ਫਤਿਹਗੜ੍ਹ ਸਾਹਿਬ (ਵਿਪਨ) : ਇੱਥੇ ਹਲਕਾ ਅਮਲੋਹ ਦੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਦੇ ਨਜ਼ਦੀਕੀ ਰਹੇ ਯੂਥ ਆਗੂ ਸ਼ਰਨ ਭੱਟੀ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਸ਼ਰਨ ਭੱਟੀ ਮੌਜੂਦਾ ਸਮੇਂ 'ਚ ਭਾਰਤੀ ਜਨਤਾ ਪਾਰਟੀ ਦੇ ਯੂਥ ਵਿੰਗ 'ਚ ਕੰਮ ਕਰ ਰਿਹਾ ਸੀ। ਉਸ ਨੇ ਖ਼ੁਦਕੁਸ਼ੀ ਦਾ ਕਾਰਨ ਕਾਰੋਬਾਰ 'ਚ ਆਪਣੇ ਸਾਥੀ ਅਤੇ ਕੁੱਝ ਦੋਸਤਾਂ ਵੱਲੋਂ ਦਿੱਤਾ ਗਿਆ ਧੋਖਾ ਦੱਸਿਆ ਹੈ। ਇਸ ਮਾਮਲੇ ਦੀ ਕਾਰਵਾਈ ਥਾਣਾ ਮੰਡੀ ਗੋਬਿੰਦਗੜ੍ਹ ਦੀ ਪੁਲਸ ਵੱਲੋਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਗਰਭਵਤੀ ਨੂੰਹ 'ਤੇ ਜ਼ੁਲਮ ਕਰਦਿਆਂ ਨਾ ਪਿਘਲਿਆ ਸੱਸ ਦਾ ਦਿਲ, ਪਹਿਲਾਂ ਢਿੱਡ 'ਚ ਲੱਤਾਂ ਮਾਰਦੀ ਰਹੀ ਤੇ ਫਿਰ...
ਪੁਲਸ ਵੱਲੋਂ ਸ਼ਰਨ ਭੱਟੀ ਦੇ ਪਰਿਵਾਰ ਨੂੰ ਸੂਚਨਾ ਦੇ ਕੇ ਬਿਆਨ ਦਰਜ ਕਰਵਾਉਣ ਲਈ ਬੁਲਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਸ਼ਰਨ ਭੱਟੀ ਨੇ ਇੰਟਰਨੈੱਟ ਮੀਡੀਆ 'ਤੇ ਇਕ ਪੋਸਟ ਪਾ ਕੇ ਦੱਸਿਆ ਕਿ ਕਾਰੋਬਾਰ 'ਚ ਉਸ ਦੇ ਸਹਿਯੋਗੀਆਂ ਨੇ ਪਿਛਲੇ 1 ਮਹੀਨੇ ਤੋਂ ਉਸ ਨੂੰ ਮਾਨਸਿਕ ਤੌਰ 'ਤੇ ਪਰੇਸ਼ਾਨ ਕੀਤਾ ਹੋਇਆ ਸੀ।
ਇਹ ਵੀ ਪੜ੍ਹੋ : ਵਿਆਹੁਤਾ ਦੇ ਪਿਆਰ 'ਚ ਸ਼ੁਦਾਈ ਹੋਇਆ ਨੌਜਵਾਨ, ਆਪਾ ਖੋਹ ਪਤੀ ਸਾਹਮਣੇ ਹੀ ਕਰ ਦਿੱਤਾ ਵੱਡਾ ਕਾਂਡ
ਇਸ ਤੋਂ ਇਲਾਵਾ ਪਿੰਡ ਦੇ ਸਰਪੰਚ ਅਤੇ ਇਕ ਨਿੱਜੀ ਯੂਨੀਵਰਸਿਟੀ ਦੇ ਸੁਰੱਖਿਆ ਮੁਲਾਜ਼ਮ ਨੇ ਵੀ ਉਸ ਨੂੰ ਧੋਖਾ ਦਿੱਤਾ ਹੈ, ਜਿਸ ਕਾਰਨ ਉਹ ਖ਼ੁਦਕੁਸ਼ੀ ਕਰ ਰਿਹਾ ਹੈ। ਇਸ ਦੇ ਨਾਲ ਹੀ ਉਸ ਨੇ ਆਪਣੀ ਪੋਸਟ 'ਚ ਇਹ ਵੀ ਚਿਤਾਵਨੀ ਦਿੱਤੀ ਹੈ ਕਿ ਉਹ ਜਿਨ੍ਹਾਂ ਲੋਕਾਂ ਦੇ ਕਾਰਨ ਖ਼ੁਦਕੁਸ਼ੀ ਕਰ ਰਿਹਾ ਹੈ, ਉਨ੍ਹਾਂ ਦੀ ਪੂਰੀ ਜਾਣਕਾਰੀ ਅਤੇ ਨਾਂ ਵੀ ਦੱਸ ਕੇ ਹੀ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅਬੋਹਰ 'ਚ ਪਰਿਵਾਰ ਨਾਲ ਵਾਪਰਿਆ ਸੀ ਹਾਦਸਾ, ਗਰਭਵਤੀ ਔਰਤ ਦੇ ਢਿੱਡ 'ਚ ਪਲ ਰਹੇ ਬੱਚੇ ਦੀ ਹੋਈ ਮੌਤ
NEXT STORY