ਸਮਰਾਲਾ (ਗਰਗ, ਬੰਗੜ) : ਪੰਜਾਬ 'ਚ ਅਗਲੇ ਮਹੀਨੇ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ 'ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ (ਬੀ. ਕੇ. ਯੂ.) ਵੱਲੋਂ ਖਡੂਰ ਸਾਹਿਬ ਨੂੰ ਛੱਡ ਕੇ ਬਾਕੀ ਸਾਰੀਆਂ ਸੀਟਾਂ 'ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰਾਂ ਦੀ ਹਮਾਇਤ ਦਾ ਫੈਸਲਾ ਲੈਣ ਦਾ ਐਲਾਨ ਕੀਤਾ ਗਿਆ ਪਰ ਖਡੂਰ ਸਾਹਿਬ 'ਚ ਜਥੇਬੰਦੀ ਵੱਲੋਂ ਸਰਬਸੰਮਤੀ ਨਾਲ ਬੀਬੀ ਪਰਮਜੀਤ ਕੌਰ ਖਾਲੜਾ ਦੀ ਹਮਾਇਤ ਕੀਤੇ ਜਾਣ ਦਾ ਫੈਸਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਭਾਜਪਾ ਦੇ ਹਿੱਸੇ ਆਉਣ ਵਾਲੀਆਂ ਸੀਟਾਂ 'ਤੇ ਬੀ. ਕੇ. ਯੂ. ਵੱਲੋਂ ਇਹ ਐਲਾਨ ਕੀਤਾ ਗਿਆ ਕਿ ਇਨ੍ਹਾਂ ਸੀਟਾਂ 'ਤੇ ਕਿਸਾਨ ਆਪਣੀ ਮਰਜ਼ੀ ਨਾਲ ਮੁਤਾਬਕ ਮੱਦਦ ਕਰਨਗੇ।
ਇਸ ਅਹਿਮ ਮੀਟਿੰਗ ਦੀ ਜਾਣਕਾਰੀ ਦਿੰਦਿਆ ਸੂਬਾ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਪੰਜਾਬ 'ਚ ਕਾਂਗਰਸ ਸਰਕਾਰ ਬਣਨ ਸਮੇਂ ਕਿਸਾਨਾਂ ਨਾਲ ਪੂਰਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਕਿਸਾਨੀ ਕਰਜ਼ਿਆਂ ਬਾਰੇ ਕੈਪਟਨ ਅਮਰਿੰਦਰ ਦੀ ਸਰਕਾਰ ਨੇ ਸੂਬੇ ਦੇ ਲੱਖਾਂ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਕਰਜ਼ਾ ਤਾ ਕੀ ਮੁਆਫ਼ ਹੋਣਾ ਸੀ, ਸਗੋਂ ਵਿਆਜ ਵੀ ਮੁਆਫ਼ ਨਹੀਂ ਹੋਇਆ। ਪਿਛਲੇ ਦੋ ਸਾਲ ਕਾਂਗਰਸ ਸਰਕਾਰ ਦੇ ਕਾਰਜਕਾਲ ਵਿੱਚ ਪੰਜਾਬ ਦੇ 1000 ਕਿਸਾਨ ਖੁਦਕਸ਼ੀਆਂ ਕਰ ਚੁੱਕੇ ਹਨ। ਕੈਪਟਨ ਸਰਕਾਰ ਦੇ ਰਾਜ ਵਿੱਚ ਕਿਸਾਨਾਂ ਦੀ ਫ਼ਸਲ ਤੋਂ ਇਲਾਵਾ ਸਬਜ਼ੀਆਂ ਅਤੇ ਆਲੂ ਦੀ ਫ਼ਸਲ ਬੁਰੀ ਤਰਾ; ਰੁਲ ਰਹੀ ਅਤੇ ਗੜੇਮਾਰੀ ਨਾਲ ਹੋਏ ਨੁਕਸਾਨ ਦਾ ਵੀ ਕੋਈ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ।
ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਅੱਗੇ ਸੂਬੇ 'ਚ ਖਸਖਸ ਦੀ ਖੇਤੀ ਕਰਨ ਦੀ ਇਜਾਜਤ ਦੇਣ ਦਾ ਮਤਾ ਵਿਧਾਨ ਸਭਾ 'ਚ ਪਾਸ ਕਰਨ ਦੀ ਮੰਗ ਰੱਖੀ ਗਈ ਸੀ, ਪਰ ਸਰਕਾਰ ਨੇ ਇਸ ਪਾਸੇ ਵੀ ਕੋਈ ਧਿਆਨ ਨਹੀਂ ਦਿੱਤਾ, ਜਦਕਿ ਦੇਸ਼ ਦੇ ਕਈ ਹੋਰ ਸੂਬਿਆਂ ਅੰਦਰ ਖਸਖਸ ਦੀ ਖੇਤੀ ਹੋ ਰਹੀ ਹੈ। ਇਸ ਤੋਂ ਇਲਾਵਾ ਮੀਟਿੰਗ 'ਚ ਕਿਸਾਨਾਂ ਦੀਆਂ ਕਈ ਹੋਰ ਮੰਗਾਂ ਵੀ ਕੈਪਟਨ ਸਰਕਾਰ ਵੱਲੋਂ ਪੂਰੀਆਂ ਨਾ ਕੀਤੇ ਜਾਣ ਦੇ ਵਿਰੋਧ 'ਚ ਕਿਸਾਨਾਂ ਨੇ ਲੋਕ ਸਭਾ ਚੋਣਾਂ 'ਚ ਕਾਂਗਰਸ ਨੂੰ ਸਬਕ ਸਿਖਾਉਣ ਦਾ ਫੈਸਲਾ ਕਰਦੇ ਹੋਏ ਅਕਾਲੀ ਦਲ ਦੇ ਉਮੀਦਵਾਰਾਂ ਦੀ ਡੱਟਵੀ ਹਮਾਇਤ ਦਾ ਐਲਾਨ ਕੀਤਾ।
ਲੋਕ ਅਕਾਲੀ ਦਲ ਤੇ ਕਾਂਗਰਸ ਤੋਂ ਆਪਣਾ ਪੱਲਾ ਛੁਡਾਉਣ ਲੱਗੇ : ਡਾ. ਰਵਜੋਤ
NEXT STORY