ਅੰਮ੍ਰਿਤਸਰ (ਵੈੱਬ ਡੈਸਕ)- ਪੰਜਾਬ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਇਕ ਵੱਡੀ ਸਾਜਿਸ਼ ਨੂੰ ਅੰਮ੍ਰਿਤਸਰ ਦੀ ਪੁਲਸ ਨੇ ਨਾਮਾਕ ਕੀਤਾ ਹੈ। ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਵਿਦੇਸ਼ਾਂ 'ਚ ਬੈਠੇ ਹੈਂਡਲਰਾਂ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਤਾਰ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਜੁੜੇ ਹੋਏ ਹਨ। ਪੁਲਸ ਨੇ ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ ਵੀ ਬਰਾਮਦ ਕੀਤੇ ਹਨ। ਇਸ ਦੀ ਜਾਣਕਾਰੀ ਡੀ.ਜੀ.ਪੀ. ਗੌਰਵ ਯਾਦਵ ਨੇ ਦਿੱਤੀ ਹੈ।
ਇਹ ਵੀ ਪੜ੍ਹੋ: ਇਟਲੀ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ Good News! ਜਲੰਧਰ 'ਚ ਸਿੱਖੋ ਇਟਾਲੀਅਨ ਭਾਸ਼ਾ

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਗ੍ਰਨੇਡ ਸੂਬੇ ਵਿੱਚ ਸਰਕਾਰੀ ਸੰਸਥਾਵਾਂ ਅਤੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੀ ਇਕ ਵੱਡੀ ਸਾਜ਼ਿਸ਼ ਦਾ ਹਿੱਸਾ ਸਨ। ਇਸ ਸਾਜ਼ਿਸ਼ ਦਾ ਮੁੱਖ ਮਕਸਦ ਪੰਜਾਬ 'ਚ ਕਾਨੂੰਨ ਵਿਵਸਥਾ ਨੂੰ ਵਿਗਾੜਨਾ ਅਤੇ ਸ਼ਾਂਤੀ ਨੂੰ ਭੰਗ ਕਰਨਾ ਸੀ। ਇਸ ਮਾਮਲੇ ਸਬੰਧੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ ਵਿਸਫੋਟਕ ਪਦਾਰਥ ਐਕਟ ਅਤੇ ਬੀ. ਐੱਨ. ਐੱਸ (BNS) ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐੱਫ਼. ਆਈ. ਆਰ. ਦਰਜ ਕਰ ਲਈ ਗਈ ਹੈ।
ਪੁਲਸ ਵੱਲੋਂ ਇਸ ਨੈੱਟਵਰਕ ਦੇ ਸਾਰੇ ਸੰਬੰਧਾਂ ਦਾ ਪਤਾ ਲਗਾਉਣ ਅਤੇ ਇਸ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਡੀ. ਜੀ. ਪੀ. ਨੇ ਸਪੱਸ਼ਟ ਕੀਤਾ ਕਿ ਪੰਜਾਬ ਪੁਲਸ ਅੱਤਵਾਦੀ ਨੈੱਟਵਰਕਾਂ ਨੂੰ ਖ਼ਤਮ ਕਰਨ, ਸੰਗਠਿਤ ਅਪਰਾਧ ਦਾ ਸਫਾਇਆ ਕਰਨ ਅਤੇ ਸੂਬੇ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਵੀ ਪੜ੍ਹੋ: ਯੂ. ਕੇ. 'ਚ ਪੰਜਾਬੀ ਨੌਜਵਾਨ ਦੀ ਮੌਤ! ਮਾਪਿਆਂ ਦਾ ਸੀ ਇਕਲੌਤਾ ਪੁੱਤਰ, ਸਦਮੇ 'ਚ ਪਰਿਵਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪਿੰਡ ਭਲੂਰ ਦੇ ਸ਼ਮਸ਼ਾਨ ਘਾਟ 'ਚ ਇਸ ਹਾਲਾਤ ਵਿਚ ਨੌਜਵਾਨ ਦੀ ਲਾਸ਼ ਦੇ ਸਹਿਮੇ ਲੋਕ
NEXT STORY