ਚੰਡੀਗੜ੍ਹ: ਚੰਡੀਗੜ੍ਹ ਸੀਨੀਅਰ ਡਿਪਟੀ ਮੇਅਰ ਚੋਣ ਵਿਚ ਭਾਰਤੀ ਜਨਤਾ ਪਾਰਟੀ ਨੇ ਜਿੱਤ ਹਾਸਲ ਕਰ ਲਈ ਹੈ। ਭਾਜਪਾ ਵੱਲੋਂ 'ਇੰਡੀਆ' ਗਠਜੋੜ ਨੂੰ ਸ਼ਿਕਸਤ ਦੇ ਕੇ ਜਿੱਤ ਆਪਣੇ ਨਾਂ ਕੀਤੀ ਗਈ ਹੈ। ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੁਲਜੀਤ ਸਿੰਘ ਸੰਧੂ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਹੋਣਗੇ।
ਇਹ ਖ਼ਬਰ ਵੀ ਪੜ੍ਹੋ - ਚੰਡੀਗੜ੍ਹ ਭਾਜਪਾ ਪ੍ਰਧਾਨ ਦਾ ਕਿਸਾਨਾਂ ਬਾਰੇ ਵਿਵਾਦਤ ਬਿਆਨ; ਅਕਾਲੀ ਦਲ ਵੱਲੋਂ ਚੋਣਾਂ ਦੇ ਬਾਈਕਾਟ ਦਾ ਐਲਾਨ
ਭਾਰਤੀ ਜਨਤਾ ਪਾਰਟੀ ਨੂੰ ਇਸ ਚੋਣ ਵਿਚ 19 ਵੋਟਾਂ ਮਿਲੀਆਂ। ਉੱਥੇ ਹੀ 'ਇੰਡੀਆ' ਗਠਜੋੜ ਦੀਆਂ ਭਾਈਵਾਲ ਪਾਰਟੀਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ 16 ਵੋਟਾਂ ਮਿਲੀਆਂ, ਉੱਥੇ ਹੀ 1 ਵੋਟ ਇਨਵੈਲਿਡ ਹੋ ਗਈ। ਇੱਥੇ ਇਹ ਵੀ ਦੱਸ ਦਈਏ ਕਿ ਚੰਡੀਗੜ੍ਹ ਭਾਜਪਾ ਦੇ ਕਿਸਾਨਾਂਂ ਬਾਰੇ ਦਿੱਤੇ ਵਿਵਾਦਤ ਬਿਆਨ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਇੱਕੋ-ਇਕ ਕੌਂਸਲਰ ਵੱਲੋਂ ਚੋਣਾਂ ਦੇ ਬਾਈਕਾਟ ਦਾ ਐਲਾਨ ਕਰ ਦਿੱਤਾ ਗਿਆ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਦਨ 'ਚ CM ਮਾਨ ਦਾ ਵਿਰੋਧੀਆਂ ਖ਼ਿਲਾਫ਼ ਧਮਾਕੇਦਾਰ ਭਾਸ਼ਣ, ਬੋਲੇ-ਇਨ੍ਹਾਂ ਨੂੰ ਨਰਕਾਂ 'ਚ ਢੋਈ ਮਿਲੂ? (ਵੀਡੀਓ)
NEXT STORY