ਲੁਧਿਆਣਾ (ਸਹਿਗਲ) : ਜ਼ਿਲ੍ਹੇ ਅੰਦਰ ਬਲੈਕ ਫੰਗਸ ਨੇ ਇਸ ਸਮੇਂ ਪੂਰੀ ਤੜਥੱਲੀ ਮਚਾਈ ਹੋਈ ਹੈ। ਸਥਾਨਕ ਸਿਵਲ ਹਸਪਤਾਲ ’ਚ ਬਲੈਕ ਫੰਗਸ ਤੋਂ ਪੀੜਤ ਇਕ ਹੋਰ ਜਨਾਨੀ ਦੀ ਮੌਤ ਹੋ ਗਈ। 63 ਸਾਲਾ ਮ੍ਰਿਤਕ ਜਨਾਨੀ ਸਿਵਲ ਹਸਪਤਾਲ ਵਿਚ ਦਾਖ਼ਲ ਸੀ। 12 ਮਈ ਨੂੰ ਉਸ ਦਾ ਕੋਵਿਡ-19 ਦਾ ਟੈਸਟ ਪਾਜ਼ੇਟਿਵ ਆਇਆ ਸੀ, ਜ਼ਿਲ੍ਹਾ ਐਪਡੇਮਿਓਲਾਜਿਸਟ ਡਾ. ਰਮੇਸ਼ ਭਗਤ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਪਰੋਕਤ ਜਨਾਨੀ ਬਲੈਕ ਫੰਗਸ ਤੋਂ ਪੀੜਤ ਸੀ, ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਸ਼ਹੀਦ ਥਾਣੇਦਾਰ ਭਗਵਾਨ ਸਿੰਘ ਦੇ ਪਰਿਵਾਰ ਲਈ ਵੱਡਾ ਐਲਾਨ, ਪੰਜਾਬ DGP ਵੱਲੋਂ ਪੂਰਨ ਸਹਿਯੋਗ ਦਾ ਭਰੋਸਾ
ਉਨ੍ਹਾਂ ਕਿਹਾ ਕਿ ਮ੍ਰਿਤਕ ਜਨਾਨੀ ਦੀ ਮੌਤ ਦੇ ਕਾਰਨਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਫਿਲਹਾਲ ਇਸ ਮਾਮਲੇ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ਵਿਚ 55 ਦੇ ਲਗਭਗ ਬਲੈਕ ਫੰਗਸ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚੋਂ 34 ਦੀ ਪੁਸ਼ਟੀ ਹੋ ਚੁੱਕੀ ਹੈ, ਜਦੋਂ ਕਿ 21 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ਵਿਚ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, ਇਸ ਤਾਰੀਖ਼ ਤੱਕ ਰਹਿਣਗੇ ਬੰਦ
ਸਿਹਤ ਅਧਿਕਾਰੀਆਂ ਅਨੁਸਾਰ ਜ਼ਿਲ੍ਹੇ ਵਿਚ ਬਲੈਕ ਫੰਗਸ ਨਾਲ ਇਹ 5ਵੀਂ ਮੌਤ ਹੈ। ਵਰਤਮਾਨ ਸਮੇਂ ਵਿਚ ਸੀ. ਐੱਮ. ਸੀ. ਹਸਪਤਾਲ ਵਿਚ 5, ਦੀਪ ਹਸਪਤਾਲ ਵਿਚ 5, ਡੀ. ਐੱਮ. ਸੀ. ਵਿਚ 31, ਸਿਵਲ ਵਿਚ 4, ਐੱਸ. ਪੀ. ਐੱਸ. ਵਿਚ 5 ਅਤੇ ਇਕ-ਇਕ ਮਰੀਜ਼ ਫੋਰਟਿਸ ਅਤੇ ਓਸਵਾਲ ਹਸਪਤਾਲ ’ਚ ਦਾਖ਼ਲ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਸ਼ਹੀਦ ਥਾਣੇਦਾਰ ਭਗਵਾਨ ਸਿੰਘ ਦੇ ਪਰਿਵਾਰ ਲਈ ਵੱਡਾ ਐਲਾਨ, ਪੰਜਾਬ DGP ਵੱਲੋਂ ਪੂਰਨ ਸਹਿਯੋਗ ਦਾ ਭਰੋਸਾ
NEXT STORY