ਜਲੰਧਰ/ਮੋਹਾਲੀ (ਵੈੱਬ ਡੈਸਕ)- ਮੋਹਾਲੀ ਪੁਲਸ ਦੇ ਹੱਥ ਉਸ ਸਮੇਂ ਵੱਡੀ ਸਫ਼ਲਤਾ ਲੱਗੀ, ਜਦੋਂ ਬੀ. ਕੇ. ਆਈ. ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਤਿੰਮ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਚ ਇਕ ਨਾਬਾਲਗ ਵੀ ਸ਼ਾਮਲ ਹੈ। ਇਸ ਦੀ ਜਾਣਕਾਰੀ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਐਕਸ 'ਤੇ ਦਿੱਤੀ ਗਈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਹਿਜਪਾਲ ਤੇ ਵਿਕਰਮਜੀਤ ਸਿੰਘ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਦੋ ਮੁਲਜ਼ਮ ਅੰਮ੍ਰਿਤਸਰ ਦਿਹਾਤੀ ਦੇ ਰਹਿਣ ਵਾਲੇ ਹਨ ਅਤੇ ਇਕ ਨਾਬਾਲਗ ਵੀ ਹੈ। ਮੁਲਜ਼ਮਾਂ ਕੋਲੋਂ 2 ਹੈਂਡ ਗ੍ਰਨੇਡ, ਗਲੋਕ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਰੂਹ ਕੰਬਾਊ ਹਾਦਸਾ! ਪਲਟ ਗਿਆ ਕੈਂਟਰ, ਡਰਾਈਵਰ ਦੀ ਦਰਦਨਾਕ ਮੌਤ

ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰਦੇ ਲਿਖਿਆ ਕਿ ਖ਼ੁਫ਼ੀਆ ਜਾਣਕਾਰੀ ਦੀ ਅਗਵਾਈ ਹੇਠ ਇਕ ਕਾਰਵਾਈ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC)ਮੋਹਾਲੀ ਨੇ ਪਾਕਿਸਤਾਨ ਆਈ. ਐੱਸ. ਆਈ. ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਅੱਤਵਾਦੀ ਮਾਡਿਊਲ ਦਾ ਸਫ਼ਲਤਾ ਪੂਰਵਕ ਪਰਦਾਫ਼ਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਡਿਊਲ ਨੂੰ ਯੂ. ਕੇ. ਆਧਾਰਿਤ ਨਿਸ਼ਾਨ ਸਿੰਘ ਅਤੇ ਪਾਕਿਸਤਾਨ ਆਧਾਰਿਤ ਅੱਤਵਾਦੀ ਹਰਵਿੰਦਰ ਰਿੰਦਾ ਵੱਲੋਂ ਚਲਾਇਆ ਜਾ ਰਿਹਾ ਸੀ। ਇਕ ਨਾਬਾਲਗ ਸਮੇਤ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ
ਉਕਤ ਗੈਂਗ ਅੰਮ੍ਰਿਤਸਰ ਖੇਤਰ ਵਿੱਚ ਪੁਲਸ ਟਿਕਾਣਿਆਂ 'ਤੇ ਹਮਲੇ ਕਰਨ ਅਤੇ ਨਿਸ਼ਾਨਾ ਬਣਾ ਕੇ ਕਤਲ ਕਰਨ ਦੀ ਸਾਜ਼ਿਸ਼ ਰਚ ਰਿਹਾ ਸੀ। ਉਨ੍ਹਾਂ ਕਿਹਾ ਕਿ ਇਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ, ਜਿਸ ਨਾਲ ਅਣਗਿਣਤ ਮਾਸੂਮ ਜਾਨਾਂ ਬਚ ਗਈਆਂ ਹਨ। ਉਥੇ ਹੀ ਪੁਲਸ ਨੇ ਬੀ. ਐੱਨ. ਐੱਸ. ਅਤੇ ਵਿਸਫੋਟਕ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਪੀ. ਐੱਸ ਐੱਸ. ਐੱਸ. ਓ. ਸੀ. ਮੋਹਾਲੀ ਵਿਖੇ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ।
ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਪੁਲਸ ਸੂਬੇ ਭਰ ਵਿੱਚ ਅੱਤਵਾਦੀ ਨੈੱਟਵਰਕਾਂ ਨੂੰ ਖ਼ਤਮ ਕਰਨ, ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਸ਼ਾਂਤੀ, ਸੁਰੱਖਿਆ ਤੇ ਸਦਭਾਵਨਾ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਨਾਗਰਿਕਾਂ ਨੂੰ ਸੁਚੇਤ ਰਹਿਣ ਅਤੇ ਸੁਰੱਖਿਅਤ ਪੰਜਾਬ ਲਈ ਇਸ ਸਾਂਝੇ ਮਿਸ਼ਨ ਵਿੱਚ ਪੰਜਾਬ ਪੁਲਸ ਦਾ ਸਮਰਥਨ ਜਾਰੀ ਰੱਖਣ ਦੀ ਅਪੀਲ ਕਰਦੇ ਹਾਂ।
ਇਹ ਵੀ ਪੜ੍ਹੋ: ਪੰਜਾਬ 'ਚ ਨੀਲੇ ਡਰੰਮ ਨੇ ਉਲਝਾ 'ਤੀ ਪੁਲਸ! ਅੰਦਰਲਾ ਹਾਲ ਵੇਖ ਦਹਿਲੇ ਲੋਕ, ਪੂਰਾ ਮਾਮਲਾ ਕਰੇਗਾ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗਲਤੀ ਨਾਲ ਪਾਕਿਸਤਾਨ ਪਹੁੰਚ ਗਿਆ ਪੰਜਾਬੀ ਨੌਜਵਾਨ!
NEXT STORY