ਭਵਾਨੀਗੜ੍ਹ (ਵਿਕਾਸ): ਖੇਤੀ ਸਬੰਧੀ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਲੋਕਾਂ ਦਾ ਗੁੱਸਾ ਲਗਾਤਾਰ ਵਧਦਾ ਜਾ ਰਿਹਾ ਹੈ ਤੇ ਲੋਕਾਂ ਦੇ ਪ੍ਰਦਰਸ਼ਨ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਬਲਾਕ ਦੇ ਪਿੰਡ ਨਦਾਮਪੁਰ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਅਗਵਾਈ ਹੇਠ ਪਿੰਡ ਵਾਸੀਆਂ ਜਿਨ੍ਹਾਂ 'ਚ ਛੋਟੇ ਬੱਚੇ, ਔਰਤਾਂ ਤੇ ਬਜ਼ੁਰਗ ਵੀ ਸ਼ਾਮਲ ਸਨ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਅਨੌਖਾ ਤੇ ਰੋਹ ਭਰਪੂਰ ਪ੍ਰਦਰਸ਼ਨ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ ਪੁਲਸ ਮੁਖੀ ਵੱਲੋਂ ਨਿਰਦੇਸ਼ ਜਾਰੀ, ਹੁਣ ਲੋਕਲ ਰੈਂਕ ਵਾਲਾ ਸਬ ਇੰਸਪੈਕਟਰ ਨਹੀਂ ਬਣ ਸਕੇਗਾ ਥਾਣਾ ਮੁਖੀ
ਬੁੱਧਵਾਰ ਦੇਰ ਸ਼ਾਮ ਪਿੰਡ ਦੇ ਗੁਰੂਘਰ ਨੇੜੇ ਇਕੱਤਰ ਹੋਏ ਲੋਕਾਂ ਨੇ ਖੇਤੀ ਕਾਨੂੰਨਾਂ ਦੇ ਰੋਸ ਵੱਜੋਂ ਕਾਲਾ ਦਿਵਸ ਮਨਾਉਂਦਿਆਂ ਕੇਂਦਰ ਸਰਕਾਰ ਦੀ ਅਰਥੀ ਤਿਆਰ ਕੀਤੀ ਤੇ ਲੋਕ ਅਰਥੀ ਨੂੰ ਫੂਕਣ ਲਈ ਪੂਰੇ ਰੀਤੀ ਰਿਵਾਜਾਂ ਦੇ ਨਾਲ ਪਿੱਟ ਸਿਆਪਾ ਕਰਦੇ ਹੋਏ ਸ਼ਮਸ਼ਾਨ ਘਾਟ ਲੈ ਗਏ, ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਨੂੰ ਫੂਕਿਆ ਗਿਆ। ਅੰਤਿਮ ਯਾਤਰਾ 'ਚ ਸ਼ਾਮਲ ਵੱਡੀ ਗਿਣਤੀ 'ਚ ਬੀਬੀਆਂ ਤੇ ਬੱਚਿਆਂ ਸਮੇਤ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਹ ਭਰਪੂਰ ਪ੍ਰਦਰਸ਼ਨ ਕਰਦਿਆਂ ਮੋਦੀ ਸਰਕਾਰ ਖ਼ਿਲਾਫ਼ ਨਾਅਰੇ ਲਗਾਏ।
ਇਹ ਵੀ ਪੜ੍ਹੋ: ਥਾਣੇਦਾਰ ਵੱਲੋਂ ਜਬਰ ਜ਼ਿਨਾਹ ਦੇ ਮਾਮਲੇ 'ਚ ਪੰਜਾਬ ਪੁਲਸ ਨੂੰ ਝਟਕਾ, ਹਾਈਕੋਰਟ ਵੱਲੋਂ ਨਵੀਂ ਸਿਟ ਦਾ ਗਠਨ
ਇਸ ਮੌਕੇ ਕਿਸਾਨ ਗੁਰਜੀਤ ਸਿੰਘ, ਦਲੀਪ ਸਿੰਘ, ਤਾਰੀ ਸਿੰਘ , ਅੰਮ੍ਰਿਤਪਾਲ ਸਿੰਘ, ਲੱਖਾ ਸਿੰਘ, ਮਹਿੰਦਰ ਸਿੰਘ ਸਾਬਕਾ ਸਰਪੰਚ, ਰਣਵੀਰ ਸਿੰਘ, ਪਾਲ ਸਿੰਘ, ਜਗਤਾਰ ਸਿੰਘ, ਕਰਮਜੀਤ ਨਦਾਮਪੁਰ ਆਦਿ ਨੇ ਕਿਹਾ ਕਿ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਦੇ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਬੈਠੇ ਸੰਘਰਸ਼ ਕਰ ਰਹੇ ਹਨ ਪਰੰਤੂ ਮੋਦੀ ਸਰਕਾਰ ਦੇ ਕੰਨਾਂ 'ਤੇ ਜੂੰ ਨਹੀਂ ਸਰਕ ਰਹੀ। ਅੱਜ ਦੇ ਅਨੌਖੇ ਪ੍ਰਦਰਸ਼ਨ ਸਬੰਧੀ ਕਿਸਾਨਾਂ ਨੇ ਦੱਸਿਆ ਕਿ ਪੂਰੇ ਰੀਤੀ-ਰਿਵਾਜਾਂ ਨਾਲ ਉਨ੍ਹਾਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੰਤਿਮ ਯਾਤਰਾ ਕੱਢੀ ਗਈ ਤੇ ਲੋਕਾਂ ਵੱਲੋਂ ਅਰਥੀ ਨੂੰ ਮੋਢਾ ਦੇ ਕੇ ਸ਼ਮਸ਼ਾਨ ਘਾਟ 'ਚ ਲਿਜਾ ਕੇ ਫੂਕਿਆ ਗਿਆ। ਕਿਸਾਨਾਂ ਨੇ ਕਿਹਾ ਕਿ ਇਸਦੇ ਪਿੱਛੇ ਮਕਸਦ ਹੈ ਕਿ ਕੇਂਦਰ ਸਰਕਾਰ ਨੂੰ ਪਤਾ ਲੱਗ ਸਕੇ ਕਿ ਖੇਤੀ ਕਾਨੂੰਨਾਂ ਨੂੰ ਲੈ ਦੇਸ਼ ਦੇ ਹਰੇਕ ਵਰਗ 'ਚ ਭਾਰੀ ਰੋਸ ਹੈ ਤੇ ਕਿਸਾਨ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾ ਕੇ ਹੀ ਦਮ ਲੈਣਗੇ।
ਇਹ ਵੀ ਪੜ੍ਹੋ: ਡੇਰਾ ਮੁਖੀ ਲਈ ਕੀਤੀ ਅਰਦਾਸ ਦੇ ਮਾਮਲੇ 'ਚ ਨਵਾਂ ਮੋੜ, ਹੁਣ ਭਾਜਪਾ ਆਗੂ ਖ਼ਿਲਾਫ਼ ਕਾਰਵਾਈ ਦੀ ਮੰਗ
ਪੰਜਾਬ ਦੇ ਮੁੱਖ ਮੰਤਰੀ ਦਾ ਨੌਜਵਾਨਾਂ ਨਾਲ ਸਿੱਧਾ ਸੰਵਾਦ, ਕੋਰੋਨਾ ਦੇ ਮੁੱਦੇ 'ਤੇ ਕੀਤੀ ਚਰਚਾ
NEXT STORY