ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਅੱਜ 6 ਮਹੀਨੇ ਪੂਰੇ ਹੋ ਗਏ ਹਨ। ਇਸ ਸਬੰਧੀ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਈ ਨੂੰ ਕਾਲੇ ਝੰਡੇ ਲਹਿਰਾਉਣ ਦੇ ਦਿੱਤੇ ਗਏ ਸੱਦੇ ਤਹਿਤ ਅੱਜ ਪਿੰਡ ਬਾਦਲ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ 'ਤੇ ਵੀ ਕਾਲਾ ਝੰਡਾ ਲਹਿਰਾਉਂਦਾ ਨਜ਼ਰ ਆਇਆ। ਇਸ ਤੋਂ ਪਹਿਲਾਂ ਕਿਸਾਨੀ ਘੋਲ ਦੇ ਸਮਰਥਨ 'ਚ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਬੀਤੇ ਦਿਨ ਹੀ ਆਪਣੀ ਰਿਹਾਇਸ਼ ਵਿਖੇ ਕਾਲਾ ਝੰਡਾ ਲਹਿਰਾ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : 'ਸਿੱਧੂ ਮਾਮਲੇ' ਨੂੰ ਲੈ ਕੇ ਕੈਪਟਨ ਨੇ ਆਪਣੇ ਹਮਾਇਤੀਆਂ ਨੂੰ ਕਹੀ ਇਹ ਗੱਲ
ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਹਿਲਾਂ ਹੀ ਸੰਯੁਕਤ ਕਿਸਾਨ ਮੋਰਚੇ ਦੇ ਇਸ ਸੱਦੇ ਦੀ ਹਮਾਇਤ ਦਾ ਐਲਾਨ ਕੀਤਾ ਸੀ। ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਸੀ ਕਿ ਉਹ 26 ਮਈ ਨੂੰ ਖੇਤੀ ਕਾਨੂੰਨਾਂ ਨੂੰ ਖ਼ਤਮ ਕਰਨ ਅਤੇ ਇਨ੍ਹਾਂ ਖ਼ਿਲਾਫ਼ ਸੰਘਰਸ਼ ਦੇ 6 ਮਹੀਨੇ ਪੂਰੇ ਹੋਣ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਨ ਲਈ ਆਪਣੇ ਘਰਾਂ ’ਤੇ ਕਾਲੇ ਝੰਡੇ ਲਹਿਰਾਉਣ।
ਇਹ ਵੀ ਪੜ੍ਹੋ : ਪੰਜਾਬ 'ਚ 'ਬਲੈਕ ਫੰਗਸ' ਦਾ ਕਹਿਰ, ਹੁਣ ਤੱਕ ਸਾਹਮਣੇ ਆ ਚੁੱਕੇ 111 ਕੇਸ
ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਵੀ ਅਪੀਲ ਕੀਤੀ ਸੀ ਕਿ ਉਹ ਕਿਸਾਨਾਂ ਨਾਲ ਤੁਰੰਤ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਤੁਰੰਤ ਦੂਰ ਕਰਨ। ਉਨ੍ਹਾਂ ਕਿਹਾ ਸੀ ਕਿ ਲੋਕਤੰਤਰ ਵਿਚ ਹਊਮੈ ਦੀ ਕੋਈ ਥਾਂ ਨਹੀਂ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਵੱਡੀ ਖ਼ਬਰ : 'ਸਿੱਧੂ ਮਾਮਲੇ' ਨੂੰ ਲੈ ਕੇ ਕੈਪਟਨ ਨੇ ਆਪਣੇ ਹਮਾਇਤੀਆਂ ਨੂੰ ਕਹੀ ਇਹ ਗੱਲ
NEXT STORY