ਨਾਭਾ (ਜੈਨ) : ਨਾਭਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਅਲਟੀਮੇਟਮ ਦਿੱਤਾ ਗਿਆ ਹੈ ਕਿ ਚੋਣਾਂ ਵਾਲੇ ਦਿਨ ਭਾਜਪਾ ਉਮੀਦਵਾਰਾਂ ਦੇ ਪੋਲਿੰਗ ਬੂਥ ਨਹੀਂ ਲੱਗਣ ਦੇਵਾਂਗੇ। ਯੂਨੀਅਨ ਦੇ ਪ੍ਰਧਾਨ ਹਰਮੇਲ ਸਿੰਘ ਤੂੰਗਾ ਨੇ ਇਥੇ ਪੰਜਾਬ ਪਬਲਿਕ ਸਕੂਲ ਨੇੜੇ ਕੌਂਸਲ ਰੋਡ ’ਤੇ ਦਿੱਤੇ ਗਏ ਧਰਨੇ 'ਚ ਬੋਲਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਹੰਕਾਰੀ ਹੋ ਗਿਆ ਹੈ।
ਇਹ ਵੀ ਪੜ੍ਹੋ : ਹੁਣ ਸ਼ਾਤਰ ਲੋਕ ਨਹੀਂ ਬਣਾ ਸਕਣਗੇ ਫਰਜ਼ੀ 'ਡਰਾਈਵਿੰਗ ਲਾਈਸੈਂਸ', ਨਵੀਂ ਯੋਜਨਾ ਲਿਆ ਰਹੀ ਸਰਕਾਰ
ਪ੍ਰਧਾਨ ਮੰਤਰੀ ਦਾ ਭਾਸ਼ਣ ਸਪੱਸ਼ਟ ਕਰਦਾ ਹੈ ਕਿ ਕੇਂਦਰੀ ਸਰਕਾਰ ਨੂੰ ਕਿਸਾਨਾਂ ਨਾਲ ਨਾ ਹੀ ਕੋਈ ਹਮਦਰਦੀ ਹੈ ਤੇ ਨਾ ਹੀ ਪਿਆਰ ਸਤਿਕਾਰ। ਸਰਕਾਰ ਨੂੰ ਵੱਡੇ-ਵੱਡੇ ਸਰਮਾਏਦਾਰਾਂ ਨਾਲ ਹੀ ਪਿਆਰ ਹੋ ਗਿਆ ਹੈ, ਜਿਸ ਕਰਕੇ ਦੇਸ਼ ਦੇ ਹਿੱਤ ਗਿਰਵੀ ਰੱਖੇ ਜਾ ਰਹੇ ਹਨ।
ਇਹ ਵੀ ਪੜ੍ਹੋ : ਬਹਿਬਲ ਗੋਲੀਕਾਂਡ ਮਾਮਲੇ 'ਚ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਦੇ ਜ਼ਮਾਨਤੀ ਵਾਰੰਟ ਜਾਰੀ
ਤੂੰਗਾ ਨੇ ਕਿਹਾ ਕਿ ਭਾਜਪਾ ਕਿਸਾਨਾਂ ਨਾਲ ਧੋਖਾ ਕਰਕੇ ਹੁਣ ਵੀ ਚੋਣਾਂ 'ਚ ਹਿੱਸਾ ਲੈ ਰਹੀ ਹੈ, ਜਿਸ ਕਰਕੇ ਫ਼ੈਸਲਾ ਕੀਤਾ ਗਿਆ ਹੈ ਕਿ ਚੋਣਾਂ ਵਾਲੇ ਦਿਨ ਭਾਜਪਾ ਉਮੀਦਵਾਰਾਂ ਦੇ ਟੈਂਟ ਨਹੀਂ ਲੱਗਣ ਦੇਵਾਂਗੇ ਅਤੇ ਚੋਣਾਂ ਤੋਂ ਬਾਅਦ ਉਮੀਦਵਾਰਾਂ ਦੇ ਕਾਰੋਬਾਰੀ ਅਦਾਰਿਆਂ ਅੱਗੇ ਧਰਨੇ ਦਿੱਤੇ ਜਾਣਗੇ।
ਨੋਟ : ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਚੋਣਾਂ ਨੂੰ ਲੈ ਕੇ ਦਿੱਤੇ ਅਲਟੀਮੇਟਮ ਬਾਰੇ ਦਿਓ ਆਪਣੀ ਰਾਏ
ਹੁਣ ਸ਼ਾਤਰ ਲੋਕ ਨਹੀਂ ਬਣਾ ਸਕਣਗੇ ਫਰਜ਼ੀ 'ਡਰਾਈਵਿੰਗ ਲਾਈਸੈਂਸ', ਨਵੀਂ ਯੋਜਨਾ ਲਿਆ ਰਹੀ ਸਰਕਾਰ
NEXT STORY