ਅੰਮ੍ਰਿਤਸਰ (ਰਮਨ ਸ਼ਰਮਾ) : ਗ੍ਰਹਿ ਮੰਤਰਾਲਾ, ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ 24 ਅਪ੍ਰੈਲ ਨੂੰ ਰਾਤ 8 ਵਜੇ ਪਾਇਟੈਕਸ ਗਰਾਉਂਡ ਰਣਜੀਤ ਐਵੇਨਿਊ ਵਿਖੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਕਰਵਾਈ ਜਾ ਰਹੀ ਹੈ। ਇਹ ਮੌਕ ਐਕਸਰਸਾਈਜ਼ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਸਿਵਲ ਡਿਫੈਂਸ ਦੀ ਤਿਆਰੀ ਦੀ ਜਾਂਚ ਕਰਨ ਲਈ ਕੀਤੀ ਜਾ ਰਹੀ ਹੈ। ਇਸ ਸਬੰਧੀ ਸਹਾਇਕ ਕਮਿਸ਼ਨਰ ਜਨਰਲ ਮੈਡਮ ਪ੍ਰਗਤੀ ਸੇਠੀ ਅਤੇ ਐਡੀਸ਼ਨਲ ਕੰਟਰੋਲਰ ਸਿਵਲ ਡਿਫੈਂਸ ਮਨਪ੍ਰੀਤ ਸਿੰਘ ਰੰਧਾਵਾ (ਜ਼ਿਲਾ ਕਮਾਂਡਰ) ਨੇ ਸਬੰਧਤ ਵਿਭਾਗਾਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਮੌਕ ਐਕਸਰਸਾਈਜ਼ ਏਅਰ ਰੇਡ ਚੇਤਾਵਨੀ ਸਿਗਨਲ ਨਾਲ ਸ਼ੁਰੂ ਹੋਵੇਗੀ, ਜੋ ਸਾਇਰਨਾਂ ਰਾਹੀਂ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਮੋਕ ਡਰਿੱਲ ਪਾਇਟੈਕਸ ਗਰਾਊਂਡ ਰਣਜੀਤ ਐਵੇਨਿਊ ਵਿਖੇ ਹੋਵੇਗੀ ਅਤੇ ਬਿਜਲੀ ਵਿਭਾਗ ਵੱਲੋਂ ਕੇਵਲ ਇਸੇ ਹੀ ਇਲਾਕੇ ਦੀਆਂ ਲਾਈਟਾਂ ਨੂੰ ਕੁਝ ਸਮੇਂ ਲਈ ਬੰਦ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਿਸ਼ਚਿਤ ਸਥਾਨ 'ਤੇ ਬਲੈਕਆਊਟ ਦੌਰਾਨ ਨਿਰਧਾਰਤ ਖੇਤਰਾਂ ਵਿਚ ਆਮ ਜਨਤਾ ਵੱਲੋਂ ਸਾਰੀ ਗੈਰ-ਜ਼ਰੂਰੀ ਬੱਤੀਆਂ ਬੰਦ ਕੀਤੀਆਂ ਜਾਣ। ਹਾਲਾਂਕਿ, ਜ਼ਰੂਰੀ ਸੇਵਾਵਾਂ ਇਸ ਦੌਰਾਨ ਚੱਲਦੀਆਂ ਰਹਿਣਗੀਆਂ।
ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ, ਬੋਰਡ ਦੇ ਨਿਯਮਾਂ ਵਿਚ ਵੱਡਾ ਬਦਲਾਅ
