ਬਰਨਾਲਾ: ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਬਰਨਾਲਾ ਦੀ ਅਨਾਜ ਮੰਡੀ ਵਿਚ ਸੂਬਾ ਪੱਧਰੀ ਮੀਟਿੰਗ ਕਰਕੇ ਕੇਂਦਰ ਅਤੇ ਰਾਜ ਸਰਕਾਰ ਦੀਆਂ ਕਥਿਤ ਜਨ-ਵਿਰੋਧੀ ਨੀਤੀਆਂ ਵਿਰੁੱਧ ਵੱਡੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਗਿਆ ਹੈ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਬਿਜਲੀ ਸੋਧ ਬਿੱਲ 2025, ਲੇਬਰ ਕੋਡ, ਸੀਡ ਸੋਧ ਬਿੱਲ ਅਤੇ ਮਨਰੇਗਾ (MNREGA) ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਨੀਤੀਆਂ ਆਮ ਲੋਕਾਂ ਅਤੇ ਕਿਸਾਨਾਂ-ਮਜ਼ਦੂਰਾਂ ਦੇ ਉਜਾੜੇ ਦਾ ਰਾਹ ਪੱਧਰਾ ਕਰ ਰਹੀਆਂ ਹਨ।
ਜਥੇਬੰਦੀਆਂ ਨੇ ਐਲਾਨ ਕੀਤਾ ਕਿ 16 ਜਨਵਰੀ ਨੂੰ ਪੂਰੇ ਪੰਜਾਬ ਵਿੱਚ ਡਿਪਟੀ ਕਮਿਸ਼ਨਰਾਂ (DC) ਦੇ ਦਫ਼ਤਰਾਂ ਅੱਗੇ ਵਿਸ਼ਾਲ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਆਉਣ ਵਾਲੇ ਦਿਨਾਂ ਵਿਚ ਦਿੱਲੀ ਵਿਖੇ ਮੀਟਿੰਗ ਕਰਕੇ ਖੇਤੀ ਕਾਨੂੰਨਾਂ ਦੀ ਤਰਜ਼ 'ਤੇ ਪਿੰਡ ਪੱਧਰ ਤੋਂ ਲੈ ਕੇ ਦਿੱਲੀ ਤੱਕ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
ਪੰਜਾਬ: ਗੈਸ ਸਿਲੰਡਰਾਂ 'ਚੋਂ ਨਿਕਲੀ ਸ਼ਰਾਬ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
NEXT STORY