ਲੁਧਿਆਣਾ (ਹਿਤੇਸ਼): ਪਹਿਲਗਾਮ ਹਮਲੇ ਮਗਰੋਂ ਭਾਰਤ-ਪਾਕਿਸਤਾਨ ਵਿਚਾਲੇ ਵਧੇ ਤਣਾਅ ਦਰਮਿਆਨ ਭਾਰਤ ਵੱਲੋਂ ਅੱਤਵਾਦ ਖ਼ਿਲਾਫ਼ ਫ਼ੈਸਲਾਕੁੰਨ ਜੰਗ ਛੇੜਦਿਆਂ 'ਆਪ੍ਰੇਸ਼ਨ ਸਿੰਦੂਰ' ਚਲਾਇਆ ਗਿਆ, ਜਿਸ ਵਿਚ ਪਾਕਿਸਤਾਨ ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਕਈ ਅੱਤਵਾਦੀ ਟਿਕਾਣਿਆਂ 'ਤੇ ਹਵਾਈ ਹਮਲੇ ਕੀਤੇ ਗਏ। ਦੂਜੇ ਪਾਸੇ, ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪਹਿਲਾਂ ਹੀ ਪੰਜਾਬ ਸਣੇ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਸਿਵਲ ਮੌਕ ਡਰਿੱਲ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਤਹਿਤ ਅੱਜ ਲੁਧਿਆਣਾ ਵਿਚ ਵੀ Blackout ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਬਰਨਾਲਾ ਦੇ ਰਿਹਾਇਸ਼ੀ ਇਲਾਕੇ 'ਚ ਧਮਾਕਾ! ਦੋ ਕਿੱਲੋਮੀਟਰ ਦੂਰ ਤਕ ਆਵਾਜ਼ ਸੁਣ ਸਹਿਮੇ ਲੋਕ
ਜਾਣਕਾਰੀ ਮੁਤਾਬਕ ਅੱਜ ਰਾਤ 8 ਤੋਂ 8.30 ਵਜੇ ਤਕ ਲੁਧਿਆਣਾ ਦੇ ਕਈ ਇਲਾਕਿਆਂ ਵਿਚ ਬਲੈਕਆਊਟ ਕੀਤਾ ਜਾਵੇਗਾ। ਇਸ ਸਮੇਂ ਦੌਰਾਨ ਭਨੋਹੜ, ਹਸਨਪੁਰ, ਬੱਦੋਵਾਲ, ਰੁੜਕਾ, ਜੰਗਪੁਰ, ਖਡੂਰ, ਦਾਖਾ, ITBP, ਈਸੇਵਾਲ, ਗਹੌਰ, ਦੇਤਵਾਲ, ਬੜੈਚ, ਮੁੱਲਾਂਪੁਰ, ਕੈਲਪੁਰ, ਸ਼ੈਲਰ, ਮੁੱਲਾਂਪੁਰ, ਮਦੀਆਣੀ, ਮੋੜ ਕਰੀਮਾ, ਬੂਥਗੜ੍ਹ, ਦਾਖਾ ਸਮੇਤ ਬੱਦੋਵਾਲ ਛਾਉਣੀ ਖੇਤਰ 66kv ਰਾਜਗੁਰੂ ਨਗਰ ਦੇ ਫੀਡਰ ਵੀ ਬੰਦ ਰਹਿਣਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਛੁੱਟੀ ਦਾ ਐਲਾਨ! 3 ਦਿਨ ਬੰਦ ਰਹਿਣਗੇ ਸਕੂਲ-ਕਾਲਜ
ਉਕਤ ਫੀਡਰਾਂ ਤੋਂ ਚੱਲਦੇ ਇਲਾਕਿਆਂ ਵਿਚ 8 ਤੋਂ 8.30 ਵਜੇ ਤਕ ਬਿਜਲੀ ਸਪਲਾਈ ਬੰਦ ਰਹੇਗੀ। ਇਸ ਦੌਰਾਨ ਲੋਕਾਂ ਨੂੰ ਇਨਵਰਟਰ ਅਤੇ ਜਨਰੇਟਰ ਵੀ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਲੋਕਾਂ ਨੂੰ ਇਸ ਤੋਂ ਘਬਰਾਉਣ ਦੀ ਬਿਲਕੁਲ ਜ਼ਰੂਰਤ ਨਹੀਂ ਹੈ, ਕਿਉਂਕਿ ਇਹ ਸਿਰਫ਼ ਮੌਕ ਡਰਿੱਲ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ 'ਚ ਧਮਾਕਾ! ਆਵਾਜ਼ ਸੁਣ ਸਹਿਮੇ ਲੋਕ
NEXT STORY