ਨਾਭਾ (ਜੈਨ) : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਅੱਜ ਇੱਥੇ ਰੇਲਵੇ ਰੋਡ ਸਥਿਤ ਜ਼ਿਲ੍ਹਾ ਭਾਜਪਾ ਦਿਹਾਤੀ ਪ੍ਰਧਾਨ ਸੁਰਿੰਦਰ ਗਰਗ (ਜੋ ਕਿ ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁੱਘ ਤੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਖਾਸ ਲੈਫਟੀਨੈਂਟ ਹਨ) ਦੀ ਕੋਠੀ ਅੱਗੇ ਧਰਨਾ ਦੇ ਕੇ ਪ੍ਰਧਾਨ ਮੰਤਰੀ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ। ਯੂਨੀਅਨ ਪ੍ਰਧਾਨ ਹਰਮੇਲ ਸਿੰਘ ਤੂੰਗਾ ਨੇ ਕਿਹਾ ਕਿ ਅਸੀਂ ਮੋਦੀ ਖ਼ਿਲਾਫ਼ ਪਿਛਲੇ ਤਿੰਨ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਾਂ ਪਰ ਮੋਦੀ ਇਸ ਸਮੇਂ ਅਡਾਣੀ ਤੇ ਅੰਬਾਨੀ ਦਾ ਚੌਂਕੀਦਾਰ ਬਣ ਕੇ ਕਿਸਾਨਾਂ ਨਾਲ ਹਮਦਰਦੀ ਨਹੀਂ ਕਰ ਰਿਹਾ।
ਮੋਦੀ ਕਿਸਾਨ ਸੰਘਰਸ਼ ਨੂੰ ਖ਼ਤਮ ਕਰਨ ਦੀਆਂ ਸਾਜਿਸ਼ਾਂ ਰਚ ਰਿਹਾ ਹੈ, ਜਿਸ ਕਰਕੇ ਕਿਸਾਨਾਂ ਦੇ ਪਰਿਵਾਰਾਂ 'ਚ ਭਾਰੀ ਗੁੱਸਾ ਹੈ। ਜੇਕਰ ਬੀਬੀਆਂ ਨੇ ਧਰਨੇ ਦੀ ਡੋਰ ਸੰਭਾਲ ਲਈ ਤਾਂ ਮੋਦੀ ਤੋਂ ਹਾਲਤ ਕਾਬੂ 'ਚ ਨਹੀਂ ਆਉਣੇ। ਇਸ ਕਰਕੇ ਤੁਰੰਤ ਕਾਲੇ ਕਾਨੂੰਨ ਰੱਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਆਗੂ ਵੀ ਇਸ ਸਮੇਂ ਮੋਦੀ ਦੀ ਬੋਲੀ ਬੋਲ ਰਹੇ ਹਨ। ਕਿਸਾਨਾਂ ਨੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ। ਇਸ ਮੌਕੇ ਜਸਵਿੰਦਰ ਸਿੰਘ ਸਾਲੂਵਾਲ, ਅਮਰਜੀਤ ਸਿੰਘ ਕਕਰਾਲਾ, ਮੇਲਾ ਸਿੰਘ, ਬਲਵੰਤ ਸਿੰਘ, ਚਮਕੌਰ ਸਿੰਘ ਧਾਰੋਂਕੀ, ਗੁਰਮੀਤ ਕੌਰ, ਪਰਮਜੀਤ ਕੌਰ, ਨਰਿੰਦਰ ਕੌਰ ਧੰਗੇੜਾ, ਇੰਦਰਜੀਤ ਸਿੰਘ ਨੇ ਵੀ ਨਾਅਰੇਬਾਜ਼ੀ ਕੀਤੀ।
ਆਪਰੇਸ਼ਨ ਦੌਰਾਨ ਜਨਾਨੀ ਦੇ ਢਿੱਡ 'ਚ ਤੌਲੀਆ ਛੱਡਣ ਦਾ ਮਾਮਲਾ, SMO ਨੇ ਸਿਵਲ ਸਰਜਨ ਨੂੰ ਭੇਜੀ ਰਿਪੋਰਟ
NEXT STORY