ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ ਜ਼ਿਲ੍ਹੇ 'ਚ ਨਗਰ ਕੌਂਸਲ ਚੋਣਾਂ ਦੇ ਨਤੀਜੇ ਐਲਾਨੇ ਜਾਣੇ ਸ਼ੁਰੂ ਹੋ ਗਏ ਹਨ, ਜਿਸ ਨਾਲ ਚੋਣ ਮੈਦਾਨ 'ਚ ਨਿੱਤਰੇ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਹੋ ਰਿਹਾ ਹੈ। ਹੁਣ ਤੱਕ ਸਾਹਮਣੇ ਆਏ ਨਤੀਜਿਆਂ 'ਚ ਸੱਤਾਧਾਰੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਵਿਚਾਲੇ ਫਸਵਾਂ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ। ਫਿਰੋਜ਼ਪੁਰ ਸ਼ਹਿਰ ਦੀਆਂ 33 ਸੀਟਾਂ ਵਿੱਚੋਂ ਹੁਣ ਤੱਕ 5 ਸੀਟਾਂ ਦੇ ਨਤੀਜੇ ਐਲਾਨੇ ਜਾ ਚੁੱਕੇ ਹਨ।। ਇਨ੍ਹਾਂ ਵਿੱਚੋਂ ਪਹਿਲੇ ਤਿੰਨ ਵਾਰਡਾਂ 'ਤੇ ਭਾਜਪਾ ਨੇ ਕਬਜ਼ਾ ਕੀਤਾ ਹੈ।
ਇਹ ਵੀ ਪੜ੍ਹੋ : ਮੋਹਾਲੀ ਨਗਰ ਨਿਗਮ ਚੋਣਾਂ ਦੇ ਆ ਰਹੇ ਨਤੀਜੇ, ਜਾਣੋ ਕਿਹੜੇ ਵਾਰਡ 'ਚੋਂ ਕਿਸੇ ਨੇ ਮਾਰੀ ਬਾਜ਼ੀ
ਫਿਰੋਜ਼ਪੁਰ ਨਗਰ ਕੌਂਸਲ ਨਤੀਜੇ
ਵਾਰਡ ਨੰਬਰ-1 : ਸੀਤਾ ਰਾਣੀ (ਭਾਜਪਾ) ਜੇਤੂ
ਵਾਰਡ ਨੰਬਰ-2 : ਦਵਿੰਦਰ ਪਹਿਲਵਾਨ (ਭਾਜਪਾ) ਜੇਤੂ
ਵਾਰਡ ਨੰਬਰ-3 : ਮਨਦੀਪ ਕੌਰ (ਭਾਜਪਾ) ਜੇਤੂ
ਵਾਰਡ ਨੰਬਰ-4 : ਲਖਵਿੰਦਰ ਸਿੰਘ (ਸੱਤਾਧਾਰੀ ਪਾਰਟੀ) ਜੇਤੂ
ਇਹ ਵੀ ਪੜ੍ਹੋ : ਮਾਨਸਾ 'ਚ ਵੋਟਾਂ ਦੀ ਗਿਣਤੀ ਦੌਰਾਨ ਹੰਗਾਮਾ, ਅਚਾਨਕ ਪੈ ਗਿਆ ਪੰਗਾ, ਮੌਕੇ 'ਤੇ ਪੁੱਜੀ ਪੁਲਸ ਨੇ...
ਤਲਵੰਡੀ ਭਾਈ ਅਤੇ ਜ਼ੀਰਾ ਦੇ ਨਤੀਜੇ
ਤਲਵੰਡੀ ਭਾਈ ਨਗਰ ਕੌਂਸਲ 'ਚ ਵਾਰਡ ਨੰਬਰ-1 ਤੋਂ ਅਨੂ ਬਾਜਾਜ (ਆਪ) ਅਤੇ ਵਾਰਡ ਨੰਬਰ-3 ਤੋਂ ਪਰਮਜੀਤ ਕੌਰ (ਆਪ) ਨੇ ਜਿੱਤ ਦਰਜ ਕੀਤੀ, ਜਦੋਂ ਕਿ ਵਾਰਡ ਨੰਬਰ-2 ਤੋਂ ਕਾਂਗਰਸ ਦੇ ਜਗਮਿੰਦਰ ਸਿੰਘ ਜੇਤੂ ਰਹੇ। ਜ਼ੀਰਾ ਨਗਰ ਕੌਂਸਲ ਦੀਆਂ 13 ਸੀਟਾਂ ਵਿੱਚੋਂ ਆਮ ਆਦਮੀ ਪਾਰਟੀ ਦਾ ਦਬਦਬਾ ਦੇਖਣ ਨੂੰ ਮਿਲਿਆ, ਜਿੱਥੇ ਵਾਰਡ 1 ਤੋਂ 5 ਅਤੇ ਵਾਰਡ 8 ਵਿੱਚ 'ਆਪ' ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ, ਜਦੋਂ ਕਿ ਵਾਰਡ 6 ਅਤੇ 7 ਵਿੱਚ ਕਾਂਗਰਸ ਦੇ ਉਮੀਦਵਾਰ ਜੇਤੂ ਰਹੇ। ਜੇਤੂ ਉਮੀਦਵਾਰਾਂ ਨੇ ਖੁਸ਼ੀ ਜ਼ਾਹਿਰ ਕਰਦਿਆਂ ਆਪਣੇ-ਆਪਣੇ ਵਾਰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਦਾ ਭਰੋਸਾ ਦਿੱਤਾ ਹੈ। ਚੋਣ ਨਤੀਜਿਆਂ ਦੇ ਐਲਾਨ ਤੋਂ ਬਾਅਦ ਜੇਤੂ ਉਮੀਦਵਾਰਾਂ ਅਤੇ ਸਮਰਥਕਾਂ ਵੱਲੋਂ ਜਸ਼ਨ ਮਨਾਏ ਜਾ ਰਹੇ ਹਨ। ਏ. ਡੀ. ਸੀ. ਕ੍ਰਿਸ਼ਨ ਪਾਲ ਵੱਲੋਂ ਵੀ ਚੋਣ ਪ੍ਰਕਿਰਿਆ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬੀ.ਐਸ.ਐਫ ਤੇ ਪੁਲਸ ਦੀ ਸਾਂਝੀ ਕਾਰਵਾਈ, ਖੇਤਾਂ 'ਚੋਂ DJI MAVIC 4 PRO ਡਰੋਨ ਬਰਾਮਦ
NEXT STORY