ਚੰਡੀਗੜ੍ਹ : ਪੰਜਾਬ ਹੁਣ ਹਨ੍ਹੇਰੇ 'ਚ ਡੁੱਬਣ ਦੀ ਕਗਾਰ 'ਤੇ ਪਹੁੰਚ ਗਿਆ ਹੈ ਕਿਉਂਕਿ ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਦੇ ਖ਼ਿਲਾਫ਼ ਕਿਸਾਨ ਰੇਲਵੇ ਟਰੈਕਾਂ 'ਤੇ ਬੈਠੇ ਹੋਏ ਹਨ ਅਤੇ 'ਰੇਲ ਰੋਕੋ' ਅੰਦੋਲਨ ਕਾਰਨ 5 ਥਰਮਲ ਪਲਾਂਟਾਂ ਨੂੰ ਕੋਲਾ ਨਹੀਂ ਪਹੁੰਚ ਰਿਹਾ ਹੈ। ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਦੇ ਪ੍ਰਧਾਨ ਅਤੇ ਪ੍ਰਬੰਧ ਨਿਰਦੇਸ਼ਕ ਵੇਣੂ ਪ੍ਰਸਾਦ ਨੇ ਕਿਹਾ ਕਿ ਕੋਲੇ ਦੀ ਕਮੀ ਨਾਲ 5 'ਚੋਂ 2 ਥਰਮਲ ਪਲਾਂਟ ਬੰਦ ਹੋਣ ਦੀ ਕਗਾਰ 'ਤੇ ਹਨ, ਜਦੋਂ ਕਿ ਤਿੰਨ ਥਰਮਲ ਪਲਾਂਟਾਂ 'ਚ ਸਿਰਫ 2 ਤੋਂ 3 ਦਿਨਾਂ ਦਾ ਕੋਲਾ ਬਚਿਆ ਹੈ।
ਇਹ ਵੀ ਪੜ੍ਹੋ : 'ਰਵਨੀਤ ਬਿੱਟੂ' ਦਾ ਕਾਫ਼ਲਾ ਹਾਦਸੇ ਦਾ ਸ਼ਿਕਾਰ, ਟਰੱਕ ਨਾਲ ਹੋਈ ਟੱਕਰ
ਜੇਕਰ 14 ਅਕਤੂਬਰ ਨੂੰ ਕਿਸਾਨਾਂ ਅਤੇ ਕੇਂਦਰ ਸਰਕਾਰ ਦੀ ਮੀਟਿੰਗ 'ਚ ਕੋਈ ਹੱਲ ਨਹੀਂ ਨਿਕਲਿਆ ਤਾਂ ਬਲੈਕ ਆਊਟ ਦੇ ਹਾਲਾਤ ਬਣ ਸਕਦੇ ਹਨ। ਸੂਬਾ ਸਰਕਾਰ ਦੇ ਸਾਹਮਣੇ ਘਰੇਲੂ ਖਪਤਕਾਰਾਂ, ਕਮਰਸ਼ੀਅਲ ਅਤੇ ਖੇਤੀਬਾੜੀ ਸੈਕਟਰ ਨੂੰ ਬਿਜਲੀ ਦੇ ਸਕਣਾ ਚੁਣੌਤੀ ਬਣ ਸਕਦਾ ਹੈ, ਹਾਲਾਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨੂੰ ਮਾਲ ਗੱਡੀਆਂ ਨੂੰ ਜਾਣ ਦੇਣ ਦੀ ਅਪੀਲ ਕਰ ਚੁੱਕੇ ਹਨ ਪਰ ਕਿਸਾਨ ਜੱਥੇਬੰਦੀਆਂ ਨੇ ਕੋਈ ਫ਼ੈਸਲਾ ਨਹੀਂ ਕੀਤਾ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ 'ਗੁਰਲਾਲ ਬਰਾੜ' ਦੇ ਕਤਲ ਦੀ ਫੇਸਬੁੱਕ 'ਤੇ ਦਵਿੰਦਰ ਬੰਬੀਹਾ ਗਰੁੱਪ ਨੇ ਲਈ ਜ਼ਿੰਮੇਵਾਰੀ
ਇੱਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪੰਜਾਬ ਦੀਆਂ 31 ਕਿਸਾਨ ਯੂਨੀਅਨਾਂ ਨੇ ਆਰ-ਪਾਰ ਦੀ ਲੜਾਈ ਦਾ ਐਲਾਨ ਕਰਦਿਆਂ ਅੰਦੋਲਨ ਸ਼ੁਰੂ ਕੀਤਾ ਹੋਇਆ ਹੈ। ਕਿਸਾਨ ਅੰਦੋਲਨ ਦੇ ਮੱਦੇਨਜ਼ਰ ਰੇਲਵੇ ਬੋਰਡ ਨੇ 24 ਸਤੰਬਰ ਤੋਂ ਰੇਲ ਗੱਡੀਆਂ ਦੀ ਆਵਾਜਾਈ ਰੋਕ ਦਿੱਤੀ ਸੀ।
ਇਹ ਵੀ ਪੜ੍ਹੋ : ਟਰੈਕਟਰ ਦੇ ਰੀਪਰ 'ਚ ਬੁਰੀ ਤਰ੍ਹਾਂ ਫਸਿਆ ਬੱਚਾ, ਪਿਤਾ ਸਾਹਮਣੇ ਤੜਫਦੇ ਨੇ ਤੋੜਿਆ ਦਮ
ਕਿਸਾਨ ਮਜਦੂਰ ਸੰਘਰਸ਼ ਤਾਲਮੇਲ ਕਮੇਟੀ ਨੇ ਫਿਰੋਜ਼ਪੁਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿਚ 24 ਸਤੰਬਰ ਤੋਂ ਰੇਲਵੇ ਲਾਈਨਾਂ 'ਤੇ ਧਰਨਾ ਸ਼ੁਰੂ ਕਰ ਦਿੱਤਾ ਸੀ, ਜਦੋਂ ਕਿ ਬਾਕੀ ਕਿਸਾਨ ਜੱਥੇਬੰਦੀਆਂ ਨੇ ਇਕ ਅਕਤੂਬਰ ਤੋਂ ਪੰਜਾਬ ਦੀਆਂ ਸਮੁੱਚੀਆਂ ਰੇਲਵੇ ਲਾਈਨਾਂ 'ਤੇ ਅਣਮਿੱਥੇ ਸਮੇਂ ਲਈ ਡੇਰਾ ਲਾਇਆ ਹੋਇਆ ਹੈ।
ਕੈਪਟਨ ਨਾਲ ਪੰਗਾ ਲੈਣਾ ਨਵਜੋਤ ਸਿੰਘ ਸਿੱਧੂ ਨੂੰ ਪਿਆ ਭਾਰੀ, ਸਿਆਸਤ 'ਚ ਹਾਸ਼ੀਏ 'ਤੇ ਪੁੱਜੇ
NEXT STORY