ਮੀਟਿੰਗ ਦੌਰਾਨ ਹਰਜਾਏ ਖੰਨਾ ਸਿਵਲ ਡਿਫੈਂਸ ਇੰਸਟ੍ਰਕਟਰ ਨੇ ਦੱਸਿਆ ਕਿ ਮੌਕ ਐਕਸਰਸਾਈਜ਼ ਸਮਾਪਤ ਹੋਣ ਉਪਰੰਤ “ਆਲ ਕਲੀਅਰ” ਸਿਗਨਲ (2 ਮਿੰਟ ਲਈ ਲਗਾਤਾਰ ਉੱਚ ਧੁਨੀ ਵਾਲਾ ਸਾਇਰਨ) ਦਿੱਤਾ ਜਾਵੇਗਾ, ਜੋ ਇਸ ਐਕਸਰਸਾਈਜ਼ ਦੇ ਖਤਮ ਹੋਣ ਦਾ ਸੰਕੇਤ ਹੋਵੇਗਾ। ਇਸ ਮੌਕ ਐਕਸਰਸਾਈਜ਼ ਦੌਰਾਨ ਅੱਗ ਬੁਝਾਉ ਕਾਰਵਾਈ, ਖੋਜ ਅਤੇ ਰਾਹਤ ਕਾਰਜ, ਫਸਟ ਏਡ ਅਤੇ ਮੈਡੀਕਲ ਸਹਾਇਤਾ, ਜ਼ਖ਼ਮੀਆਂ ਦੀ ਢੁਆਈ, ਟ੍ਰੈਫਿਕ ਅਤੇ ਭੀੜ ਨਿਯੰਤਰਣ ਦੇ ਉਪਾਏ ਦੀ ਪ੍ਰਤੀਕਾਤਮਕ ਰਿਹਰਸਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੌਕ ਡਰਿੱਲ ਦੌਰਾਨ ਐੱਨ:ਸੀ:ਸੀ ਦੇ ਵਿਦਿਆਰਥੀ, ਸਿਵਲ ਡਿਫੈਂਸ ਦੇ ਕਰਮਚਾਰੀ, ਸਿਹਤ ਵਿਭਾਗ ਦੇ ਕਰਮਚਾਰੀਆਂ ਤੋਂ ਇਲਾਵਾ ਟ੍ਰੈਫਿਕ ਨੂੰ ਕੰਟਰੋਲ ਕਰਨ ਲਈ ਪੁਲਸ ਅਧਿਕਾਰੀ ਵੀ ਹਾਜ਼ਰ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕ ਡਰਿੱਲ ਦੌਰਾਨ ਕਿਸੇ ਵੀ ਤਰ੍ਹਾਂ ਘਟਨਾ ਹੋਣ 'ਤੇ ਕਿਸ ਤਰ੍ਹਾਂ ਬਚਾਓ ਕਰਨਾ ਹੈ ਬਾਰੇ ਵੀ ਰਿਹਰਸਲ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਖ਼ਤਰੇ ਦੀ ਘੰਟੀ, ਬੇਹੱਦ ਗੰਭੀਰ ਬਣੇ ਹਾਲਾਤ
ਰੰਧਾਵਾ ਵਲੋਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਇਸ ਦੌਰਾਨ ਘਬਰਾਉਣ ਨਾ, ਕਿਉਂਕਿ ਇਹ ਸਿਰਫ਼ ਸਿਵਲ ਡਿਫੈਂਸ ਦੀ ਤਿਆਰੀ ਦੀ ਜਾਂਚ ਲਈ ਇਕ ਰੁਟੀਨ ਡ੍ਰਿੱਲ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੂਰੇ ਦੇਸ਼ ਵਿਚ ਮੌਕ ਡਰਿੱਲ ਹਰੇਕ ਸਾਲ ਦੇ ਅਪ੍ਰੈਲ ਅਤੇ ਨਵੰਬਰ ਦੇ ਮਹੀਨੇ ਵਿਚ ਕਰਵਾਈ ਜਾਇਆ ਕਰੇਗੀ। ਇਸ ਮੀਟਿੰਗ ਵਿਚ ਇੰਸਪੈਕਟਰ ਹਰਮਿੰਦਰ ਸਿੰਘ, ਐਕਸੀਅਨ ਪੀ. ਐੱਸ. ਪੀ. ਸੀ. ਐੱਲ ਮਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਇਸ ਪਾਰਟੀ ਵੱਲੋਂ ਅਕਾਲੀ ਦਲ ਨੂੰ ਹਮਾਇਤ ਦੇਣ ਦਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕਣਕ ਦੀ ਰਹਿੰਦ-ਖੂੰਹਦ/ਨਾੜ ਨੂੰ ਅੱਗ ਲਾਉਣ ‘ਤੇ ਪਾਬੰਦੀ
NEXT STORY