ਜਲੰਧਰ(ਗੁਲਸ਼ਨ): ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਅੱਜ ਜਲੰਧਰ ਦੇ ਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੰਗਰੂਰ ਉਪ ਚੋਣ ਵਿਚ ਭਾਜਪਾ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। ਸਰਕਾਰ ਆਪਣੇ ਕਿਸੇ ਵੀ ਵਾਅਦੇ 'ਤੇ ਖਰੀ ਨਹੀਂ ਉਤਰੀ। ਅਮਨ-ਕਾਨੂੰਨ ਦੀ ਨਾਕਾਮੀ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਹੈ। ਜੀਵਨ ਗੁਪਤਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸਾਨ ਅੰਦੋਲਨ ਸਮੇਤ ਕਈ ਮੁੱਦਿਆਂ 'ਤੇ ਪਾਰਟੀ ਖ਼ਿਲਾਫ਼ ਮਾਹੌਲ ਬਣਾਇਆ ਗਿਆ ਸੀ ਤਾਂ ਜੋ ਭਾਜਪਾ ਨੂੰ ਸਿਆਸਤ 'ਚ ਆਉਣ ਤੋਂ ਰੋਕਿਆ ਜਾ ਸਕੇ ਪਰ ਹੁਣ ਭਾਜਪਾ ਇਕ ਵਾਰ ਫਿਰ ਪੰਜਾਬ 'ਚ ਜ਼ੋਰਦਾਰ ਢੰਗ ਨਾਲ ਅੱਗੇ ਵਧ ਰਹੀ ਹੈ, ਜਿਸ ਕਾਰਨ ਕਾਂਗਰਸ ਅਤੇ ਅਕਾਲੀ ਦਲ ਵਰਗੀਆਂ ਪਾਰਟੀਆਂ ਦੇ ਦਿੱਗਜ ਆਗੂ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ।
ਇਹ ਵੀ ਪੜ੍ਹੋ- ਕਾਂਗਰਸ ਨੂੰ ਹੋਰ ਵੱਡਾ ਝਟਕਾ ਦੇਣ ਦੀ ਤਿਆਰੀ, 6 ਵਿਧਾਇਕਾਂ ਦੀ ਭਾਜਪਾ ਲੀਡਰਸ਼ਿਪ ਨਾਲ ਮੁਲਾਕਾਤ
ਇਸ ਦੌਰਾਨ ਜੀਵਨ ਗੁਪਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 8 ਸਾਲਾਂ ਦੇ ਕਾਰਜਕਾਲ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜੋ ਕੰਮ ਕਾਂਗਰਸ ਨੇ 70 ਸਾਲਾਂ 'ਚ ਨਹੀਂ ਕੀਤਾ, ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8 ਸਾਲਾਂ 'ਚ ਕਰ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਕਰੋੜਾਂ ਲੋਕ ਕੇਂਦਰ ਸਰਕਾਰ ਦੀ ਆਯੁਸ਼ਮਾਨ ਯੋਜਨਾ ਦਾ ਲਾਭ ਲੈ ਚੁੱਕੇ ਹਨ। ਕਾਰਡ ਦੇਸ਼ ਦੇ 18 ਕਰੋੜ ਲੋਕਾਂ ਨੂੰ ਜਾਰੀ ਕੀਤੇ ਗਏ ਸਨ। ਜਿਸ 'ਚ 3 ਕਰੋੜ 20 ਲੱਖ ਲੋਕਾਂ ਨੇ ਇਸ ਦਾ ਲਾਭ ਲਿਆ, ਪੰਜਾਬ 'ਚ 45 ਲੱਖ ਕਾਰਡ ਵੀ ਬਣੇ, ਜਿਨ੍ਹਾਂ 'ਚੋਂ 11.50 ਲੱਖ ਲੋਕਾਂ ਨੇ ਆਯੂਸ਼ਮਾਨ ਸਕੀਮ ਤਹਿਤ ਮੁਫ਼ਤ ਇਲਾਜ ਕਰਵਾਇਆ।
