਿਆਲਾ/ਘਨੌਰ (ਰਾਜੇਸ਼ ਪੰਜੌਲਾ)-ਭਾਜਪਾ ਦੇ ਸੰਸਦ ਮੈਂਬਰ ਡਾ. ਅਰਵਿੰਦ ਸ਼ਰਮਾ ਨੇ ਕਿਹਾ ਕਿ ਪੰਜਾਬ ’ਚ ਭਾਜਪਾ ਗੱਠਜੋੜ ਦੀ ਸਰਕਾਰ ਨੂੰ ਬਣਦੇ ਦੇਖ ਕੇ ਕਾਂਗਰਸ ਤੇ ਆਮ ਆਦਮੀ ਪਾਰਟੀ ’ਚ ਹੁਣੇ ਤੋਂ ਹੀ ਬੌਖਲਾਹਟ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਾਫ਼ ਹੋ ਚੁੱਕਾ ਹੈ ਕਿ ਪੰਜਾਬ ਵਿਚ ਅਗਲੀ ਸਰਕਾਰ ਭਾਜਪਾ ਦੀ ਡਬਲ ਇੰਜਣ ਸਰਕਾਰ ਬਣਨ ਜਾ ਰਹੀ ਹੈ। ਕਾਂਗਰਸ ਪਾਰਟੀ ਮਾੜੀ ਸਿਆਸੀ ’ਤੇ ਉਤਰ ਆਈ ਹੈ ਅਤੇ ਆਮ ਆਦਮੀ ਪਾਰਟੀ ਝੂਠ ਦਾ ਸਹਾਰਾ ਲੈ ਰਹੀ ਹੈ ਪਰ ਪੰਜਾਬ ਦੀ ਜਨਤਾ ਉਨ੍ਹਾਂ ਨੂੰ ਇਸ ਵਾਰ ਸਬਕ ਸਿਖਾ ਦੇਵੇਗੀ। ਸੰਸਦ ਮੈਂਬਰ ਨੇ ਰਾਜਪੁਰਾ ਤੇ ਘਨੌਰ ’ਚ ਹੋਣ ਵਾਲੀ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਦੀ ਰੈਲੀ ਵਾਲੇ ਸਥਾਨ ਦਾ ਨਿਰੀਖਣ ਕੀਤਾ ਅਤੇ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਦਾ ਵੱਡਾ ਬਿਆਨ, ਕਿਹਾ-ਭਾਜਪਾ ਦੀਆਂ ਸਾਰੀਆਂ ਸੀਟਾਂ ’ਤੇ ਜ਼ਮਾਨਤਾਂ ਹੋਣਗੀਆਂ ਜ਼ਬਤ
ਸੰਸਦ ਮੈਂਬਰ ਸ਼ਰਮਾ ਨੇ ਕਿਹਾ ਕਿ ਕੌਮੀ ਪ੍ਰਧਾਨ ਦੀ ਰੈਲੀ ਇਤਿਹਾਸਕ ਹੋਵੇਗੀ ਅਤੇ ਪੰਜਾਬ ਵਿਚ ਭਾਜਪਾ ਗੱਠਜੋੜ ਦੀ ਜਿੱਤ ਤੈਅ ਕਰੇਗੀ। ਉਨ੍ਹਾਂ ਕਿਹਾ ਕਿ ਹਰ ਰੋਜ਼ ਭਾਜਪਾ ਗੱਠਜੋੜ ਜਿੱਤ ਵੱਲ ਵਧ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਭਾਜਪਾ ਦੇ ਇੰਚਾਰਜ ਤੇ ਸੂਬਾ ਬੁਲਾਰੇ ਭੂਪੇਸ਼ ਅਗਰਵਾਲ ਤੇ ਹੋਰ ਆਗੂ ਹਾਜ਼ਰ ਸਨ। ਸ਼ੁਕਰਵਾਰ ਨੂੰ ਐੱਮ. ਪੀ. ਤੇ ਪਟਿਆਲਾ ਲੋਕ ਸਭਾ ਖੇਤਰ ਦੇ ਇੰਚਾਰਜ ਡਾ. ਅਰਵਿੰਦ ਸ਼ਰਮਾ ਨੇ ਭਾਜਪਾ ਪ੍ਰਧਾਨ ਜੇ. ਪੀ. ਨੱਢਾ ਦੀ ਰਾਜਪੁਰਾ ਤੇ ਘਨੌਰ ਦੀ ਅਨਾਜ ਮੰਡੀ ਵਿਚ ਸ਼ਨੀਵਾਰ ਨੂੰ ਹੋਣ ਵਾਲੀ ਰੈਲੀ ਸਥਾਨਾਂ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਪ੍ਰਧਾਨ ਦੀ ਰੈਲੀ ਨੂੰ ਲੈ ਕੇ ਵਰਕਰਾਂ ਤੇ ਪੰਜਾਬ ਦੀ ਜਨਤਾ ’ਚ ਬਹੁਤ ਉਤਸ਼ਾਹ ਹੈ ਅਤੇ ਸ਼ਨੀਵਾਰ ਨੂੰ ਹੋਣ ਵਾਲੀ ਇਹ ਰੈਲੀ ਇਕ ਇਤਿਹਾਸਕ ਰੈਲੀ ਹੋਵੇਗੀ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਵੋਟਾਂ ਦਾ ਬੇਸਬਰੀ ਨਾਲ ਇੰਤਜ਼ਾਰ ਹੈ ਅਤੇ ਜਨਤਾ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਚੋਣਾਂ ਵਿਚ ਸ਼ੀਸ਼ਾ ਦਿਖਾ ਦੇਵੇਗੀ। ਨਾਲ ਹੀ ਉਨ੍ਹਾਂ ਕਿਹਾ ਕਿ ਲੋਕਾਂ ਨੇ ਮੰਨਿਆ ਹੈ ਕਿ ਭਾਜਪਾ ਨੇ ਹੀ ਦੇਸ਼ਹਿੱਤ ਵਿਚ ਕਈ ਵੱਡੇ ਫੈਸਲੇ ਲਏ ਹਨ। ਇਨ੍ਹਾਂ ਫ਼ੈਸਲਿਆਂ ਨੂੰ ਲੈ ਕੇ ਕਾਂਗਰਸ ਕਈ ਸਾਲਾਂ ਤੋਂ ਦੇਸ਼ ਦੀ ਜਨਤਾ ਨੂੰ ਗੁੰਮਰਾਹ ਕਰ ਰਹੀ ਸੀ।
ਕਰਮਜੀਤ ਅਨਮੋਲ ਨਾਲ ਗੱਡੀ ਦੀ ਛੱਤ 'ਤੇ ਚੜ੍ਹ ਭਗਵੰਤ ਮਾਨ ਨੇ ਗਾਇਆ ਗੀਤ, ਵੇਖੋ ਵੀਡੀਓ
NEXT STORY