ਜਲੰਧਰ, (ਗੁਲਸ਼ਨ)– ਭਾਰਤੀ ਜਨਤਾ ਪਾਰਟੀ ਵੱਲੋਂ ਆਉਣ ਵਾਲੇ ਦਿ ਨਾਂ ਵਿਚ ਨਵੇਂ ਸਿਰੇ ਤੋਂ ਮੈਂਬਰਸ਼ਿਪ ਮੁਹਿੰਮ 2024 ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਵਿਚ ਦੁਬਾਰਾ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਲੈਣੀ ਹੋਵੇਗੀ।
ਪਾਰਟੀ ਸੂਤਰਾਂ ਮੁਤਾਬਕ ਪੁਰਾਣੀ ਮੈਂਬਰਸ਼ਿਪ ਹੁਣ ਖਤਮ ਹੋ ਚੁੱਕੀ ਹੈ। ਸਤੰਬਰ ਦੇ ਪਹਿਲੇ ਹਫਤੇ ਤੋਂ ਨਵੀਂ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਹੋਵੇਗੀ। ਇਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਪਹਿਲੇ ਮੈਂਬਰ ਬਣਨਗੇ। ਇਸ ਤੋਂ ਬਾਅਦ ਦੇਸ਼ ਪੱਧਰੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਹੋਵੇਗੀ।
ਇਸ ਮੁਹਿੰਮ ਦੀ ਰੂਪ-ਰੇਖਾ ਤਿਆਰ ਕਰਨ ਅਤੇ ਯੋਜਨਾ ਬਣਾਉਣ ਲਈ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਢਾ ਦੀ ਪ੍ਰਧਾਨਗੀ ਵਿਚ ਨਵੀਂ ਦਿੱਲੀ ਵਿਚ ਇਕ ਵਰਕਸ਼ਾਪ ਲਾਈ ਗਈ, ਜਿਸ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਸ਼ਟਰੀ ਜਨਰਲ ਸਕੱਤਰ (ਸੰਗਠਨ) ਬੀ. ਐੱਲ. ਸੰਤੋਸ਼ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਸੂਬਾਈ ਅਤੇ ਰਾਸ਼ਟਰੀ ਅਹੁਦੇਦਾਰਾਂ ਨੇ ਹਿੱਸਾ ਲਿਆ।
ਰਾਸ਼ਟਰੀ ਪ੍ਰਧਾਨ ਜੇ. ਪੀ. ਨੱਢਾ ਨੇ ਆਏ ਹੋਏ ਸਾਰੇ ਭਾਜਪਾ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕੀਤਾ ਅਤੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਸਾਰਿਆਂ ਨੂੰ ਇਸ ਮੈਂਬਰਸ਼ਿਪ ਮੁਹਿੰਮ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਇਸ ਮੌਕੇ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੇ ਮੈਂਬਰ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਪੰਜਾਬ ਭਾਜਪਾ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ, ਅਨਿਲ ਸਰੀਨ ਸਮੇਤ ਕਈ ਭਾਜਪਾ ਆਗੂ ਹਾਜ਼ਰ ਸਨ।
IAS ਮਨਦੀਪ ਸਿੰਘ ਬਰਾੜ ਹੋਣਗੇ ਚੰਡੀਗੜ੍ਹ ਦੇ ਨਵੇਂ ਗ੍ਰਹਿ ਸਕੱਤਰ
NEXT STORY