ਇਹ ਵੀ ਪੜ੍ਹੋ- ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਬਣਿਆ ਸਪੈਸ਼ਲ ਚੱਕਰਵਿਊ, ਟਾਰਗੈੱਟ ’ਤੇ ਵੱਡੇ-ਵੱਡੇ ਗੈਂਗਸਟਰ
ਇਸ ਤੋਂ ਇਲਾਵਾ ਔਰਤਾਂ ਲਈ ਉੱਜਵਲਾ ਯੋਜਨਾ, ਜਨ ਧਨ ਯੋਜਨਾ, ਕੋਰੋਨਾ ਮਹਾਂਮਾਰੀ ਦੌਰਾਨ ਮੁਫ਼ਤ ਟੀਕਾਕਰਨ, ਲੋੜਵੰਦਾਂ ਨੂੰ ਮੁਫ਼ਤ ਰਾਸ਼ਨ ਮੁਹੱਈਆ ਕਰਵਾਉਣਾ, ਧਾਰਾ 370 ਨੂੰ ਤੋੜਨਾ, ਸ਼੍ਰੀ ਰਾਮ ਮੰਦਰ ਦਾ ਨਿਰਮਾਣ, ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣਾ, ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣਾ। 1984 ਦੇ ਦੰਗੇ, ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਉਣਾ, 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣਾ, ਜਲ੍ਹਿਆਂਵਾਲਾ ਬਾਗ ਦਾ ਨਵੀਨੀਕਰਨ, ਦਰਬਾਰ ਸਾਹਿਬ ਦੇ ਲੰਗਰ 'ਤੇ ਜੀ.ਐੱਸ.ਟੀ ਖ਼ਤਮ ਕਰਨਾ, ਬੱਚਿਆਂ ਨੂੰ ਯੂਕ੍ਰੇਨ ਤੋਂ ਸਹੀ ਸਲਾਮਤ ਵਾਪਸ ਲਿਆਉਣ ਵਰਗੇ ਕਈ ਕੰਮ ਕੀਤੇ ਗਏ ਹਨ। ਜੀਵਨ ਗੁਪਤਾ ਨੇ ਕਿਹਾ ਕਿ ਆਉਣ ਵਾਲੇ ਦੋ ਸਾਲਾਂ ਵਿਚ ਵੀ ਕੇਂਦਰ ਸਰਕਾਰ ਵੱਲੋਂ ਇਤਿਹਾਸਕ ਕਾਰਜ ਕੀਤੇ ਜਾਣਗੇ। ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ, ਭਾਜਪਾ ਬੁਲਾਰੇ ਮਹਿੰਦਰ ਭਗਤ, ਭਾਜਪਾ ਦੇਹਾਤੀ ਪ੍ਰਧਾਨ ਅਮਰਜੀਤ ਸਿੰਘ ਅਮਰੀ, ਕੇ.ਡੀ.ਭੰਡਾਰੀ, ਸੁਨੀਲ ਜੋਤੀ, ਸੁਦਰਸ਼ਨ ਸੋਬਤੀ, ਰਮਨ ਪੱਬੀ, ਰਾਜੀਵ ਢੀਂਗਰਾ, ਮੀਡੀਆ ਇੰਚਾਰਜ ਜਨਾਰਦਨ ਸ਼ਰਮਾ, ਅਮਿਤ ਭਾਟੀਆ, ਨੌਜਵਾਨ ਆਗੂ ਨਰਿੰਦਰ ਡਾ. ਸਿੰਘ ਢਿੱਲੋਂ ਇਸ ਮੌਕੇ ਹਾਜ਼ਰ ਸਨ।
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਧਰਮਸੋਤ ਤੋਂ ਬਾਅਦ ਹੁਣ ਕਾਂਗਰਸ ਦੇ ਇਸ ਸਾਬਕਾ ਮੰਤਰੀ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਜਾਣੋ ਕਿਉਂ
NEXT STORY