ਚੰਡੀਗੜ੍ਹ : ਪੰਜਾਬ ਭਾਜਪਾ ਨੇ ਪੰਜਾਬ ਸਰਕਾਰ ਨੂੰ ਘੇਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ, ਜਿਸ ਤਹਿਤ ਭਾਰਤੀ ਜਨਤਾ ਪਾਰਟੀ ਦੀ ਸਮੁੱਚੀ ਲੀਡਰਸ਼ਿਪ 9 ਮਾਰਚ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰੇਗੀ। ਦਰਅਸਲ ਸੂਬੇ 'ਚ ਵਿਗੜਦੇ ਹਾਲਾਤ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਦੇਖਦੇ ਹੋਏ ਭਾਜਪਾ ਨੇ ਪੰਜਾਬ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ। ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ 'ਚ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਪੰਜਾਬ ਵਿਧਾਨ ਸਭਾ ਦਾ 9 ਮਾਰਚ ਸਵੇਰੇ 11 ਵਜੇ ਘਿਰਾਓ ਕਰੇਗੀ।
ਇਹ ਵੀ ਪੜ੍ਹੋ : ਅਰਦਾਸ ਤੋਂ ਬਾਅਦ ਜੈਕਾਰਿਆਂ ਦੀ ਗੂੰਜ 'ਚ ਹੋਲੇ-ਮਹੱਲੇ ਦੀ ਸਮਾਪਤੀ, ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ
ਦੱਸ ਦੇਈਏ ਕਿ ਸੂਬੇ 'ਚ ਪਿਛਲੇ ਕੁਝ ਦਿਨਾਂ ਦੌਰਾਨ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਲੋਕਾਂ 'ਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਅਮਨ-ਕਾਨੂੰਨ ਦੀ ਸਥਿਤੀ 'ਤੇ ਕਈ ਤਰ੍ਹਾਂ ਦੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਇਨ੍ਹਾਂ ਸਾਰੇ ਮੁੱਦਿਆਂ ਦੇ ਮੱਦੇਨਜ਼ਰ ਪੰਜਾਬ ਭਾਜਪਾ ਨੇ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਹੈ, ਜਿਸ ਦੌਰਾਨ ਸੂਬੇ ਨਾਲ ਸਬੰਧਤ ਕਈ ਅਹਿਮ ਮੁੱਦੇ ਜ਼ੋਰ-ਸ਼ੋਰ ਨਾਲ ਉਠਾਏ ਜਾਣਗੇ।
ਸ਼ੱਕੀ ਹਾਲਾਤ 'ਚ ਨੌਜਵਾਨ ਨੇ ਦੂਜੀ ਮੰਜ਼ਿਲ ਤੋਂ ਮਾਰੀ ਛਾਲ, ਪੁਲਸ ਜਾਂਚ 'ਚ ਜੁਟੀ
NEXT STORY